ਏਮਜ਼ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਬਾਈਪਾਸ ਸਰਜਰੀ ਸਫਲ ਰਹੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ 'ਚ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ। ਰਾਜਨਾਥ ਸਿੰਘ ਨੇ ਡਾਕਟਰਾਂ ਦੀ ਟੀਮ ਨੂੰ ਸਫਲ ਆਪ੍ਰੇਸ਼ਨ ਲਈ ਵਧਾਈ ਦਿੱਤੀ ਅਤੇ ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੂੰ ਰਾਸ਼ਟਰਪਤੀ ਦੀ ਸਿਹਤ ‘ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ।



ਦੋ ਦਿਨ ਪਹਿਲਾਂ, 27 ਮਾਰਚ ਨੂੰ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਦੀ ਸਿਹਤ ਵਿਗੜਣ 'ਤੇ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ ਸੀ। ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ। ਅੱਜ ਉਨ੍ਹਾਂ ਦਾ ਮੰਗਲਵਾਰ ਨੂੰ ਅਪ੍ਰੇਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੀਨੇ 'ਚ ਪਰੇਸ਼ਾਨੀ ਤੋਂ ਬਾਅਦ ਫੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਲਿਜਾਇਆ ਗਿਆ। ਉੱਥੋਂ, ਉਨ੍ਹਾਂ ਨੂੰ ਅਗਲੀ ਜਾਂਚ ਲਈ ਏਮਜ਼ ਵਿਖੇ ਰੈਫਰ ਕਰ ਦਿੱਤਾ ਗਿਆ।



ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ੁੱਕਰਵਾਰ ਨੂੰ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਗਏ। ਏਮਜ਼ ਦੇ ਮਾਹਰ ਡਾਕਟਰ ਰਾਸ਼ਟਰਪਤੀ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਸ਼ਟਰਪਤੀ ਦੀ ਸਫਲ ਬਾਈਪਾਸ ਸਰਜਰੀ ਬਾਰੇ ਜਾਣਕਾਰੀ ਦਿੱਤੀ ਅਤੇ ਜਲਦੀ ਠੀਕ ਹੋਣ ਦੀ ਉਮੀਦ ਕੀਤੀ। ਦੂਜੇ ਪਾਸੇ, ਰਾਸ਼ਟਰਪਤੀ ਨੇ ਆਪਣੇ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ। 


ਇਹ ਵੀ ਪੜ੍ਹੋ:  ਫ਼ਸਲ ਦੀ ਵਾਢੀ ਲਈ ਕਿਸਾਨਾਂ ਨੂੰ ਧਰਨੇ 'ਚੋਂ ਨਹੀਂ ਪਰਤਣਾ ਪਏਗਾ, ਪੰਜਾਬ ਦੇ ਨੌਜਵਾਨਾਂ ਨੇ ਖਿੱਚੀ ਤਿਆਰੀ


 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904