ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਸਾਨ ਟਰੈਕਟਰ ਪਰੇਡ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਨਵਰੀਤ ਸਿੰਘ ਨਾਂ ਦੇ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਰਾਮਪੁਰ ਵਿੱਚ ਉਸ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
![ਕਿਸਾਨ ਟਰੈਕਟਰ ਪਰੇਡ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ Priyanka Gandhi meets family of Navreet Singh who lost his life in farmers Tractor Parade ਕਿਸਾਨ ਟਰੈਕਟਰ ਪਰੇਡ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ](https://static.abplive.com/wp-content/uploads/sites/5/2021/02/04200331/paryanka.jpg?impolicy=abp_cdn&imwidth=1200&height=675)
ਲਖਨਊ: 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਨਵਰੀਤ ਸਿੰਘ ਨਾਂ ਦੇ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਰਾਮਪੁਰ ਵਿੱਚ ਉਸ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮ੍ਰਿਤਕ ਦੇ ਘਰ ਪਹੁੰਚਣ ਤੋਂ ਬਾਅਦ, ਪ੍ਰਿਯੰਕਾ ਗਾਂਧੀ ਨੇ ਕਿਸਾਨ ਨਵਰੀਤ ਦੀ ਮਾਂ ਨਾਲ ਹਮਦਰਦੀ ਜ਼ਾਹਰ ਕੀਤੀ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਪ੍ਰਿਯੰਕਾ ਗਾਂਧੀ ਨਵਰੀਤ ਸਿੰਘ ਦੀ ਅੰਤਮ ਅਰਦਾਸ ਵਿੱਚ ਵੀ ਸ਼ਾਮਲ ਹੋਈ। ਪ੍ਰਿਯੰਕਾ ਗਾਂਧੀ ਨੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਪੋਸਟਮਾਰਟਮ ਰਿਪੋਰਟ ਅਨੁਸਾਰ ਨਵਰੀਤ ਸਿੰਘ ਦੀ ਮੌਤ ਹਾਦਸੇ ਕਾਰਨ ਹੋਈ ਸੀ।
ਦਿੱਲੀ ਪੁਲਿਸ ਨੇ ਦੱਸਿਆ ਆਖਰ ਕਿਉਂ ਪੁੱਟੀਆਂ ਬਾਰਡਰਾਂ ਤੋਂ ਤਿੱਖੀਆਂ ਕਿੱਲਾਂ
ਨਵਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀਆਂ ਚਾਰ ਕਾਰਾਂ ਨੇ ਇੱਕ ਦੂਜੇ ਨੂੰ ਟੱਕਰ ਮਾਰ ਦਿੱਤੀ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਵੀ ਸੱਟ ਨਹੀਂ ਲੱਗੀ। ਹਾਪੁਰ ਜ਼ਿਲ੍ਹੇ ਦੇ ਨੈਸ਼ਨਲ ਹਾਈਵੇਅ-9 'ਤੇ ਚਾਰ ਕਾਰਾਂ ਇਕ ਦੂਜੇ ਨਾਲ ਟਕਰਾ ਗਈਆਂ, ਜਦਕਿ ਕਾਫਲਾ ਰਾਮਪੁਰ ਵੱਲ ਜਾ ਰਿਹਾ ਸੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)