ਪੜਚੋਲ ਕਰੋ

Sangrur news: ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਲਹਿਰਾਗਾਗਾ ਹਲਕੇ ‘ਚ ਮਿਲਿਆ ਵੱਡਾ ਹੁੰਗਾਰਾ

Sangrur news: ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਦੇ ਜੁਝਾਰੂ ਵਿਰਸੇ ਨੂੰ ਸ਼ਾਨਦਾਰ ਝਾਕੀਆਂ ਰਾਹੀਂ ਪੂਰੇ ਸੂਬੇ ਵਿੱਚ ਵਿਖਾਉਣ ਦਾ ਕੀਤਾ ਗਿਆ ਉੱਦਮ ਸ਼ਲਾਘਾਯੋਗ ਹੈ।

Sangrur news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭੇਜੀਆਂ ਆਜ਼ਾਦੀ ਸੰਗਰਾਮ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੀਆਂ ਤਿੰਨ ਝਾਕੀਆਂ ਨੂੰ ਲਹਿਰਾਗਾਗਾ ਹਲਕੇ ‘ਚ ਵੱਡੀ ਗਿਣਤੀ ਲੋਕਾਂ ਵੱਲੋਂ ਪੂਰੇ ਉਤਸ਼ਾਹ ਨਾਲ ਵੇਖਿਆ ਗਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। 

ਇਸ ਮੌਕੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਦੇ ਜੁਝਾਰੂ ਵਿਰਸੇ ਨੂੰ ਸ਼ਾਨਦਾਰ ਝਾਕੀਆਂ ਰਾਹੀਂ ਪੂਰੇ ਸੂਬੇ ਵਿੱਚ ਵਿਖਾਉਣ ਦਾ ਕੀਤਾ ਗਿਆ ਉੱਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਝਾਕੀਆਂ ਨੂੰ ਕੇਂਦਰ ਵੱਲੋਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਈ ਜਾਣ ਵਾਲੀ ਪਰੇਡ ਵਿੱਚ ਹਿੱਸਾ ਲੈਣ ਤੋਂ ਮਨ੍ਹਾ ਕੀਤਾ ਗਿਆ ਸੀ ਅਤੇ ਹੁਣ ਸੂਬਾ ਵਾਸੀ ਹੀ ਇਨ੍ਹਾਂ ਦੇ ਸਹੀ ਜਾਂ ਗਲਤ ਹੋਣ ਦਾ ਫੈਸਲਾ ਕਰਨਗੇ।

ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਵਧ ਚੜ੍ਹ ਕੇ ਹਿੱਸਾ ਪਾਇਆ ਹੈ ਅਤੇ ਸਾਨੂੰ ਸਾਡੀ ਦੇਸ਼ਭਗਤੀ ‘ਤੇ ਪੂਰਾ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰਨਾਂ ਅਣਗਿਣਤ ਸੂਰਬੀਰਾਂ ਨੇ ਚੜ੍ਹਦੀ ਜਵਾਨੀ ਵਿੱਚ ਆਪਣੀਆਂ ਜਿੰਦਾਂ ਦੇਸ਼ ਦੇ ਲੇਖੇ ਲਾਈਆਂ ਸਨ ਜਿਸ ਸਦਕਾ ਅੱਜ ਪੂਰਾ ਦੇਸ਼ ਆਜ਼ਾਦ ਫਿਜ਼ਾ ‘ਚ ਸਿਰ ਮਾਣ ਨਾਲ ਉੱਚਾ ਕਰਕੇ ਜੀਅ ਰਿਹਾ ਹੈ।

ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮਾਈ ਭਾਗੋ ਦੇ ਸਾਡੇ ਵਿਰਸੇ ਵਿੱਚ ਯੋਗਦਾਨ ਉੱਪਰ ਤਿਆਰ ਕੀਤੀ ਗਈ ਝਾਕੀ ਸਾਡੀਆਂ ਮਾਂਵਾਂ-ਭੈਣਾਂ ਦੇ ਅਣਖੀ ਸੁਭਾਅ ਨੂੰ ਸਲਾਮ ਕਰਦੀ ਪੇਸ਼ਕਾਰੀ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਜੀ ਨੇ ਸਾਨੂੰ ਪੂਰੀ ਹਿੰਮਤ ਅਤੇ ਦਲੇਰੀ ਨਾਲ ਜ਼ੁਲਮ ਦਾ ਟਾਕਰਾ ਕਰਨ ਦਾ ਰਾਹ ਵਿਖਾਇਆ ਹੈ ਅਤੇ ਸਾਨੂੰ ਸਭ ਨੂੰ ਉਸ ਰਸਤੇ ‘ਤੇ ਸੱਚੇ ਮਨ ਨਾਲ ਚੱਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Ludhiana News: ਭਾਨਾ ਸਿੱਧੂ ਨੂੰ ਸੋਸ਼ਲ ਮੀਡੀਆ ‘ਤੇ ਗਾਲ਼ਾਂ ਕੱਢਣ ਵਾਲਾ ਡਾ. ਰੰਗਰੇਟਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਝਾਕੀਆਂ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਫੋਟੋਆਂ ਹੋਣ ਦੀਆਂ ਅਫ਼ਵਾਹਾਂ ਫੈਲਾਈਆਂ ਗਈਆਂ ਸਨ ਅਤੇ ਝਾਕੀਆਂ ਲੋਕਾਂ ਦੀ ਕਚਹਿਰੀ ਵਿੱਚ ਪੁੱਜਣ ਨਾਲ ਸੱਚ ਸਭ ਦੇ ਸਾਹਮਣੇ ਆ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ ਨੇ ਸਵਾਗਤੀ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ।

ਇਸ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਸ਼ੀਸ਼ਪਾਲ ਆਨੰਦ, ਵਿਧਾਇਕ ਦੇ ਪੀਏ ਰਾਕੇਸ਼ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਆਪ ਆਗੂ ਦੀਪਕ ਜੈਨ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ: E-Chalan ਨਾਲ ਹੋ ਰਹੀ ਹੈ ਵੱਡੀ ਠੱਗੀ, ਬੈਂਕ ਖਾਤੇ ਹੋ ਰਹੇ ਹਨ ਖਾਲੀ, ਕਿਵੇਂ ਬਚੀਏ ਈ ਚਲਾਨ ਦੀ ਧੋਖਾਧੜੀ ਤੋਂ ? ਪੜੋ ਇਹ ਖਾਸ ਰਿਪੋਰਟ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget