ਪੜਚੋਲ ਕਰੋ
Advertisement
ਕੇਜਰੀਵਾਲ ਦੇ ਅੱਤਵਾਦੀ ਹੋਣ ਦੇ ਬਹੁਤ ਸਬੂਤ, ਜਾਵਡੇਕਰ ਦਾਅਵੇ ਮਗਰੋਂ 'ਆਪ' ਦਾ ਚੈਲੰਜ
ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਅੱਤਵਾਦੀ ਹੋਣ ਦੇ ਬਹੁਤ ਸਾਰੇ ਸਬੂਤ ਹਨ। ‘ਆਪ’ ਨੇ ਕਿਹਾ ਕਿ ਜੇ ਅਜਿਹਾ ਹੀ ਹੈ ਤਾਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰੋ।
ਨਵੀਂ ਦਿੱਲੀ: ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਦਿੱਲੀ ‘ਚ ਬਿਆਨਾਂ ਦਾ ਬਾਜ਼ਾਰ ਗਰਮ ਹੁੰਦਾ ਜਾ ਰਿਹਾ ਹੈ। ਭਾਜਪਾ ਨੇ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ‘ਅੱਤਵਾਦੀ’ ਕਿਹਾ ਹੈ। ਕੇਂਦਰੀ ਮੰਤਰੀ ਤੇ ਦਿੱਲੀ ਚੋਣਾਂ ਦੇ ਪਾਰਟੀ ਇੰਚਾਰਜ ਪ੍ਰਕਾਸ਼ ਜਾਵਡੇਕਰ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਖ਼ੁਦ ਕਿਹਾ ਸੀ ਕਿ ਉਹ ਅਰਾਜਕਤਾਵਾਦੀ ਹਨ। ਅਰਾਜਕਤਾਵਾਦੀ ਤੇ ਅੱਤਵਾਦੀ 'ਚ ਕੋਈ ਫਰਕ ਨਹੀਂ ਹੈ। ਜਾਵਡੇਕਰ ਦੇ ਇਸ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਜਵਾਬੀ ਹਮਲਾ ਕੀਤਾ ਹੈ।
ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਇੱਥੇ ਜੋ ਵੀ ਦਿੱਲੀ ਦੇ ਲੋਕ ਉਨ੍ਹਾਂ ਦੇ ਪੱਖ 'ਚ ਸੀ, ਉਹ ਪਿੱਛੇ ਹਟ ਗਏ, ਇਸ ਦਾ ਕੀ ਕਾਰਨ ਹੈ। ਕਾਰਨ ਇਹ ਹੈ ਕਿ ਕੇਜਰੀਵਾਲ ਹੁਣ ਨਿਰਦੋਸ਼ ਤਰੀਕੇ ਨਾਲ ਪੁੱਛ ਰਹੇ ਹਨ ਕਿ ਕੀ ਮੈਂ ਅੱਤਵਾਦੀ ਹਾਂ…ਇਸ ਲਈ ਅੱਤਵਾਦੀ ਹੋਣ ਦੇ ਬਹੁਤ ਸਾਰੇ ਸਬੂਤ ਹਨ। ਤੁਸੀਂ ਆਪ ਕਿਹਾ ਕਿ ਮੈਂ ਅਰਾਜਕਤਾਵਾਦੀ ਹਾਂ। ਅਰਾਜਕਤਾਵਾਦੀ ਤੇ ਅੱਤਵਾਦੀ 'ਚ ਬਹੁਤ ਜ਼ਿਆਦਾ ਅੰਤਰ ਨਹੀਂ ਹੁੰਦਾ।"
ਹੁਣ ਆਦਮੀ ਪਾਰਟੀ ਨੇ ਇਸ 'ਤੇ ਨਿਸ਼ਾਨਾ ਸਾਧਿਆ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੀਜੇਪੀ ਨੂੰ ਚੁਣੌਤੀ ਦਿੱਤੀ ਕਿ ਜੇ ਅਰਵਿੰਦ ਕੇਜਰੀਵਾਲ ਅੱਤਵਾਦੀ ਹੈ ਤਾਂ ਭਾਜਪਾ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਅਰਵਿੰਦ ਕੇਜਰੀਵਾਲ ਨੂੰ ਅੱਤਵਾਦੀ ਕਿਹਾ ਸੀ। ਚੋਣ ਕਮਿਸ਼ਨ ਦਿੱਲੀ ਚੋਣਾਂ 'ਚ ਵਿਵਾਦਪੂਰਨ ਬਿਆਨ ਨੂੰ ਲੈ ਕੇ ਭਾਜਪਾ ਨੇਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।#WATCH Union Minister Prakash Javadekar in Delhi: Kejriwal is making an innocent face & asking if he is a terrorist, you are a terrorist, there is plenty of proof for it. You yourself had said you are an anarchist, there is not much difference between an anarchist & a terrorist. pic.twitter.com/vRjkvFKGEO
— ANI (@ANI) February 3, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement