ਪੜਚੋਲ ਕਰੋ

ਪਾਵਰਕੌਮ ਦਾ ਦਾਅਵਾ! ਕਿਸਾਨਾਂ ਨੂੰ ਮਿਲ ਰਹੀ 9.8 ਘੰਟੇ ਬਿਜਲੀ ਸਪਲਾਈ

ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਅਸਲ ਵਿੱਚ ਬਿਜਲੀ 4-5 ਘੰਟੇ ਹੀ ਮਿਲ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਕੱਟਾਂ ਨਾਲ ਹਾਹਾਕਾਰ ਮੱਚੀ ਹੋਈ ਹੈ। ਕਿਸਾਨਾਂ ਤੋਂ ਲੈ ਕੇ ਕਾਰੋਬਾਰੀ, ਵਪਾਰੀ ਤੇ ਛੋਟੇ ਦੁਕਾਨਦਾਰ ਪ੍ਰੇਸ਼ਾਨ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਅਸਲ ਵਿੱਚ ਬਿਜਲੀ 4-5 ਘੰਟੇ ਹੀ ਮਿਲ ਰਹੀ ਹੈ। ਇਸ ਲਈ ਪਿਛਲੇ ਦਿਨਾਂ ਵਿੱਚ ਕਿਸਾਨਾਂ ਨੇ ਕਈ ਥਾਈਂ ਸੜਕਾਂ ਜਾਮ ਕੀਤੀਆਂ ਤੇ ਬਿਜਲੀ ਦਫਤਰਾਂ ਦੇ ਘਿਰਾਓ ਕੀਤਾ।

ਦੂਜੇ ਪਾਸੇ ਪਾਵਰਕੌਮ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਪਾਵਰਕੌਮ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਏ ਵੇਣੂ ਪ੍ਰਸਾਦ ਨੇ ਦਾਅਵਾ ਕੀਤਾ ਹੈ ਕਿ ਖੇਤੀ ਸੈਕਟਰ ਲਈ ਤਰਜੀਹੀ ਆਧਾਰ ’ਤੇ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮ੍ਰਿਤਸਰ ਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਹੋਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਦੱਖਣੀ ਜ਼ੋਨ ਵਿੱਚ ਪੈਂਦੇ ਜ਼ਿਲ੍ਹਿਆਂ ਨੂੰ ਇਸੇ ਸਮੇਂ ਔਸਤਨ 9.6 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਜਦੋਂ ਕਿ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਖੇਤੀ ਸੈਕਟਰ ਨੂੰ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾਇਆ ਹੋਇਆ ਹੈ। ਵਿਰੋਧੀ ਸਿਆਸੀ ਪਾਰਟੀਆਂ ਸਰਕਾਰ ਨੂੰ ਘੇਰ ਰਹੀਆਂ ਹਨ। ਪੰਜਾਬ ਵਿੱਚ ਮਹਿੰਗੀ ਬਿਜਲੀ ਵੀ ਅਹਿਮ ਮੁੱਦਾ ਬਣ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਪਿਛਲੇ ਦਿਨੀਂ ਸਰਕਾਰ ਬਣਨ 'ਤੇ 300 ਯੂਨਿਟਾਂ ਮੁਫਤ ਬਿਜਲੀ ਦੇਣ ਦਾ ਐਲਾਨ ਕਰਕੇ ਗਏ ਹਨ। ਇਸ ਲਈ ਕਾਂਗਰਸ ਅੰਦਰ ਵੀ ਬਿਜਲੀ ਸੁਧਾਰਾਂ ਦੀ ਮੰਗ ਉੱਠਣ ਲੱਗੀ ਹੈ।

ਬੇਬਾਕ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਐਤਵਾਰ ਨੂੰ ਮੁੱਖ ਮੰਤਰੀ ਦਾ ਨਾਮ ਲਏ ਬਿਨਾਂ ਆਪਣੇ ਟਵੀਟ ’ਚ ਆਖਿਆ ਕਿ ਘਰੇਲੂ ਤੇ ਉਦਯੋਗਿਕ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਦਿੱਤੇ ਜਾਣ ਦੇ ਨਾਲ ਨਾਲ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਦੀ ਸਬਸਿਡੀ ਦੇ ਰਿਹਾ ਹੈ ਪ੍ਰੰਤੂ ਸਰਚਾਰਜ ਕਾਰਨ ਵਧੀ ਬਿਜਲੀ ਕੀਮਤ 10 ਤੋਂ 12 ਰੁਪਏ ਦੀ ਬਜਾਏ ਘਰੇਲੂ ਤੇ ਉਦਯੋਗਿਕ ਖਪਤਕਾਰਾਂ ਨੂੰ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾਵੇ।

ਸਿੱਧੂ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਕੌਮੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਝਵੀਂ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।

ਇਸੇ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਬਿਆਨ ਜਾਰੀ ਕਰਕੇ ਸੂਬਾ ਸਰਕਾਰ ਨੂੰ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਦਿੱਤੇ ਜਾਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਅਨੁਸਾਰ ਵਾਈਟ ਪੇਪਰ ਵੀ ਜਾਰੀ ਕਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਹੈ ਕਿ ਵਿਘਨਮਈ ਬਿਜਲੀ ਸਪਲਾਈ ਦੇਣ ਕਰਕੇ ਪਾਵਰਕੌਮ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਤੇ ਜ਼ਿੰਮੇਵਾਰ ਅਫਸਰਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget