ਅੰਮ੍ਰਿਤਸਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ ਅੱਜ ਅਕਾਲੀ ਦਲ ਪਾਰਟੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਅਕਾਲੀ ਵਰਕਰਾਂ ਮੁਤਾਬਕ ਕਾਂਗਰਸ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕੀਤਾ ਗਿਆ ਹੈ ਜਿਸ ਵਿੱਚ ਲਗਪਗ 68 ਕਰੋੜ ਦਾ ਘੁਟਾਲਾ ਹੋ ਚੁੱਕਾ ਹੈ।

ਇਹ ਸਕਾਲਰਸ਼ਿਪ ਐਸਸੀ/ਐਸਟੀ ਬੱਚਿਆਂ ਨੂੰ ਦਿੱਤੀ ਜਾਣੀ ਸੀ। ਇਸ ਦੇ ਬਾਵਜੂਦ 3 ਲੱਖ 15 ਕਰੋੜ ਕੇਂਦਰ ਸਰਕਾਰ ਕੋਲੋਂ ਆਏ, ਉਸ ਨੂੰ ਅੱਗੇ ਨਹੀਂ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਇਸ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਜੇਕਰ ਇਹ ਮਾਮਲਾ ਹੱਲ ਨਹੀਂ ਹੋਇਆ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।


ਦੇਸ਼ ਭਰ 'ਚੋਂ ਪੰਜਾਬ ਦੀਆਂ ਜੇਲ੍ਹਾਂ ਦਾ ਸਭ ਤੋਂ ਮਾੜਾ ਹਾਲ, NCRB ਦਾ ਦਾਅਵਾ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਹਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਹ ਮਾਮਲਾ ਹੱਲ ਨਾ ਹੋਇਆ ਤਾਂ ਜਲਦੀ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ ਤੇ ਸੱਚ ਲੋਕਾਂ ਸਾਹਮਣੇ ਲਿਆਉਣ ਲਈ ਇਸ ਦੀ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਾਰਵਾਈ ਜਾਏ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ