Ludhiana News: ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੰਨਾ ਦੇ ਐਸਐਸਪੀ ਨੂੰ ਬਦਲਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੁਲਿਸ ਉਪਰ ਸਰਕਾਰ ਦਾ ਅਕਸ ਖਰਾਬ ਕਰਨ ਦੇ ਦੋਸ਼ ਲਾਏ ਹਨ


ਗਿਆਸਪੁਰਾ ਨੇ ਪੱਤਰ ਵਿੱਚ ਲਿਖਿਆ ਹੈ ਕਿ ਮੇਰੇ ਵਿਧਾਨ ਸਭਾ ਹਲਕਾ ਪਾਇਲ ਵਿੱਚ ਸਕਰੈਪ (ਕਬਾੜ), ਨਸ਼ੇ ਤੇ ਚਾਇਨਾ ਡੋਰ ਦਾ ਕੰਮ ਪੁਲਿਸ ਦੀ ਸ਼ਹਿ ਤੇ ਧੜੱਲੇ ਨਾਲ ਚੱਲ ਰਿਹਾ ਹੈ। ਇਸ ਸਬੰਧੀ ਮੇਰੇ ਵੱਲੋਂ ਕਈ ਵਾਰ ਐਸਐਸਪੀ ਖੰਨਾ ਤੇ ਪੁਲਿਸ ਵਿਭਾਗ ਦੇ ਬਾਕੀ ਸਬੰਧਤ ਅਫਸਰਾਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਐਸਐਚਓ ਦੋਰਾਹਾ ਵੱਲੋਂ 50,000 ਰੁਪਏ ਰਿਸ਼ਵਤ ਲੈਣ ਦੇ ਸਬੂਤ ਵੀ ਦਿੱਤੇ ਗਏ। ਮੇਰੇ ਹਲਕੇ ਦੇ ਕਸਬਾ ਮਲੌਦ ਵਿੱਚ ਪਬੰਦੀਸ਼ੁਦਾ ਚਾਇਨਾ ਡੋਰ ਸ਼ਰੇਆਮ ਵਿੱਕ ਰਹੀ ਹੈ। ਫਿਰ ਵੀ ਮਲੌਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।


ਇਹ ਵੀ ਪੜ੍ਹੋ: CM Bhagwant Mann: ਪੰਜਾਬੀਆਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਸਿਹਤ ਬਜਟ ਵੱਡਾ ਰੱਖਿਆ ਜਾਵੇਗਾ: ਸੀਐਮ ਭਗਵੰਤ ਮਾਨ


ਉਨ੍ਹਾਂ ਅੱਗੇ ਲਿਖਿਆ ਹੈ ਕਿ ਕੁਝ ਦਿਨ ਪਹਿਲਾਂ ਪਾਇਲ ਥਾਣੇ ਵਿੱਚ ਇੱਕ ਏਐਸਆਈ ਹਰਪਾਲ ਸਿੰਘ ਨੂੰ ਰੰਗੇ ਹੱਥੀਂ 5000 ਰੁਪਏ ਰਿਸ਼ਵਤ ਲੈਂਦੇ ਫੜਿਆ ਸੀ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ। ਲਗਾਤਾਰ ਸਕਰੈਪ (ਕਬਾੜ) ਤੇ ਨਸ਼ਾ ਵਿਕਣ ਕਾਰਨ ਜਿੱਥੇ ਪੁਲਿਸ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ਵਿੱਚ ਆ ਰਹੀ ਹੈ, ਉੱਥੇ ਹੀ ਸਰਕਾਰ ਖਿਲਾਫ ਇਲਾਕੇ ਦੇ ਲੋਕਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਜਿਸ ਨਾਲ ਸਰਕਾਰ ਦਾ ਅਕਸ ਖਰਾਬ ਹੋ ਰਿਹਾ ਹੈ।


ਉਨ੍ਹਾਂ ਨੇ ਸੀਐਮ ਭਗਵੰਤ ਮਾਨ ਬੇਨਤੀ ਕੀਤੀ ਹੈ ਕਿ ਐਸਐਸਪੀ ਖੰਨਾ ਦੀ ਬਦਲੀ ਤੁਰੰਤ ਪ੍ਰਭਾਵ ਨਾਲ ਕਰੀ ਜਾਵੇ ਤੇ ਐਸਐਚਓ ਦੋਰਾਹਾ, ਐਸਐਚਓ ਮਲੌਦ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਹਲਕੇ ਵਿੱਚ ਹੋ ਰਹੇ ਸਕਰੈਪ (ਕਬਾੜ), ਨਸ਼ੇ ਤੇ ਚਾਇਨਾ ਡੋਰ ਦੇ ਧੰਦੇ ਨੂੰ ਰੋਕਿਆ ਜਾ ਸਕੇ ਤੇ ਹਲਕੇ ਦੇ ਲੋਕਾਂ ਦਾ ਸਰਕਾਰ ਉੱਪਰ ਵਿਸ਼ਵਾਸ ਬਣਿਆ ਰਹੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।