ਪਰਾਲੀ ਸਾੜਨੋਂ ਰੋਕਣ ਲਈ ਮਦਦ ਤੋਂ ਭੱਜੀ ਮੋਦੀ ਸਰਕਾਰ, ਹੁਣ ਕੇਜਰੀਵਾਲ ਨੇ ਫੜੀ ਕਿਸਾਨਾਂ ਦੀ ਬਾਂਹ: ਕੁਲਦੀਪ ਧਾਲੀਵਾਲ
Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਉਪਰ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਮੋਦੀ ਜੀ ਦੀ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਸਾਡੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਉਪਰ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਮੋਦੀ ਜੀ ਦੀ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਸਾਡੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ ਸਰਕਾਰ ਨਾਲ ਮਿਲ ਕੇ ਖਾਸ ਪਲਾਨਿੰਗ ਕੀਤੀ ਗਈ ਹੈ।
केंद्र की मोदी जी की सरकार तो पराली को लेकर हमारी मदद करने से इंकार कर चुकी है लेकिन अरविंद केजरीवाल जी की सरकार पंजाब के किसानों की पूरी मदद कर रही है @ArvindKejriwal @AapKaGopalRai @AAPPunjab @AamAadmiParty @AAPHaryana pic.twitter.com/wUuQMdyghC
— Kuldeep Dhaliwal (@KuldeepSinghAAP) September 16, 2022
ਦੱਸ ਦਈਏ ਕਿ ਲੰਘੇ ਦਿਨ ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਖੇਤੀ ਖੋਜ ਸੰਸਥਾ (ਪੂਸਾ) ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਦਿੱਲੀ ਵਿੱਚ ਪਰਾਲੀ ਨੂੰ ਗਾਲ਼ਣ ਲਈ ਬਾਇਓ ਡੀ-ਕੰਪੋਜ਼ਰ ਦੀ ਸਫ਼ਲਤਾਪੂਰਵਕ ਵਰਤੋਂ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਵੀ ਪਾਇਲਟ ਪ੍ਰੋਜੈਕਟ ਵਜੋਂ ਕੁਝ ਖੇਤਰਾਂ ਵਿੱਚ ਮੁਫਤ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ ਅਤੇ ਇਸਦੇ ਨਤਜਿਆਂ ਦੇ ਮੁਲਾਂਕਣ ਤੋਂ ਬਾਅਦ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤੀ ਖੇਤੀ ਖੋਜ ਸੰਸਥਾਨ (ਪੂਸਾ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਜਾਬ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਬਾਇਓ ਡੀ-ਕੰਪੋਜ਼ਰ ਦਾ ਮੁਫ਼ਤ ਛਿੜਕਾਅ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਅਤੇ ਸਮਾਂ ਰਹਿੰਦਿਆਂ ਸਾਰੀ ਤਿਆਰੀ ਕਰ ਲੈਣ।
ਭਾਰਤੀ ਖੇਤੀ ਖੋਜ ਸੰਸਥਾ (ਪੂਸਾ) ਦੀ ਦੇਖ-ਰੇਖ ਹੇਠ ਪੰਜਾਬ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਕੁਝ ਖੇਤਰਾਂ ਵਿੱਚ ਮੁਫ਼ਤ ਬਾਇਓ ਡੀ-ਕੰਪੋਜ਼ਰ ਦਾ ਛਿੜਕਾਅ ਕੀਤਾ ਜਾਵੇਗਾ। ਪੰਜਾਬ ਵਿੱਚ ਪਹਿਲੀ ਵਾਰ ਸਰਕਾਰ ਵੱਲੋਂ ਇਹ ਮੁਹਿੰਮ ਚਲਾਈ ਜਾ ਰਹੀ ਹੈ, ਇਸ ਲਈ ਇਹ ਕੁਝ ਖੇਤਰਾਂ ਵਿੱਚ ਪਾਇਲਟ ਪ੍ਰੋਜੈਕਟ ਦੇ ਆਧਾਰ 'ਤੇ ਕੀਤੀ ਜਾਵੇਗੀ ਅਤੇ ਇਸ ਦੇ ਮੁਲਾਂਕਣ ਤੋਂ ਬਾਅਦ ਅੱਗੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਬਾਇਓ ਡੀ-ਕੰਪੋਜ਼ਰ ਦੇ ਛਿੜਕਾਅ ਸਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।