(Source: ECI/ABP News)
National Herald case: ਈਡੀ ਨੇ ਸੋਨੀਆ ਗਾਂਧੀ ਨੂੰ ਪੁੱਛਗਿੱਛ ਲਈ ਕੱਲ੍ਹ ਮੁੜ ਪੇਸ਼ ਹੋਣ ਲਈ ਕਿਹਾ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi ) ਨੂੰ ਭਲਕੇ ਈਡੀ (ED) ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ: ਨੈਸ਼ਨਲ ਹੈਰਾਲਡ ਮਾਮਲੇ (National Herald case) 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ (Sonia Gandhi ) ਨੂੰ ਭਲਕੇ ਈਡੀ (ED) ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ‘ਨੈਸ਼ਨਲ ਹੈਰਾਲਡ’ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਮੁੜ 21 ਜੂਨ ਬੁਲਾਇਆ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਐਨਫੋਰਸਮੈਂਟ ਡਾਇਰੈਕਟੋਰੇਟ (Congress MP Enforcement Directorate (ED) ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਵਿਜੈ ਚੌਕ ਵਿੱਚ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਸਾਤ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਪੁਲਿਸ ਦੇਸ਼ ਹੈ ਤੇ ਮੋਦੀ ਇਸ ਦਾ ਰਾਜਾ ਹੈ। ਇਸ ਦੌਰਾਨ ਪਾਰਟੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
