ਵਿਰੋਧੀਆਂ ਨੂੰ ਹਜ਼ਮ ਨਹੀਂ ਰਿਹਾ, ਜਿਹੜੇ ਕੰਡੇ 70 ਸਾਲਾਂ 'ਚ ਬੀਜੇ, ਉਹ ਮਾਨ ਸਰਕਾਰ ਨੇ 6 ਮਹੀਨਿਆਂ 'ਚ ਹੀ ਕਿਵੇਂ ਚੁੱਗ ਦਿੱਤੇ: ਅਮਨ ਅਰੋੜਾ
Punjab Politics : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰਾਂ ਉੱਪਰ ਜੰਮ ਕੇ ਹਮਲਾ ਬੋਲਿਆ। ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਜਿਹੜੇ ਕੰਡੇ 70 ਸਾਲਾਂ ਦੌਰਾਨ ਬੀਜੇ ਸੀ..
ਚੰਡੀਗੜ੍ਹ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰਾਂ ਉੱਪਰ ਜੰਮ ਕੇ ਹਮਲਾ ਬੋਲਿਆ। ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਜਿਹੜੇ ਕੰਡੇ 70 ਸਾਲਾਂ ਦੌਰਾਨ ਬੀਜੇ ਸੀ, ਉਹ ਮਾਨ ਸਰਕਾਰ ਮਹਿਜ਼ 6 ਮਹੀਨਿਆਂ ਦੌਰਾਨ ਚੁਗਣ ‘ਚ ਕਿਵੇਂ ਕਾਮਯਾਬ ਹੋ ਗਈ।
ਵਿਰੋਧੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਜਿਹੜੇ ਕੰਡੇ 70 ਸਾਲਾਂ ਦੌਰਾਨ ਬੀਜੇ ਸੀ, ਉਹ ਮਾਨ ਸਰਕਾਰ ਮਹਿਜ਼ 6 ਮਹੀਨਿਆਂ ਦੌਰਾਨ ਚੁਗਣ ‘ਚ ਕਿਵੇਂ ਕਾਮਯਾਬ ਹੋ ਗਈ
— AAP Punjab (@AAPPunjab) September 30, 2022
—@AroraAmanSunam
ਕੈਬਨਿਟ ਮੰਤਰੀ, ਪੰਜਾਬ pic.twitter.com/5U8uP5SHX9
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਸਦਨਨੂੰ ਕੋਈ ਭਰੋਸਾ ਨਹੀਂ ਦਿੱਤਾ।
ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਸਪੀਕਰ ਕੁਲਤਾਰ ਸੰਧਵਾਂ ਵਿਚਾਲੇ ਤਿੱਖੀ ਬਹਿਸ ਹੋਈ। ਖਹਿਰਾ ਨੇ ਵਿਤਕਰੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਫਰ ਕਾਲ ਦੌਰਾਨ ਬੋਲਣ ਨਹੀਂ ਦਿੱਤਾ ਜਾ ਰਿਹਾ। ਜਿਵੇਂ ਹੀ ਮੁੱਖ ਮੰਤਰੀ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਵਿਰੋਧੀ ਧਿਰ ਨੇ ਵਿਰੋਧ ਸ਼ੁਰੂ ਕਰ ਦਿੱਤਾ ਤੇ ਮੰਤਰੀ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ।
ਸਦਨ ਵਿੱਚ ਵਿਰੋਧੀ ਧਿਰ ਵੱਲੋਂ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਹੰਗਾਮੇ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਤਿੰਨ ਬਿੱਲ - ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022, ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਤੇ ਪੰਜਾਬ ਜੀਐਸਟੀ (Amendment) ਬਿੱਲ 2022 ਪਾਸ ਕੀਤਾ ਗਿਆ ਹੈ।