ਪੜਚੋਲ ਕਰੋ

ਪੰਜਾਬ ’ਚ ਪ੍ਰਸ਼ਾਂਤ ਕਿਸ਼ੋਰ ਵੰਡਣਗੇ ਕਾਂਗਰਸ ਦੀਆਂ ਟਿਕਟਾਂ? ਆਖਰ ਕੈਪਟਨ ਅਮਰਿੰਦਰ ਨੇ ਕਰ ਦਿੱਤਾ ਸਪਸ਼ਟ

ਪੰਜਾਬ ’ਚ ਅਗਲੇ ਸਾਲ ਫਰਵਰੀ-ਮਾਰਚ ਮਹੀਨੇ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ’ਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਾਲੇ ਹੈ। ਚੋਣਾਂ ਤੋਂ ਪਹਿਲਾਂ ਹਾਲ ਹੀ ’ਚ ਪੰਜਾਬ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।

ਚੰਡੀਗੜ੍ਹ: ਪੰਜਾਬ ’ਚ ਅਗਲੇ ਸਾਲ ਫਰਵਰੀ-ਮਾਰਚ ਮਹੀਨੇ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ’ਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਾਲੇ ਹੈ। ਚੋਣਾਂ ਤੋਂ ਪਹਿਲਾਂ ਹਾਲ ਹੀ ’ਚ ਪੰਜਾਬ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਬਾਅਦ ਇਹ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਕਾਂਗਰਸ ਦੀ ਟਿਕਟ ਵੰਡ ’ਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਭੂਮਿਕਾ ਹੋਵੇਗੀ? ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ ਹੈ।

 

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਮੀਡੀਆ ਰਿਪੋਰਟਾਂ ’ਤੇ ਪ੍ਰਤੀਕ੍ਰਿਆ ਜ਼ਾਹਰ ਕੀਤੀ ਹੈ, ਜਿਸ ’ਚ ਕਿਹਾ ਜਾ ਰਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਪੰਜਾਬ ਕਾਂਗਰਸ ’ਚ ਟਿਕਟਾਂ ਵੰਡ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਪੂਰੇ ਮਾਮਲੇ ’ਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਭੂਮਿਕਾ ਨਹੀਂ।” ਉਨ੍ਹਾਂ ਕਿਹਾ ਕਿ ਮੇਰੇ ਪ੍ਰਮੁੱਖ ਸਲਾਹਕਾਰ ਵਜੋਂ ਉਨ੍ਹਾਂ (ਪ੍ਰਸ਼ਾਂਤ ਕਿਸ਼ੋਰ) ਦੀ ਭੂਮਿਕਾ ਸੀਮਤ ਹੈ। ਉਨ੍ਹਾਂ ਦਾ ਕੰਮ ਸਿਰਫ਼ ਸਲਾਹ ਦੇਣਾ ਹੈ, ਉਨ੍ਹਾਂ ਨੂੰ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀਂ।

ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਸੀ। ਪ੍ਰਸ਼ਾਂਤ ਕਿਸ਼ੋਰ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਸੀ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪ੍ਰਸ਼ਾਂਤ ਕਿਸ਼ੋਰ ਹੁਣ ਮੇਰੇ ਪ੍ਰਮੁੱਖ ਸਲਾਹਕਾਰ ਹੋਣਗੇ। ਮੈਨੂੰ ਉਮੀਦ ਹੈ ਕਿ ਮੈਂ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਾਂਗਾ।

 

ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਲਈ ਰਣਨੀਤੀ ਬਣਾਈ ਸੀ। ਉੱਥੇ ਹੀ ਮੌਜੂਦਾ ਸਮੇਂ ਪ੍ਰਸ਼ਾਂਤ ਕਿਸ਼ੋਰ ਦੀ ਕੰਪਨੀ ‘ਇੰਡੀਅਨ ਪੋਲੀਟਿਕਲ ਐਕਸ਼ਨ ਕਮੇਟੀ (ਆਈ-ਪੀਏਸੀ) ਪੱਛਮੀ ਬੰਗਾਲ ਚੋਣਾਂ ’ਚ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੀ ਮਦਦ ਕਰ ਰਹੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਸਾਲ 2014 ਦੀਆਂ ਆਮ ਚੋਣਾਂ ’ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮੁਹਿੰਮ ਦੀ ਕਮਾਨ ਸੰਭਾਲੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਲ 2017 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਲਈ ਵੀ ਰਣਨੀਤੀ ਬਣਾਈ ਸੀ।

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget