ਨਵੀਂ ਦਿੱਲੀ: ਦੇਸ਼ ’ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਵਾਇਰਸ ਦੀ ਲਾਗ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਰੋਜ਼ਾਨਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੇ ਵਧਦੇ ਮਰੀਜ਼ਾਂ ਕਾਰਨ ਮੁੜ ਲੌਕਡਾਊਨ ਲਾਏ ਜਾਣ ਦੀ ਅਫ਼ਵਾਹ ਹੈ ਪਰ ਉੱਧਰ ਇਨ੍ਹਾਂ ਅਫ਼ਵਾਹਾਂ ਬਾਰੇ ਕੇਂਦਰ ਸਰਕਾਰ ਨੇ ਸਫ਼ਾਈ ਦਿੱਤੀ ਹੈ ਕਿ ਦੇਸ਼ ਵਿੱਚ ਦੁਬਾਰਾ ਲੌਕਡਾਊਨ ਨਹੀਂ ਲਾਇਆ ਜਾ ਰਿਹਾ।





ਉਂਝ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਸੂਬਾ ਸਰਕਾਰਾਂ ਕੁਝ ਪਾਬੰਦੀਆਂ ਵੀ ਦੁਬਾਰਾ ਲਾ ਰਹੀਆਂ ਹਨ। ਇਸੇ ਲਈ ਹੁਣ ਅਫ਼ਵਾਹਾਂ ਦਾ ਬਾਜ਼ਾਰ ਵੀ ਗਰਮ ਹੈ। ਕੇਂਦਰ ਸਰਕਾਰ ਨੂੰ ਵੀ ਇਸੇ ਲਈ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਹੁਣ ਲੌਕਡਾਊਨ ਨਹੀਂ ਲੱਗੇਗਾ, ਸਿਰਫ਼ ਨਾਈਟ ਕਰਫ਼ਿਊ ਲਾਉਣ ਦੀ ਇਜਾਜ਼ਤ ਹੈ।





ਦੇਸ਼ ਦੀ ਰਾਜਧਾਨੀ ਦਿੱਲੀ ਤੇ ਕੁਝ ਸੂਬਿਆਂ ’ਚ ਕੋਰੋਨਾਵਾਇਰਸ ਦੇ ਮਾਮਲੇ ਵਧਣ ਦਾ ਰੁਝਾਨ ਵੇਖਿਆ ਜਾ ਰਿਹਾ ਹੈ। ਇਸੇ ਲਈ ਮਹਾਰਾਸ਼ਟਰ ’ਚ ਕੁਝ ਪਾਬੰਦੀਆਂ ਲਾਈਆਂ ਗਈਆਂ ਹਨ।