ਪੜਚੋਲ ਕਰੋ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਹੋਇਆ ਦੇਹਾਂਤ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ 

ਅੱਜ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦਿਹਾਂਤ ਹੋ ਗਿਆ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਮੁਖਰਜੀ 2012 ਤੋਂ 2017 ਤੱਕ 13 ਵੇਂ ਰਾਸ਼ਟਰਪਤੀ ਰਹੇ ਹਨ। ਪ੍ਰਣਬ ਮੁਖਰਜੀ ਨੂੰ ਰਾਜਨੀਤਕ ਗਲਿਆਰੇ 'ਪ੍ਰਣਬ ਦਾ' ਕਹਿੰਦੇ ਸੀ।

ਅੱਜ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦਿਹਾਂਤ ਹੋ ਗਿਆ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਮੁਖਰਜੀ 2012 ਤੋਂ 2017 ਤੱਕ 13 ਵੇਂ ਰਾਸ਼ਟਰਪਤੀ ਰਹੇ ਹਨ। ਪ੍ਰਣਬ ਮੁਖਰਜੀ ਨੂੰ ਰਾਜਨੀਤਕ ਗਲਿਆਰੇ 'ਪ੍ਰਣਬ ਦਾ' ਕਹਿੰਦੇ ਸੀ। ਉਨ੍ਹਾਂ ਕੋਲ ਰਾਜਨੀਤੀ ਦਾ ਲੰਮਾ ਤਜਰਬਾ ਹੈ, ਜਿਸ ਨੂੰ ਹਰ ਕੋਈ ਮੰਨਦਾ ਹੈ। ਯੂ ਪੀ ਏ ਸਰਕਾਰ 'ਚ ਪ੍ਰਣਬ ਮੁਖਰਜੀ ਦੀਆਂ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਇਲਾਵਾ ਕਈ ਅਹਿਮ ਜ਼ਿੰਮੇਵਾਰੀਆਂ ਸੀ। ਉਨ੍ਹਾਂ ਨੂੰ ਕਾਂਗਰਸ ਦਾ 'ਸੰਕਤਮੋਚਕ' ਕਿਹਾ ਜਾਂਦਾ ਸੀ। ਪ੍ਰਣਬ ਮੁਖਰਜੀ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਬੰਗਲਾ ਕਾਂਗਰਸ ਨਾਲ ਕੀਤੀ ਸੀ। ਜੁਲਾਈ 1969 'ਚ ਉਹ ਪਹਿਲੀ ਵਾਰ ਰਾਜ ਸਭਾ ਲਈ ਚੁਣੇ ਗਏ। ਇਸ ਤੋਂ ਬਾਅਦ ਉਹ ਸਾਲ 1975, 1981, 1993 ਅਤੇ 1999 'ਚ ਰਾਜ ਸਭਾ ਦੇ ਮੈਂਬਰ ਰਹੇ। ਇਸ ਤੋਂ ਇਲਾਵਾ ਉਹ 1980 ਤੋਂ 1985 ਤੱਕ ਰਾਜ ਵਿੱਚ ਸਦਨ ਦੇ ਨੇਤਾ ਵੀ ਰਹੇ। ਉਹ ਮਈ 2004 'ਚ ਚੋਣ ਜਿੱਤ ਕੇ ਲੋਕ ਸਭਾ 'ਚ ਪਹੁੰਚੇ ਅਤੇ 2012 ਤੱਕ ਸਦਨ ਦੇ ਨੇਤਾ ਰਹੇ। 1986 'ਚ ਕਾਂਗਰਸ ਤੋਂ ਹੋ ਗਏ ਸੀ ਵੱਖ: ਇੱਕ ਸਮਾਂ ਅਜਿਹਾ ਆਇਆ ਜਦੋਂ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। 1986 'ਚ ਪ੍ਰਣਬ ਦਾ ਨੂੰ ਕਾਂਗਰਸ ਛੱਡਣ ਲਈ ਮਜਬੂਰ ਹੋਣਾ ਪਿਆ ਸੀ। ਰਾਜੀਵ ਗਾਂਧੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਬਣੇ। ਰਾਜੀਵ ਦੇ ਪ੍ਰਧਾਨਮੰਤਰੀ ਬਣਨ ਤੋਂ ਬਾਅਦ ਪ੍ਰਣਬ ਮੁਖਰਜੀ ਨੂੰ ਪਾਰਟੀ 'ਚੋਂ ਕਿਨਾਰੇ ਕਰ ਦਿੱਤਾ ਗਿਆ। ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਇਸ ਸਭ ਤੋਂ ਨਾਰਾਜ਼ ਹੋ ਕੇ, ਪ੍ਰਣਬ ਮੁਖਰਜੀ ਨੇ ਆਖਰਕਾਰ 1986 ਵਿੱਚ ਕਾਂਗਰਸ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਅਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦਾ ਗਠਨ ਕੀਤਾ। ਪ੍ਰਣਬ ਮੁਖਰਜੀ ਦੀ ਪਾਰਟੀ ਨੇ ਪੱਛਮੀ ਬੰਗਾਲ 'ਚ 1987 'ਚ ਵਿਧਾਨ ਸਭਾ ਚੋਣਾਂ ਲੜੀਆਂ ਸੀ, ਪਰ ਉਨ੍ਹਾਂ ਦੀ ਪਾਰਟੀ ਨੂੰ ਪਹਿਲੀ ਚੋਣ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ 1988 'ਚ ਪ੍ਰਣਬ ਮੁਖਰਜੀ ਨੇ ਕਾਂਗਰਸ 'ਚ ਵਾਪਸੀ ਕੀਤੀ। ਮੁਖਰਜੀ ਨੂੰ ਜਲਦੀ ਹੀ ਕਾਂਗਰਸ 'ਚ ਵਾਪਸੀ ਲਈ ਇਨਾਮ ਵੀ ਮਿਲਿਆ ਅਤੇ 1991 'ਚ ਨਰਸਿਮ੍ਹਾ ਰਾਓ ਦੀ ਸਰਕਾਰ ਅਧੀਨ ਯੋਜਨਾ ਕਮਿਸ਼ਨ ਦਾ ਉਪ ਚੇਅਰਮੈਨ ਬਣਾਇਆ ਗਿਆ। 2004 ਵਿੱਚ ਜਦੋਂ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ, ਤਾਂ ਪ੍ਰਣਬ ਮੁਖਰਜੀ ਦਾ ਨਾਮ ਵੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਾਅਵੇਦਾਰਾਂ ਵਿੱਚ ਸ਼ਾਮਲ ਹੋ ਗਿਆ। ਪ੍ਰਣਬ ਮੁਖਰਜੀ ਨੂੰ ਮਨਮੋਹਨ ਸਿੰਘ ਦੀ ਸਰਕਾਰ ਵਿੱਚ ਰੱਖਿਆ ਮੰਤਰੀ, ਵਿਦੇਸ਼ ਮੰਤਰੀ ਅਤੇ ਵਿੱਤ ਮੰਤਰੀ ਵਰਗੇ ਮਹੱਤਵਪੂਰਨ ਅਹੁਦੇ ਮਿਲੇ। ਸਾਲ 2012 'ਚ ਪ੍ਰਣਬ ਮੁਖਰਜੀ ਨੂੰ ਕਾਂਗਰਸ ਨੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤਾ ਸੀ ਅਤੇ ਉਹ ਐਨਡੀਏ ਸਮਰਥਤ ਪੀਏ ਸੰਗਮਾ ਨੂੰ ਹਰਾਉਣ ਤੋਂ ਬਾਅਦ ਦੇਸ਼ ਦੇ 13 ਵੇਂ ਰਾਸ਼ਟਰਪਤੀ ਬਣੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget