ਪੜਚੋਲ ਕਰੋ

Pranab Mukherjee: ਕਿਵੇਂ ਕਲਰਕ ਤੋਂ ਰਾਜਨੀਤੀ 'ਚ ਹੋਈ ਐਂਟਰੀ, ਇੰਦਰਾ ਦੇ ਬਣੇ ਖ਼ਾਸ, ਰਾਜੀਵ ਨੇ ਪਾਰਟੀ 'ਚੋਂ ਕੱਢਿਆ 

'ਭਾਰਤ ਰਤਨ' ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦੇਹਾਂਤ ਹੋ ਗਿਆ। ਪ੍ਰਣਬ ਮੁਖਰਜੀ ਨੇ 84 ਸਾਲ ਦੀ ਉਮਰ ਵਿੱਚ ਸੋਮਵਾਰ ਦੀ ਸ਼ਾਮ ਨੂੰ ਆਖਰੀ ਸਾਹ ਲਿਆ। ਪ੍ਰਣਬ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਸਾਲ 1963 ਵਿੱਚ ਕੋਲਕਾਤਾ ਵਿੱਚ ਡਿਪਟੀ ਅਕਾਉਂਟੈਂਟ-ਜਨਰਲ (ਪੋਸਟ ਅਤੇ ਟੈਲੀਗ੍ਰਾਫ) ਦੇ ਦਫਤਰ ਵਿੱਚ ਵਧੀਕ ਡਿਵੀਜ਼ਨ ਕਲਰਕ ਵਜੋਂ ਕੀਤੀ।

ਨਵੀਂ ਦਿੱਲੀ: 'ਭਾਰਤ ਰਤਨ' ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਦੇਹਾਂਤ ਹੋ ਗਿਆ। ਪ੍ਰਣਬ ਮੁਖਰਜੀ ਨੇ 84 ਸਾਲ ਦੀ ਉਮਰ ਵਿੱਚ ਸੋਮਵਾਰ ਦੀ ਸ਼ਾਮ ਨੂੰ ਆਖਰੀ ਸਾਹ ਲਿਆ। ਪ੍ਰਣਬ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਸਾਲ 1963 ਵਿੱਚ ਕੋਲਕਾਤਾ ਵਿੱਚ ਡਿਪਟੀ ਅਕਾਉਂਟੈਂਟ-ਜਨਰਲ (ਪੋਸਟ ਅਤੇ ਟੈਲੀਗ੍ਰਾਫ) ਦੇ ਦਫਤਰ ਵਿੱਚ ਵਧੀਕ ਡਿਵੀਜ਼ਨ ਕਲਰਕ ਵਜੋਂ ਕੀਤੀ। ਇਸ ਤੋਂ ਬਾਅਦ ਉਹ ਰਾਜਨੀਤਿਕ ਵਿਗਿਆਨ ਦੇ ਅਸਿਸਟੈਂਟ ਪ੍ਰੋਫੈਸਰ ਬਣ ਗਏ ਅਤੇ ਆਪਣੇ ਹੀ ਕਾਲਜ ਵਿਦਿਆਨਗਰ ਕਾਲਜ 'ਚ ਬੱਚਿਆਂ ਨੂੰ ਪੜ੍ਹਾਇਆ।
ਕਲਰਕ ਅਤੇ ਅਧਿਆਪਕ ਦੀ ਨੌਕਰੀ ਤੋਂ ਬਾਅਦ ਉਹ ਪੱਤਰਕਾਰੀ ਵੱਲ ਮੁੜੇ। ਉਨ੍ਹਾਂ ਨੇ ਦੇਸ਼ਰ ਡਾਕ ਮੈਗਜ਼ੀਨ ਵਿੱਚ ਇੱਕ ਪੱਤਰਕਾਰ ਵਜੋਂ ਕੰਮ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਦੀ ਰਾਜਨੀਤੀ 'ਚ ਐਂਟਰੀ ਹੋ ਗਈ ਹੈ। ਪ੍ਰਣਬ ਮੁਖਰਜੀ ਨੂੰ ਰਾਜਨੀਤਕ ਗਲਿਆਰੇ 'ਪ੍ਰਣਬ ਦਾ' ਕਹਿੰਦੇ ਸੀ। ਉਨ੍ਹਾਂ ਕੋਲ ਰਾਜਨੀਤੀ ਦਾ ਲੰਮਾ ਤਜਰਬਾ ਹੈ, ਜਿਸ ਨੂੰ ਹਰ ਕੋਈ ਮੰਨਦਾ ਹੈ। ਯੂ ਪੀ ਏ ਸਰਕਾਰ 'ਚ ਪ੍ਰਣਬ ਮੁਖਰਜੀ ਦੀਆਂ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਇਲਾਵਾ ਕਈ ਅਹਿਮ ਜ਼ਿੰਮੇਵਾਰੀਆਂ ਸੀ।
ਉਨ੍ਹਾਂ ਨੂੰ ਕਾਂਗਰਸ ਦਾ 'ਸੰਕਤਮੋਚਕ' ਕਿਹਾ ਜਾਂਦਾ ਸੀ। ਪ੍ਰਣਬ ਮੁਖਰਜੀ ਨੇ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਬੰਗਲਾ ਕਾਂਗਰਸ ਨਾਲ ਕੀਤੀ ਸੀ। ਜੁਲਾਈ 1969 'ਚ ਉਹ ਪਹਿਲੀ ਵਾਰ ਰਾਜ ਸਭਾ ਲਈ ਚੁਣੇ ਗਏ। ਇਸ ਤੋਂ ਬਾਅਦ ਉਹ ਸਾਲ 1975, 1981, 1993 ਅਤੇ 1999 'ਚ ਰਾਜ ਸਭਾ ਦੇ ਮੈਂਬਰ ਰਹੇ। ਇਸ ਤੋਂ ਇਲਾਵਾ ਉਹ 1980 ਤੋਂ 1985 ਤੱਕ ਰਾਜ ਵਿੱਚ ਸਦਨ ਦੇ ਨੇਤਾ ਵੀ ਰਹੇ। ਉਹ ਮਈ 2004 'ਚ ਚੋਣ ਜਿੱਤ ਕੇ ਲੋਕ ਸਭਾ 'ਚ ਪਹੁੰਚੇ ਅਤੇ 2012 ਤੱਕ ਸਦਨ ਦੇ ਨੇਤਾ ਰਹੇ।  ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਖਾਸ ਲੋਕਾਂ 'ਚੋਂ ਇਕ ਮੰਨਿਆ ਜਾਂਦਾ ਸੀ।
1986 'ਚ ਪ੍ਰਣਬ ਦਾ ਨੂੰ ਕਾਂਗਰਸ ਛੱਡਣ ਲਈ ਮਜਬੂਰ ਹੋਣਾ ਪਿਆ ਸੀ। ਰਾਜੀਵ ਗਾਂਧੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਪ੍ਰਧਾਨ ਮੰਤਰੀ ਬਣੇ। ਰਾਜੀਵ ਦੇ ਪ੍ਰਧਾਨਮੰਤਰੀ ਬਣਨ ਤੋਂ ਬਾਅਦ ਪ੍ਰਣਬ ਮੁਖਰਜੀ ਨੂੰ ਪਾਰਟੀ 'ਚੋਂ ਕਿਨਾਰੇ ਕਰ ਦਿੱਤਾ ਗਿਆ। ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਇਸ ਸਭ ਤੋਂ ਨਾਰਾਜ਼ ਹੋ ਕੇ, ਪ੍ਰਣਬ ਮੁਖਰਜੀ ਨੇ ਆਖਰਕਾਰ 1986 ਵਿੱਚ ਕਾਂਗਰਸ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਅਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦਾ ਗਠਨ ਕੀਤਾ।
ਪ੍ਰਣਬ ਮੁਖਰਜੀ ਦੀ ਪਾਰਟੀ ਨੇ ਪੱਛਮੀ ਬੰਗਾਲ 'ਚ 1987 'ਚ ਵਿਧਾਨ ਸਭਾ ਚੋਣਾਂ ਲੜੀਆਂ ਸੀ, ਪਰ ਉਨ੍ਹਾਂ ਦੀ ਪਾਰਟੀ ਨੂੰ ਪਹਿਲੀ ਚੋਣ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ 1988 'ਚ ਪ੍ਰਣਬ ਮੁਖਰਜੀ ਨੇ ਕਾਂਗਰਸ 'ਚ ਵਾਪਸੀ ਕੀਤੀ। ਮੁਖਰਜੀ ਨੂੰ ਜਲਦੀ ਹੀ ਕਾਂਗਰਸ 'ਚ ਵਾਪਸੀ ਲਈ ਇਨਾਮ ਵੀ ਮਿਲਿਆ ਅਤੇ 1991 'ਚ ਨਰਸਿਮ੍ਹਾ ਰਾਓ ਦੀ ਸਰਕਾਰ ਅਧੀਨ ਯੋਜਨਾ ਕਮਿਸ਼ਨ ਦਾ ਉਪ ਚੇਅਰਮੈਨ ਬਣਾਇਆ ਗਿਆ।
2004 ਵਿੱਚ ਜਦੋਂ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ, ਤਾਂ ਪ੍ਰਣਬ ਮੁਖਰਜੀ ਦਾ ਨਾਮ ਵੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਾਅਵੇਦਾਰਾਂ ਵਿੱਚ ਸ਼ਾਮਲ ਹੋ ਗਿਆ। ਪ੍ਰਣਬ ਮੁਖਰਜੀ ਨੂੰ ਮਨਮੋਹਨ ਸਿੰਘ ਦੀ ਸਰਕਾਰ ਵਿੱਚ ਰੱਖਿਆ ਮੰਤਰੀ, ਵਿਦੇਸ਼ ਮੰਤਰੀ ਅਤੇ ਵਿੱਤ ਮੰਤਰੀ ਵਰਗੇ ਮਹੱਤਵਪੂਰਨ ਅਹੁਦੇ ਮਿਲੇ। ਸਾਲ 2012 'ਚ ਪ੍ਰਣਬ ਮੁਖਰਜੀ ਨੂੰ ਕਾਂਗਰਸ ਨੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤਾ ਸੀ ਅਤੇ ਉਹ ਐਨਡੀਏ ਸਮਰਥਤ ਪੀਏ ਸੰਗਮਾ ਨੂੰ ਹਰਾਉਣ ਤੋਂ ਬਾਅਦ ਦੇਸ਼ ਦੇ 13 ਵੇਂ ਰਾਸ਼ਟਰਪਤੀ ਬਣੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget