ਪੜਚੋਲ ਕਰੋ

ਪੰਜਾਬ ’ਚ ਬਿਜਲੀ ਕੱਟਾਂ ਨੇ ਮਚਾਈ ਹਾਹਾਕਾਰ, ਪਿੰਡਾਂ ਤੋਂ ਲੈ ਕੇ ਸ਼ਹਿਰਾਂ ਦੇ ਲੋਕ ਸੜਕਾਂ 'ਤੇ ਆਏ

ਪੰਜਾਬ ਵਿੱਚ ਬਿਜਲੀ ਦੇ ਕੱਟਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਕਿਸਾਨਾਂ ਦੇ ਨਾਲ-ਨਾਲ ਸ਼ਹਿਰੀ ਲੋਕ ਵੀ ਸੜਕਾਂ ਉੱਪਰ ਆ ਕੇ ਕੈਪਟਨ ਸਰਕਾਰ ਖਿਲਾਫ ਡਟ ਗਏ ਹਨ।

ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਦੇ ਕੱਟਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਕਿਸਾਨਾਂ ਦੇ ਨਾਲ-ਨਾਲ ਸ਼ਹਿਰੀ ਲੋਕ ਵੀ ਸੜਕਾਂ ਉੱਪਰ ਆ ਕੇ ਕੈਪਟਨ ਸਰਕਾਰ ਖਿਲਾਫ ਡਟ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਰਫ 4 ਤੋਂ 5 ਘੰਟੇ ਬਿਜਲੀ ਮਿਲ ਰਹੀ ਹੈ ਜਦੋਂਕਿ ਘਰੇਲੂ ਬਿਜਲੀ ਸਾਰੀ-ਸਾਰੀ ਰਾਤ ਨਹੀਂ ਆ ਰਹੀ।

ਦੱਸ ਦਈਏ ਕਿ ਪੰਜਾਬ ਸਰਕਾਰ ਤਿੰਨ ਪ੍ਰਾਈਵੇਟ ਤਾਪ ਬਿਜਲੀ ਘਰਾਂ ਨੂੰ 20,000 ਕਰੋੜ ਰੁਪਏ ਦੀ ਫ਼ਿਕਸਡ ਰਾਸ਼ੀ ਅਦਾ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿੱਤ ਵਿਭਾਗ ਨੂੰ 500 ਕਰੋੜ ਰੁਪਏ ਕਿਤੋਂ ਬਚਾ ਕੇ ਹੋਰ ਬਿਜਲੀ ਖ਼ਰੀਦਣ ਦੀ ਗੱਲ ਕਰ ਰਹੇ ਹਨ। ਇਸ ਸਭ ਕੁਝ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਸਪਲਾਈ ਦਾ ਬਹੁਤ ਮੰਦਾ ਹਾਲ ਹੈ। ਬਹੁਤ ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਆਮ ਜਨਤਾ ਤ੍ਰਾਹ-ਤ੍ਰਾਹ ਕਰ ਉੱਠੀ ਹੈ ਤੇ ਆਮ ਲੋਕ ਕੈਪਟਨ ਸਰਕਾਰ ਤੋਂ ਔਖੇ-ਭਾਰੇ ਹੋ ਰਹੇ ਹਨ।

ਅੱਜਕੱਲ੍ਹ ਬਿਜਲੀ ਦੇ ਲੰਮੇਰੇ ਕੱਟ ਪਿੰਡਾਂ ’ਚ ਹੀ ਨਹੀਂ, ਸਗੋਂ ਸ਼ਹਿਰੀ ਇਲਾਕਿਆਂ ਵਿੱਚ ਵੀ ਲੱਗ ਰਹੇ ਹਨ। ਮਾਲਵਾ ਖਿੱਤੇ ਦੇ ਕਿਸਾਨ ਆਪਣੀਆਂ ਝੋਨੇ ਦੀਆਂ ਤੇ ਹੋਰ ਫ਼ਸਲਾਂ ਦੀ ਸਿੰਜਾਈ ਲਈ ਬਿਜਲੀ ਨਾ ਮਿਲਣ ਕਾਰਣ ਡਾਢੇ ਪ੍ਰੇਸ਼ਾਨ ਹਨ ਤੇ ਉਨ੍ਹਾਂ ਨੂੰ ਮਜਬੂਰਨ ਅੰਤਾਂ ਦੀ ਗਰਮੀ ਵਿੱਚ ਧਰਨੇ ਦੇਣੇ ਪੈ ਰਹੇ ਹਨ। ਅੱਜ ਵੀ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਮੁਹਾਲੀ ਤੇ ਜਲੰਧਰ ਦੇ ਵੱਖੋ-ਵੱਖਰੇ ਇਲਾਕਿਆਂ ਵਿੱਚ ਅਣ ਐਲਾਨੇ ਕੱਟ ਲੱਗ ਰਹੇ ਹਨ।

ਰਾਜ ਵਿੱਚ ਬਿਜਲੀ ਦੀ ਵੱਧਦੀ ਮੰਗ ਇਸ ਸਾਲ 14,225 ਮੈਗਾਵਾਟ ਨੂੰ ਛੋਹ ਗਈ ਹੈ, ਜੋ ਪੀਐਸਪੀਸੀਐਲ ਦੁਆਰਾ ਸਪਲਾਈ ਕੀਤੀ ਜਾ ਰਹੀ 12,800 ਮੈਗਾਵਾਟ ਬਿਜਲੀ ਤੋਂ 1,425 ਮੈਗਾਵਾਟ ਘੱਟ ਹੈ। ਸ਼ਾਮ ਦੇ ਸਭ ਤੋਂ ਵਧੇਰੇ ਮੰਗ ਵਾਲੇ ਘੰਟਿਆਂ ਦੌਰਾਨ ਔਸਤਨ 725 ਮੈਗਾਵਾਟ ਬਿਜਲੀ ਦੀ ਘਾਟ ਹੈ।

ਜਦੋਂ ਕਿ ਪੰਜਾਬ ਦੀ ਸੋਲਰ ਸਮੇਤ ਵੱਖ ਵੱਖ ਸਰੋਤਾਂ ਤੋਂ ਲਗਪਗ 5,500 ਮੈਗਾਵਾਟ ਆਪਣੀ ਖੁਦ ਦੀ ਬਿਜਲੀ ਪੈਦਾਵਾਰ ਹੈ। ਪੰਜਾਬ ਰਾਜ ਉੱਤਰੀ ਗਰਿੱਡ ਤੋਂ ਵੱਧ ਤੋਂ ਵੱਧ 7,300 ਮੈਗਾਵਾਟ ਬਿਜਲੀ ਲੈ ਸਕਦਾ ਹੈ। ਮੌਜੂਦਾ ਹਾਲਾਤ ਵਿੱਚ ਪੰਜਾਬ ਲਗਪਗ 12,800 ਮੈਗਾਵਾਟ ਸਪਲਾਈ ਕਰ ਸਕਦਾ ਹੈ। ਇਹ ਜਾਣਕਾਰੀ ‘ਆਲ-ਇੰਡੀਆ ਪਾਵਰ ਇੰਜੀਨੀਅਰਜ਼ ਫੈਡਰੇਸ਼ਨ’ ਦੇ ਬੁਲਾਰੇ ਵੀ.ਕੇ. ਗੁਪਤਾ ਨੇ ਦਿੱਤੀ।

ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਦੇ ਬਦਲੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਅਦਾ ਕੀਤੀ ਜਾਂਦੀ ਵਾਧੂ ਰਕਮ (ਤਕਰੀਬਨ 6,000 ਕਰੋੜ ਰੁਪਏ) ਗਰਿੱਡ ਲੋਡ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਵਾਪਸ ਦਿੱਤੀ ਜਾ ਸਕਦੀ ਸੀ, ਜਿਸ ਦੇ ਨਤੀਜੇ ਵਜੋਂ ਪੰਜਾਬ ਆਸਾਨੀ ਨਾਲ ਆਪਣੀ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਹੋਰ ਬਿਜਲੀ ਪ੍ਰਾਪਤ ਕਰ ਸਕਦਾ ਸੀ।

ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ. ਵੇਨੂ ਪ੍ਰਸਾਦ ਨੇ ਕਿਹਾ ਕਿ ਝੋਨੇ ਦੀ ਲੁਆਈ ਦੇ ਸੀਜ਼ਨ ਅਤੇ ਗਰਮੀ ਦੀ ਗਰਮੀ ਦੇ ਕਾਰਨ ਮੰਗ ਵਧ ਗਈ ਹੈ। “ਅਸੀਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਬੇਨਤੀ ਕੀਤੀ ਹੈ ਕਿ ਉਹ ਉਤਪਾਦਨ ਵਧਾਏ ਤਾਂ ਜੋ ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਬੇਰੋਕ ਸਪਲਾਈ ਦਿੱਤੀ ਜਾ ਸਕੇ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
Advertisement
ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Embed widget