ਲਾਹੌਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ Evacuee Trust Property Board ਦੇ ਚੇਅਰਮੈਨ ਡਾ. ਆਮਿਰ ਅਹਿਮਦ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਦੀ ਹਾਜ਼ਰੀ 'ਚ ਮੀਟਿੰਗ ਕੀਤੀ ਗਈ। ਇਸ ਮੌਕੇ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 9 ਨਵੰਬਰ ਨੂੰ ਪਾਕਿਸਤਾਨ 'ਚ ਕਰਤਾਰਪੁਰ ਕੋਰੀਡੋਰ ਦੀ ਪਹਿਲੀ ਵਰ੍ਹੇਗੰਢ ਮਨਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਖਿਲਾਫ ਸਿੱਖ ਸੰਗਠਨਾਂ ਦਾ ਧਰਨਾ, ਲਾਏ ਵੱਡੇ ਇਲਜ਼ਾਮ ਭਾਰਤ ਤੋਂ ਵੀ ਇਸ ਵਾਰ ਸ਼ਰਧਾਲੂ ਪਾਕਿਸਤਾਨ ਪਹੁੰਚਣਗੇ ਪਰ ਇਸ ਵਾਰ ਪਾਕਿਸਤਾਨ ਸਰਕਾਰ ਨੇ ਭਾਰਤ ਦੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਦੇ ਮਦੇਨਜਰ ਸਿਰਫ 5 ਦਿਨ ਦਾ ਵੀਜ਼ਾ ਦਿੱਤਾ ਹੈ। ਇਸ ਵੀਜ਼ਾ ਦੌਰਾਨ ਵਾਹਗਾ ਸਰੱਹਦ ਰਾਹੀਂ ਭਾਰਤੀ ਸਿੱਖ ਸ਼ੁਰਧਾਲੂ ਪਾਕਿਸਤਾਨ ਜਾਣਗੇ ਤੇ ਉਨ੍ਹਾਂ ਨੂੰ ਬਸ ਰਾਹੀਂ ਲਿਜਾਇਆ ਜਾਏਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ