(Source: ECI/ABP News/ABP Majha)
Punjab News: ਸ਼੍ਰੋਮਣੀ ਅਕਾਲੀ ਦਲ ਦਾ ਇਹ ਸਿਰਕੱਢ ਆਗੂ AAP 'ਚ ਹੋ ਸਕਦੈ ਸ਼ਾਮਲ
Senior Akali Leader may join AAP: ਹੁਣ ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।
ਲੋਕ ਸਭ ਚੋਣਾਂ ਦਾ ਐਲਾਨ ਹੁੰਦੀਆਂ ਹੀ ਪੰਜਾਬ 'ਚ ਵੀ ਦਲਬਦਲੂਆਂ ਨੇ ਪੂਰਾ ਜੋੜ ਫੜਿਆ ਹੋਈ ਹੈ। ਆਪ ਦੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਭਾਜਪਾ ਵਿਚ ਆਏ, ਨਾਲ ਹੀ ਕਾਂਗਰਸ ਧੜੇ ਨੂੰ ਵੀ ਵੱਡੀ ਸੰਨ੍ਹ ਲੱਗੀ ਜਦੋਂ ਰਵਨੀਤ ਬਿੱਟੂ ਨੇ ਭਾਜਪਾ ਦਾ 'ਕਮਲ' ਆਪਣੇ ਹੱਥ 'ਚ ਫੜ ਲਿਆ। ਹੁਣ ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਇਸ ਆਗੂ ਦੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਸੀ ਪਰ ਇਸ ਦੌਰਾਨ ਜੇਕਰ ਵਿਧਾਇਕ ਦੇ ਬਿਆਨ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਬਾਰੇ ਸਿਰਫ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਸਾਖ਼ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅਕਾਲੀ ਦਲ ਛੱਡ ਕੇ ਕਿਤੇ ਵੀ ਨਹੀਂ ਜਾ ਰਹੇ ਹਨ।
ਦੱਸਣਯੋਗ ਹੈ ਕਿ ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਜੇਕਰ ਇਹ ਵੱਡਾ ਆਗੂ ਆਮ ਆਦਮੀ ਪਾਰਟੀ 'ਚ ਸ਼ਾਮਲ ਹੁੰਦਾ ਹੈ ਤਾਂ ਪਾਰਟੀ ਉਨ੍ਹਾਂ ਨੂੰ ਜਲੰਧਰ ਸੀਟ ਤੋਂ ਟਿਕਟ ਵੀ ਦੇ ਸਕਦੀ ਹੈ। ਇਹ ਵੀ ਦੱਸ ਦੇਈਏ ਕਿ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ ਸੀ ਪਰ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਨੂੰ ਸੰਕਲਪ ਪੱਤਰ ਦਾ ਨਾਮ ਦਿੱਤਾ ਗਿਆ ਹੈ। ਇਸ ਵਿਚ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਮੌਜੂਦ ਸਨ।
ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ, ਕਿਸਾਨਾਂ, ਔਰਤਾਂ ਆਦਿ ਦੀ ਭਲਾਈ ਲਈ ਪ੍ਰੋਗਰਾਮ ਚਲਾਉਣ ਦੀ ਗੱਲ ਕੀਤੀ ਹੈ। ਮਛੇਰਿਆਂ ਲਈ ਬੀਮਾ ਸਹੂਲਤਾਂ ਦੇਣ ਅਤੇ ਅਨਾਜ (ਮੋਟੇ ਅਨਾਜ) ਨੂੰ ਸੁਪਰਫੂਡ ਵਜੋਂ ਵਿਕਸਤ ਕਰਨ ਦਾ ਵੀ ਵਾਅਦਾ ਕੀਤਾ ਗਿਆ ਹੈ। eklavya ਸਕੂਲ ਖੋਲ੍ਹਣ ਦਾ ਵੀ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ SC/ST ਅਤੇ OBC ਦੀ ਭਲਾਈ ਲਈ ਕੰਮ ਕਰਨ ਦਾ ਵੀ ਵਾਅਦਾ ਕੀਤਾ ਗਿਆ ਹੈ।