ਲਖਨਊ: 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਨਵਰੀਤ ਸਿੰਘ ਨਾਂ ਦੇ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਰਾਮਪੁਰ ਵਿੱਚ ਉਸ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮ੍ਰਿਤਕ ਦੇ ਘਰ ਪਹੁੰਚਣ ਤੋਂ ਬਾਅਦ, ਪ੍ਰਿਯੰਕਾ ਗਾਂਧੀ ਨੇ ਕਿਸਾਨ ਨਵਰੀਤ ਦੀ ਮਾਂ ਨਾਲ ਹਮਦਰਦੀ ਜ਼ਾਹਰ ਕੀਤੀ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਪ੍ਰਿਯੰਕਾ ਗਾਂਧੀ ਨਵਰੀਤ ਸਿੰਘ ਦੀ ਅੰਤਮ ਅਰਦਾਸ ਵਿੱਚ ਵੀ ਸ਼ਾਮਲ ਹੋਈ। ਪ੍ਰਿਯੰਕਾ ਗਾਂਧੀ ਨੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਪੋਸਟਮਾਰਟਮ ਰਿਪੋਰਟ ਅਨੁਸਾਰ ਨਵਰੀਤ ਸਿੰਘ ਦੀ ਮੌਤ ਹਾਦਸੇ ਕਾਰਨ ਹੋਈ ਸੀ।

ਦਿੱਲੀ ਪੁਲਿਸ ਨੇ ਦੱਸਿਆ ਆਖਰ ਕਿਉਂ ਪੁੱਟੀਆਂ ਬਾਰਡਰਾਂ ਤੋਂ ਤਿੱਖੀਆਂ ਕਿੱਲਾਂ

ਨਵਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀਆਂ ਚਾਰ ਕਾਰਾਂ ਨੇ ਇੱਕ ਦੂਜੇ ਨੂੰ ਟੱਕਰ ਮਾਰ ਦਿੱਤੀ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਵੀ ਸੱਟ ਨਹੀਂ ਲੱਗੀ। ਹਾਪੁਰ ਜ਼ਿਲ੍ਹੇ ਦੇ ਨੈਸ਼ਨਲ ਹਾਈਵੇਅ-9 'ਤੇ ਚਾਰ ਕਾਰਾਂ ਇਕ ਦੂਜੇ ਨਾਲ ਟਕਰਾ ਗਈਆਂ, ਜਦਕਿ ਕਾਫਲਾ ਰਾਮਪੁਰ ਵੱਲ ਜਾ ਰਿਹਾ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ