ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਹੈ। ਐਸਆਈਟੀ ਸਾਹਮਣੇ ਪੇਸ਼ੀ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੈਨੂੰ ਕਿਤੇ ਵੀ ਬੁਲਾ ਲੈਣ ਅਸੀਂ ਕੇਸ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ ਪਰ ਇਸ ਮਾਮਲੇ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਸਲ ਦੋਸ਼ੀ ਫੜਨ ਦੀ ਥਾਂ ਸਿਆਸਤ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਕੁਝ ਨਹੀਂ ਕੀਤਾ। ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਮੈਨੂੰ ਐਸਆਈਟੀ (SIT) ਤੋਂ ਸਮੰਨ ਕਰਵਾਇਆ ਹੈ। ਪੰਜਾਬੀ ਦੋਸ਼ੀਆਂ ਦੀ ਗ੍ਰਿਫਤਾਰੀ ਚਾਹੁੰਦੇ ਹਨ।
ਇਸ ਦੌਰਾਨ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਵੱਖਰੇ-ਵੱਖਰੇ ਮਾਪਦੰਡ ਅਪਣਾ ਰਹੀ ਹੈ। ਕਿਸੇ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਸਰਕਾਰ ਨੇ ਅਸਫਲਤਾ ਤੋਂ ਧਿਆਨ ਭਟਕਾਉਣ ਦਾ ਧੰਦਾ ਫੜਿਆ ਹੈ। ਉਨ੍ਹਾਂ ਕਿਹਾ ਕਿ ਕੁਵੰਰ ਵਿਜੇ ਪ੍ਰਤਾਪ ਨੇ ਆਪਣੇ ਸਿਆਸੀ ਫਾਇਦੇ ਲਈ ਇਹ ਜਾਂਚ ਕੀਤੀ ਸੀ। ਜਾਂਚ ਦੇ ਮਾਪਦੰਡ ਬਰਾਬਰ ਹੋਣੇ ਚਾਹੀਦੇ ਹਨ। ਮਜੀਠੀਆ ਨੇ ਕਿਕਹਾ ਕਿ ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਭਗਵੰਤ ਮਾਨ ਨੂੰ ਵੀ ਪੁੱਛਗਿਛ ਲਈ ਬੁਲਾਉਣਾ ਚਾਹੀਦਾ ਹੈ।
14 ਸਤੰਬਰ ਨੂੰ ਦੂਜੀ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ
ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਬਾਦਲ ਨੂੰ ਵੀ ਤਲਬ ਕੀਤਾ ਗਿਆ ਹੈ। ਉਹ 14 ਸਤੰਬਰ ਨੂੰ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਸੁਖਬੀਰ ਨੂੰ ਇਸ SIT ਨੇ 30 ਅਗਸਤ ਨੂੰ ਬੁਲਾਇਆ ਸੀ। ਹਾਲਾਂਕਿ ਉਨ੍ਹਾਂ ਨੇ ਸੰਮਨ ਨਾ ਮਿਲਣ ਦੀ ਗੱਲ ਆਖੀ ਅਤੇ ਹਾਈਵੇ ਜਾਮ ਕਰਨ ਦੇ ਮਾਮਲੇ 'ਚ ਜ਼ੀਰਾ ਅਦਾਲਤ 'ਚ ਪੇਸ਼ ਹੋਣ ਲਈ ਚਲੇ ਗਏ, ਜਿਸ ਤੋਂ ਬਾਅਦ SIT ਨੇ ਉਨ੍ਹਾਂ ਨੂੰ 14 ਸਤੰਬਰ ਨੂੰ ਬੁਲਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।