ਨਵੀਂ ਦਿੱਲੀ: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਹਾਲ ਹੀ ਵਿੱਚ ਕਾਂਗਰਸੀ ਆਗੂਆਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਹੁਣ ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਲਗਾਤਾਰ ਹਾਰ ਦਾ ਸਾਹਮਣਾ ਕਰ ਰਹੀ ਕਾਂਗਰਸ ਵਿੱਚ ਵੱਡੀਆਂ ਤਬਦੀਲੀਆਂ ਆ ਸਕਦੀਆਂ ਹਨ। ਇਹ ਵੀ ਚਰਚਾਵਾਂ ਹਨ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ।

ਪ੍ਰਸ਼ਾਂਤ ਕਿਸ਼ੋਰ ਦੀ ਗਾਂਧੀ ਪਰਿਵਾਰ ਨਾਲ ਮੁਲਾਕਾਤ ਪੰਜਾਬ ਜਾਂ ਯੂਪੀ ਵਿੱਚ ਵਿਧਾਨ ਸਭਾ ਚੋਣਾਂ ਬਾਰੇ ਨਹੀਂ ਸੀ, ਪਰ ਮੰਨਿਆ ਜਾਂਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ 2024 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਰਣਨੀਤੀ ਤਿਆਰ ਕਰਨ 'ਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਇਹ ਚਰਚਾ ਹੈ ਕਿ ਇਸ ਵਾਰ ਪੀਕੇ ਨਾ ਸਿਰਫ਼ ਕਾਂਗਰਸ ਲਈ ਰਣਨੀਤੀ ਬਣਾਉਣਗੇ, ਸਗੋਂ ਉਹ ਕਾਂਗਰਸ ਦਾ ਹਿੱਸਾ ਬਣ ਸਕਦੇ ਹਨ।

ਅਜਿਹੀਆਂ ਖ਼ਬਰਾਂ ਵੀ ਆ ਰਹੀਆਂ ਹਨ ਕਿ ਕਾਂਗਰਸ ਪਾਰਟੀ 'ਚ ਵੱਡੀਆਂ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਜਾ ਸਕਦਾ ਹੈ। ਰਾਹੁਲ ਗਾਂਧੀ ਨੂੰ ਕਾਂਗਰਸ ਆਗੂ ਅਧੀਰ ਰੰਜਨ ਦੀ ਥਾਂ ਕਮਾਨ ਦਿੱਤੀ ਜਾ ਸਕਦੀ ਹੈ। ਦੂਜੇ ਪਾਸੇ ਸੋਨੀਆ ਗਾਂਧੀ ਨੂੰ ਕਾਂਗਰਸ ਦਾ ਸਥਾਈ ਪ੍ਰਧਾਨ ਬਣਾਇਆ ਜਾ ਸਕਦਾ ਹੈ।

ਸੋਸ਼ਲ ਮੀਡੀਆ 'ਤੇ ਕੀ ਬਹਿਸ ਚੱਲ ਰਹੀ
ਲੋਕ ਸੋਸ਼ਲ ਮੀਡੀਆ 'ਤੇ ਪ੍ਰਸ਼ਾਂਤ ਕਿਸ਼ੋਰ ਬਾਰੇ ਵੱਖ-ਵੱਖ ਗੱਲਾਂ ਕਰ ਰਹੇ ਹਨ। ਇੱਕ ਯੂਜਰ ਨੇ ਸੋਸ਼ਲ ਮੀਡੀਆ 'ਤੇ ਕਿਹਾ, "ਪਹਿਲਾਂ ਸ਼ਰਦ ਪਵਾਰ ਸਾਹਿਬ ਅਤੇ ਹੁਣ ਰਾਹੁਲ ਗਾਂਧੀ ਜੀ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਅਜਿਹਾ ਲੱਗਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਦੇਸ਼ ਭਰ 'ਚ 'ਖੇਲਾ' ਦੇ ਮੂਡ 'ਚ ਹਨ।"

 

ਖਬਰਾਂ ਇਹ ਹਨ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ 'ਚ ਸ਼ਾਮਲ ਹੋਣ ਜਾ ਰਹੇ ਹਨ। ਪਿਛਲੀ ਯੂਪੀ ਚੋਣਾਂ 'ਚ 'ਖਾਟ ਪੇ ਚਰਚਾ' ਕਰਦੇ ਹੋਏ ਰਾਹੁਲ ਦੀ ਖਾਟ ਖੜੀ ਕਰ ਦਿੱਤੀ ਸੀ। ਇਨ੍ਹਾਂ ਚੋਣਾਂ 'ਚ ਪ੍ਰਿਅੰਕਾ ਦੇ ਨਾਲ 'ਕੁਰਸੀ ਪੇ ਚਰਚਾ' ਕਰਨਗੇ। ਵੇਖਦੇ ਹਾਂ ਕਾਂਗਰਸ ਦੀ ਕੁਰਸੀ ਦੀ ਕੋਈ ਲੱਤ ਬੱਚਦੀ ਹੈ ਜਾਂ ਨਹੀਂ।

 




 

'ਪ੍ਰਸ਼ਾਂਤ ਕਿਸ਼ੋਰ ਦੇ ਭਰੋਸਾ 'ਤੇ ਵਿਰੋਧੀ ਧਿਰ?'
ਇੱਕ ਵਿਅਕਤੀ ਨੇ ਟਵੀਟ 'ਚ ਲਿਖਿਆ, "ਭਾਰਤੀ ਰਾਜਨੀਤੀ 'ਚ ਵਿਰੋਧੀ ਧਿਰ ਦੀ ਅਜਿਹੀ ਸਥਿਤੀ ਨਾ ਤਾਂ ਨਹਿਰੂ ਯੁੱਗ 'ਚ ਸੀ ਅਤੇ ਨਾ ਹੀ ਉਸ ਤੋਂ ਬਾਅਦ। ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਉਂਦੀ ਸੀ। ਪਰ ਵਿਰੋਧੀ ਧਿਰ ਦੇ ਨੇਤਾ ਚੋਣਾਂ ਹਾਰਨ ਤੋਂ ਬਾਅਦ ਵੀ ਮਜ਼ਬੂਤ ਬਣੇ ਰਹਿੰਦੇ ਸਨ। ਹੁਣ ਤਾਂ ਸੱਭ ਕੁੱਝ ਪ੍ਰਸ਼ਾਂਤ ਕਿਸ਼ੋਰ ਦੇ ਭਰੋਸੇ ਹੈ। ਇਹ ਪਰਿਵਾਰਕ ਜਗੀਰੂ ਜਮਹੂਰੀਅਤ ਦਾ ਨਤੀਜਾ ਹੈ।"

 


ਹਾਲਾਂਕਿ, ਇਕ ਸ਼ਖ਼ਸ ਨੇ ਇਹ ਵੀ ਕਿਹਾ, "ਪ੍ਰਸ਼ਾਂਤ ਕਿਸ਼ੋਰ ਸ਼ਰਦ ਪਵਾਰ ਨੂੰ ਰਾਸ਼ਟਰਪਤੀ ਬਣਾਉਣਾ ਚਾਹੁੰਦੇ ਹਨ ਅਤੇ 2024 'ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਲਈ ਪੇਸ਼ ਕਰਨਾ ਚਾਹੁੰਦੇ ਹਨ। ਇਸੇ ਲਈ ਉਹ ਵਿਚੋਲਗੀ ਕਰ ਰਹੇ ਹਨ।"