Tarvinder Singh Marwah Join BJP: ਦਿੱਲੀ 'ਚ ਕਾਂਗਰਸ ਨੂੰ ਝਟਕਾ, ਤਿੰਨ ਵਾਰ ਵਿਧਾਇਕ ਰਹੇ ਤਰਵਿੰਦਰ ਸਿੰਘ ਮਰਵਾਹ ਭਾਜਪਾ 'ਚ ਹੋੋਏ ਸ਼ਾਮਲ
Tarvinder Singh Marwah: ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ।
Tarvinder Singh Marwah: ਦਿੱਲੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਮਰਵਾਹ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਪਾਰਟੀ ਹੈੱਡਕੁਆਰਟਰ 'ਚ ਭਾਜਪਾ 'ਚ ਸ਼ਾਮਲ ਹੋਏ।
ਦਿੱਲੀ ਦੀ ਜੰਗਪੁਰਾ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਕਾਂਗਰਸ ਦੇ ਵਿਧਾਇਕ ਰਹੇ ਮਰਵਾਹ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਸੰਸਦੀ ਸਕੱਤਰ ਰਹਿ ਚੁੱਕੇ ਹਨ। ਮਰਵਾਹ ਦਾ ਭਾਜਪਾ 'ਚ ਸਵਾਗਤ ਕਰਦੇ ਹੋਏ ਤਾਵੜੇ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਜ਼ਿੰਮੇਵਾਰੀ ਦੇਵੇਗੀ। ਪਾਰਟੀ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਆਪਣੇ ਸੰਬੋਧਨ 'ਚ ਮਰਵਾਹ ਨੇ ਕਿਹਾ ਕਿ ਜਦੋਂ ਤੱਕ ਉਹ ਜਿਉਂਦੇ ਹਨ, ਉਹ ਭਾਜਪਾ ਦੀ ਸੇਵਾ ਕਰਦੇ ਰਹਿਣਗੇ ਅਤੇ ਉਹ ਵੀ ਬਿਨਾਂ ਕਿਸੇ ਅਹੁਦੇ ਅਤੇ ਲਾਲਚ ਦੇ।
ਕਾਂਗਰਸ ਨੂੰ ਪੁਰਾਣੇ ਆਗੂਆਂ ਦੀ ਨਹੀਂ ਕਦਰ
ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਵਿੱਚ ਆਗੂਆਂ ਦਾ ਸਤਿਕਾਰ ਨਹੀਂ ਕੀਤਾ ਜਾਂਦਾ ਅਤੇ ਪਾਰਟੀ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਇਸ ਲਈ ਦੁਖੀ ਹੋ ਕੇ ਉਨ੍ਹਾਂ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ।
ਮਰਵਾਹ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਰਾਹੁਲ ਗਾਂਧੀ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। “ਜਿਹੜੇ ਸੇਵਾਦਾਰ ਬਣਨ ਦੇ ਯੋਗ ਨਹੀਂ ਹਨ, ਉਨ੍ਹਾਂ ਨੂੰ ਬੁਲਾਰਾ ਬਣਾਇਆ ਜਾਂਦਾ ਹੈ। ਬਹੁਤ ਸਾਰੇ ਜਨਰਲ ਸਕੱਤਰ ਅਜਿਹੇ ਹਨ, ਜਿਨ੍ਹਾਂ ਨੂੰ ਕੋਈ ਨਹੀਂ ਜਾਣਦਾ।ਜੋ ਲੋਕ ਚੋਣ ਹਾਰ ਜਾਂਦੇ ਹਨ, ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜਿਆ ਜਾਂਦਾ ਹੈ।