ਚੰਡੀਗੜ੍ਹ : ਚੋਣਾਂ ਵਿੱਚ ਲਗਾਤਾਰ ਹਾਰਾਂ ਤੇ ਪਾਰਟੀ ਦੀ ਅੰਦਰੂਨੀ ਬਗਾਵਤ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਹੁਣ ਪੰਥਕ ਮੁੱਦਿਆਂ ਵੱਲ ਪਰਤ ਰਿਹਾ ਹੈ। ਇਸ ਦੀ ਸ਼ੁਰੂਆਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੋਂ ਹੋ ਰਹੀ ਹੈ। ਉਂਝ ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਲੜੀ ਸੀ ਪਰ ਵੋਟਰਾਂ ਨੇ ਬਹੁਤਾ ਭਰੋਸਾ ਨਹੀਂ ਪ੍ਰਗਟਾਇਆ ਸੀ।


ਹੁਣ ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤਿੱਖਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੀ ਕਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ ਹੈ। ਉਂਝ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਕੀਤੀ ਜਾਵੇ। 



ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਗਈ ਸੀ ਪਰ ਹੁੰਗਾਰਾ ਨਾ ਮਿਲਣ ਮਗਰੋਂ ਹੁਣ ਸੰਘਰਸ਼ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 13 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਕੇ ਹਰੇਕ ਜ਼ਿਲ੍ਹੇ ਦੇ ਡੀਸੀ ਨੂੰ ਯਾਦ ਪੱਤਰ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ। 


ਇਹ ਵੀ ਪੜ੍ਹੋ 


ਖੁਸ਼ਖਬਰੀ! ਅੱਜ ਸਾਰਾ ਦਿਨ ਏਸੀ ਤੇ ਨਾਨ-ਏਸੀ ਬੱਸਾਂ 'ਚ ਕਰੋ ਮੁਫਤ ਸਵਾਰੀ


ਪੰਜਾਬ 'ਚ ਅਧਿਆਪਕਾਂ ਨੂੰ ਤਿਰੰਗਾ ਖਰੀਦਣ ਤੇ ਵੇਚਣ ਦੇ ਹੁਕਮ, ਝੰਡੇ ਦੀ ਕੀਮਤ 25 ਰੁਪਏ ਤੈਅ


ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਮੁੱਦਿਆਂ ਵੱਲ ਵਾਪਸੀ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੋਂ ਨਵੀਂ ਸ਼ੁਰੂਆਤ


ਮਜੀਠੀਆ ਨੇ ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਮੰਗੀ ਬੰਦੀ ਸਿੰਘਾਂ ਦੀ ਰਿਹਾਈ, ਬੋਲੇ, "ਕਿੜ੍ਹਾਂ ਕੱਢਣ ਵਾਲੀ ਰਾਜਨੀਤੀ ਕਦੇ ਵੀ ਨਹੀਂ ਕਰਨੀ ਚਾਹੀਦੀ..."


ਬਾਗੀ ਅਕਾਲੀ ਲੀਡਰਾਂ ਖ਼ਿਲਾਫ਼ ਹੋਏਗੀ ਸਖ਼ਤ ਕਾਰਵਾਈ! ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਸੁਖਬੀਰ ਨੂੰ ਸੁੱਖ ਦਾ ਸਾਹ



ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦਾ ਸਿੱਖਾਂ ਪ੍ਰਤੀ ਰਵੱਈਆ ਨਾਕਾਰਤਮਕ ਰਿਹਾ ਹੈ, ਜਿਸ ਕਾਰਨ ਹੀ 25 ਤੋਂ 30 ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੇਂਦਰ ਦੇ ਪੱਖ-ਪਾਤੀ ਰਵੱਈਏ ਖ਼ਿਲਾਫ਼ 13 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।