ਮੁਹਾਲੀ: ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਸੀਐਚਬੀ ਠੇਕਾ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫ਼ਤਰ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦਿੱਤਾ ਗਿਆ। ਧਰਨੇ ਵਿੱਚ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਸੀਐਚਬੀ ਠੇਕਾ ਕਾਮਿਆਂ ਦੀਆਂ 600 ਦੇ ਲਗਪਗ ਠੇਕਾ ਕਾਮਿਆਂ ਨੂੰ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਛਾਟੀਂ ਦੇ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।


ਬੁਲਾਰਿਆਂ ਨੇ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ ਕਿਰਤ ਵਿਭਾਗ ਤੇ ਪੰਜਾਬ ਸਰਕਾਰ ਲਗਾਤਾਰ ਮੰਗਾਂ ਤੋਂ ਪਾਸਾ ਵਟਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਨਿੱਜੀਕਰਨ ਦੇ ਹਮਲੇ ਨੂੰ ਤੇਜ਼ ਕਰਦਿਆਂ ਸਰਕਾਰ ਵੱਲੋਂ ਆਹਲੂਵਾਲੀਆ ਕਮੇਟੀ ਰਿਪੋਰਟ ਦੀ ਆੜ 'ਚ (40 ਹਜ਼ਾਰ) ਪੋਸਟਾਂ ਪਾਵਰਕੌਮ ਵਿੱਚ ਖਤਮ ਕਰਨ ਦੀ ਤਜਵੀਜ਼ ਰਚੀ ਜਾ ਰਹੀ ਹੈ ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦਾ ਲਗਾਤਾਰ ਕੰਮ ਚਲਾਉਂਦਿਆਂ ਸੈਂਕੜੇ ਕਾਮੇ ਅਪੰਗ ਹੋ ਗਏ ਤੇ ਸੈਂਕੜੇ ਕਾਮੇ ਮੌਤ ਦੇ ਮੂੰਹ ਜਾ ਪਏ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਾ ਤਾਂ ਕੋਈ ਮੁਆਵਜ਼ਾ ਤੇ ਨਾ ਹੀ ਕੋਈ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਚਲਾਉਣਾ ਵੀ ਬੜਾ ਮੁਸ਼ਕਲ ਹੋਇਆ ਪਿਆ ਹੈ।

ਐਜੂਕੇਸ਼ਨ ਲੋਨ ਕੀ ਹੈ? ਕੀ ਪੜ੍ਹਾਈ ਦੇ ਨਾਲ ਹੀ ਅਦਾ ਕਰਨੀ ਪਵੇਗੀ ਰਕਮ? ਜਾਣੋ ਹਰ ਸਵਾਲ ਦਾ ਜਵਾਬ

ਸੀਐਚਬੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ। ਜਦੋਂ ਠੇਕਾ ਕਾਮੇ ਤਨਖ਼ਾਹ ਪ੍ਰਤੀ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਲੜਦੇ ਹਨ ਤਾਂ ਉਨ੍ਹਾਂ ਤੇ ਝੂਠੇ ਪੁਲਿਸ ਕੇਸ ਦਰਜ ਕੀਤੇ ਜਾਂਦੇ ਹਨ। ਕਿਰਤ ਮੰਤਰੀ ਦੀ ਮੌਜੂਦਗੀ ਵਿੱਚ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਸਗੋਂ ਫੈਸਲਿਆਂ ਨੂੰ ਤੋੜ-ਮਰੋੜ ਕੇ ਜਥੇਬੰਦੀ ਕੋਲ ਪੇਸ਼ ਕੀਤਾ ਜਾ ਰਿਹਾ ਹੈ।

Prabhas Next Movie: ਬਾਹੂਬਲੀ ਵਾਲੇ ਪ੍ਰਭਾਸ ਦੀ ਅਗਲੀ ਫਿਲਮ ਦਾ ਐਲਾਨ

ਪੰਜਾਬ ਐਡਹਾਕ ਡੇਲੀਵੇਜ਼ ਟੈਂਪਰੇਰੀ ਵਰਕਚਾਰਜ ਆਊਟ ਸੋਰਸਿੰਗ ਇੰਪਲਾਈਜ਼ ਵੈਲਫੇਅਰ ਐਕਟ 2016 ਲਾਗੂ ਕਰ ਸੀਐਚਬੀ ਠੇਕਾ ਕਾਮੇ ਨੂੰ ਵਿਭਾਗ 'ਚ ਲੈ ਕੇ ਰੈਗੂਲਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਰਤ ਵਿਭਾਗ ਤੇ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਤਾਂ ਅਗਲੇ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ