ਦੱਸ ਦਈਏ ਕਿ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਕਿਹਾ ਸੀ ਕਿ ਟਿਕ-ਟੋਕ ਵੀਡੀਓ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਮੋਬਾਇਲ ਫੋਨ ਲਿਜਾਉਣ ਦੀ ਵੀ ਪਾਬੰਦੀ ਲਗਾਈ ਜਾ ਸਕਦੀ ਹੈ।
ਕੁਝ ਸਮੇਂ ਪਹਿਲਾਂ ਇਕ ਵੀਡੀਓ ਸਾਹਮਣੇ ਆਈ ਸੀ ਜਿਸ ’ਚ ਤਿੰਨ ਕੁੜੀਆਂ ਵੱਲੋਂ ਸ੍ਰੀ ਹਰਿਮੰਦਰ ਦੇ ਪ੍ਰਕਿਰਮਾ ਵਿਚ ਟਿਕ-ਟਾਕ ਵੀਡੀਓ ਬਣਾਈ ਗਈ ਸੀ। ਇਹ ਪਹਿਲਾ ਮਾਮਲਾ ਨਹੀਂ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵੀਡੀਓ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਨੇ ਸਿੱਖ ਮਰਿਆਦਾ ਨੂੰ ਠੇਸ ਪਹੁੰਚਾਈ ਹੈ।