ਪੜਚੋਲ ਕਰੋ

ਪ੍ਰਸ਼ਾਂਤ ਕਿਸ਼ੌਰ ਨੇ ਦੱਸਿਆ ਪੀਐਮ ਮੋਦੀ ਨੇ ਕਿਉਂ ਨਜ਼ਰਅੰਦਾਜ਼ ਕੀਤਾ ਕੋਰੋਨਾ ਸੰਕਟ, ਜਿੱਤਣ ਲਈ ਹੋ ਰਹੇ ਝੂਠੇ ਦਾਅਵੇ

ਪੱਛਮੀ ਬੰਗਾਲ ਚੋਣਾਂ ਦੌਰਾਨ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀ ਦੂਰਦਰਸ਼ੀ ਤੇ ਸਮਝ ਦੀ ਘਾਟ ਨੂੰ ਲੁਕਾਉਣ ਲਈ ਕੋਰੋਨਾ ਸੰਕਟ ਨੂੰ ਨਜ਼ਰ ਅੰਦਾਜ਼ ਕੀਤਾ। ਪ੍ਰਸ਼ਾਂਤ ਕਿਸ਼ੋਰ ਇਸ ਸਮੇਂ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਚੋਣ ਰਣਨੀਤੀ ਨੂੰ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਹਾਂਮਾਰੀ ਵਿਰੁੱਧ ਜੰਗ ਜਿੱਤਣ ਦਾ ਦਾਅਵਾ ਕਰਦਿਆਂ ਲੋਕਾਂ ਨਾਲ ਝੂਠ ਬੋਲਿਆ।

ਕੋਲਕਾਤਾ: ਪੱਛਮੀ ਬੰਗਾਲ ਚੋਣਾਂ ਦੌਰਾਨ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀ ਦੂਰਦਰਸ਼ੀ ਤੇ ਸਮਝ ਦੀ ਘਾਟ ਨੂੰ ਲੁਕਾਉਣ ਲਈ ਕੋਰੋਨਾ ਸੰਕਟ ਨੂੰ ਨਜ਼ਰ ਅੰਦਾਜ਼ ਕੀਤਾ। ਪ੍ਰਸ਼ਾਂਤ ਕਿਸ਼ੋਰ ਇਸ ਸਮੇਂ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਚੋਣ ਰਣਨੀਤੀ ਨੂੰ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਹਾਂਮਾਰੀ ਵਿਰੁੱਧ ਜੰਗ ਜਿੱਤਣ ਦਾ ਦਾਅਵਾ ਕਰਦਿਆਂ ਲੋਕਾਂ ਨਾਲ ਝੂਠ ਬੋਲਿਆ।

ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ, “ਮੋਦੀ ਸਰਕਾਰ ਇਸ ਤਰ੍ਹਾਂ ਸੰਕਟ ਨਾਲ ਨਜਿੱਠ ਰਹੀ ਹੈ: ਪਹਿਲਾਂ- ਆਪਣੀ ਸਮਝ ਤੇ ਦੂਰਦਰਸ਼ਤਾ ਨੂੰ ਲੁਕਾਉਣ ਲਈ ਸਮੱਸਿਆ ਨੂੰ ਨਜ਼ਰਅੰਦਾਜ਼ ਕਰੋ। ਦੂਜਾ- ਅਚਾਨਕ ਹਰਕਤ 'ਚ ਆਓ, ਜਿੱਤਣ ਲਈ ਝੂਠੇ ਦਾਅਵੇ ਕਰੋ।''

ਇਸ ਤੋਂ ਇਲਾਵਾ, ਉਨ੍ਹਾਂ ਲਿਖਿਆ, "ਜੇ ਸਮੱਸਿਆ ਬਣੀ ਰਹਿੰਦੀ ਹੈ ਤਾਂ ਇਸ ਨੂੰ ਦੂਜਿਆਂ ਦੇ ਮੱਥੇ ਮੜ੍ਹ ਦਵੋ।  ਜੇ ਹਾਲਾਤ ਸੁਧਰ ਜਾਣ ਤਾਂ, ਭਗਤ ਸੈਨਾ ਨਾਲ ਕ੍ਰੈਡਿਟ ਲੈਣ ਆ ਜਾਵੋ।" ਦੇਸ਼ 'ਚ ਕੋਰੋਨਾ ਦਾ ਪ੍ਰਭਾਵ ਵਧਦਾ ਹੀ ਜਾ ਰਿਹਾ ਹੈ। ਹਰ ਰੋਜ਼ ਲੱਖਾਂ ਕੋਰੋਨਾ ਮਰੀਜ਼ ਆ ਰਹੇ ਹਨ।

ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 295,041 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 2023 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਹਾਲਾਂਕਿ, 1,67,457 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 259,167 ਨਵੇਂ ਮਾਮਲੇ ਸਾਹਮਣੇ ਆਏ ਸੀ।

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਦੀ ਮੌਤ ਦਰ 1.17 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਦਰ ਲਗਪਗ 85 ਪ੍ਰਤੀਸ਼ਤ ਹੈ। ਐਕਟਿਵ ਮਾਮਲੇ 13 ਪ੍ਰਤੀਸ਼ਤ ਤੋਂ ਵੱਧ ਹੋ ਗਏ। ਉਧਰ ਕੋਰੋਨਾ ਐਕਟਿਵ ਕੇਸ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ। ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਦੇ ਮਾਮਲੇ ਵਿਚ ਵੀ ਭਾਰਤ ਦੂਜੇ ਨੰਬਰ ‘ਤੇ ਹੈ। ਜਦੋਂ ਕਿ ਅਮਰੀਕਾ, ਬ੍ਰਾਜ਼ੀਲ ਅਤੇ ਮੈਕਸੀਕੋ ਤੋਂ ਬਾਅਦ ਭਾਰਤ ਵਿਚ ਦੁਨੀਆ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget