ਪੜਚੋਲ ਕਰੋ

ਗਰੀਬਾਂ ਦੀ ਬੇਵੱਸੀ 'ਤੇ ਸਿਆਸਤ: ਬੀਜੇਪੀ ਨੂੰ ਸਿੱਧੀ ਹੋ ਟੱਕਰੀ ਪ੍ਰਿਯੰਕਾ ਗਾਂਧੀ, ਕਿਹਾ-ਬੱਸਾਂ ਚੱਲਣ ਦਿਓ, ਚਾਹੇ ਝੰਡੇ ਆਪਣੇ ਲਾ ਲਵੋ

ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਨੇ ਪ੍ਰਵਾਸੀ ਮਜ਼ਦੂਰਾਂ ਲਈ ਬੱਸ ਚਲਾਉਣ ਦੇ ਮੁੱਦੇ ‘ਤੇ ਯੋਗੀ ਸਰਕਾਰ ‘ਤੇ ਭੜਕੀ।

ਨਵੀਂ ਦਿੱਲੀ: ਪ੍ਰਵਾਸੀ ਮਜ਼ਦੂਰਾਂ (migrant worker) ਨੂੰ ਬੱਸ ਮੁਹੱਈਆ ਕਰਵਾਉਣ ਦੇ ਮੁੱਦੇ ‘ਤੇ ਉੱਤਰ ਪ੍ਰਦੇਸ਼ ਕਾਂਗਰਸ (Congress) ਤੇ ਯੋਗੀ ਸਰਕਾਰ (Yogi Government) ਆਹਮੋ-ਸਾਹਮਣੇ ਹਨ। ਇਸ ਦੌਰਾਨ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ (priyanka gandhi) ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਯੋਗੀ ਸਰਕਾਰ ‘ਤੇ ਕਈ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਜੇ ਭਾਜਪਾ ਝੰਡੇ ਲਾਉਣਾ ਚਾਹੁੰਦੀ ਹੈ ਤਾਂ ਲਾ ਲਵੇ ਪਰ ਬੱਸਾਂ ਚੱਲਣ ਦੇਵੇ। ਇਸ ਨਾਲ 92 ਹਜ਼ਾਰ ਲੋਕਾਂ ਦੀ ਮਦਦ ਹੋਵੇਗੀ। ਸਾਡੀਆਂ ਬੱਸਾਂ ਅਜੇ ਖੜ੍ਹੀਆਂ ਹਨ ਪਰ ਯੋਗੀ ਸਰਕਾਰ ਚੱਲਣ ਦੀ ਇਜਾਜ਼ਤ ਨਹੀਂ ਦੇ ਰਹੀ।
" ਇਹ ਸਮਾਂ ਮੁਸ਼ਕਲ ਹੈ। ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਲੋਕਾਂ ਦੀ ਮਦਦ ਕਰਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਵਿੱਚ ਮਦਦ ਲਈ ਅੱਗੇ ਆਈ ਹੈ। ਅਸੀਂ ਹਰ ਜ਼ਿਲ੍ਹੇ ਵਿੱਚ ਵਲੰਟੀਅਰ ਤਾਇਨਾਤ ਕੀਤੇ ਹਨ। ਹਾਈਵੇਅ ‘ਤੇ ਟਾਸਕ ਫੋਰਸ ਦਾ ਗਠਨ ਕੀਤਾ ਹੈ ਤਾਂ ਜੋ ਇਹ ਲੋਕ ਲੋੜਵੰਦਾਂ ਦੀ ਮਦਦ ਕਰਨ, ਉਨ੍ਹਾਂ ਨੂੰ ਭੋਜਨ ਦੇਣ। 67 ਲੱਖ ਲੋਕਾਂ ਦੀ ਮਦਦ ਕੀਤੀ ਹੈ। ਇਸ ਵਿੱਚ ਸੇਵਾ ਦੀ ਭਾਵਨਾ ਰਹੀ ਹੈ। "
-ਪ੍ਰਿਯੰਕਾ ਗਾਂਧੀ, ਜਨਰਲ ਸੈਕਟਰੀ, ਕਾਂਗਰਸ
ਦੱਸ ਦਈਏ ਕਿ ਕਿ ਕਾਂਗਰਸ ਤੇ ਉੱਤਰ ਪ੍ਰਦੇਸ਼ ਸਰਕਾਰ ਦਰਮਿਆਨ ਬੱਸਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਇਲਜ਼ਾਮ ਤੇ ਜਵਾਬੀ ਵਿਰੋਧ ਚੱਲ ਰਹੇ ਹਨ। ਦੋਵਾਂ ਪਾਸਿਆਂ ਤੋਂ ਇੱਕ ਦੂਜੇ ਨੂੰ ਬਹੁਤ ਸਾਰੇ ਪੱਤਰ ਲਿਖੇ ਗਏ। ਉੱਤਰ ਪ੍ਰਦੇਸ਼ ਸਰਕਾਰ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਮੁਹੱਈਆ ਕਰਵਾਈਆਂ ਗਈਆਂ 1000 ਤੋਂ ਵੱਧ ਬੱਸਾਂ ਦੇ ਵੇਰਵਿਆਂ ਵਿੱਚ ਕੁਝ ਦੋ ਪਹੀਆ ਵਾਹਨ, ਐਂਬੂਲੈਂਸਾਂ ਤੇ ਕਾਰ ਨੰਬਰ ਸ਼ਾਮਲ ਹਨ। ਇਸ ‘ਤੇ ਕਾਂਗਰਸ ਨੇ ਕਿਹਾ ਕਿ ਦਿੱਤੀ ਗਈ ਲਿਸਟ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਖ਼ੁਦ 879 ਬੱਸਾਂ ਦੇ ਸਹੀ ਹੋਣ ਦੀ ਪੁਸ਼ਟੀ ਕੀਤੀ ਹੈ ਤੇ ਹੁਣ ਉਨ੍ਹਾਂ ਨੂੰ ਇਹ ਬੱਸਾਂ ਚਲਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਪ੍ਰਿਅੰਕਾ ਗਾਂਧੀ ਨੇ ਅੱਜ ਇਹ ਵੀ ਕਿਹਾ ਕਿ ਜੇਕਰ ਸੂਚੀ ਵਿੱਚ ਕੁਝ ਗਲਤ ਹੈ ਤਾਂ ਅਸੀਂ ਸਹਿਮਤ ਹਾਂ ਪਰ ਜੋ ਬੱਸਾਂ ਹਨ, ਉਨ੍ਹਾਂ ਨੂੰ ਚੱਲਣ ਦਿਓ। ਇਹ ਰਾਹ ਵਿੱਚ ਲੋਕਾਂ ਨੂੰ ਮਦਦ ਮਿਲੇਗੀ। ਅਸੀਂ ਬੱਸਾਂ ਦੀ ਇੱਕ ਹੋਰ ਸੂਚੀ ਦੇਣ ਲਈ ਤਿਆਰ ਹਾਂ।
" ਲੰਬੇ ਸਮੇਂ ਤੋਂ ਪ੍ਰਵਾਸੀ ਭੈਣ-ਭਰਾ ਬਿਨਾਂ ਕਿਸੇ ਖਾਣ-ਪੀਣ ਦੇ ਤਪਦੀ ਧੁੱਪ ਵਿੱਚ ਪੈਦਲ ਆਪਣੇ ਪਿੰਡ ਵੱਲ ਤੁਰ ਰਹੇ ਹਨ। ਇਹ ਲੋਕ ਸਾਰੇ ਦੇਸ਼ ਤੋਂ ਆ ਰਹੇ ਹਨ। ਬਹੁਤ ਸਾਰੀਆਂ ਭੈਣਾਂ ਗਰਭਵਤੀ ਹੋਣ ਦੇ ਬਾਵਜੂਦ ਪੈਦਲ ਚੱਲ ਰਹੀਆਂ ਹਨ। ਬਹੁਤ ਸਾਰੇ ਲੋਕ ਬੱਚਿਆਂ ਨੂੰ ਆਪਣੀ ਗੋਦ ਵਿੱਚ ਲੈ ਰਹੇ ਹਨ। "
-ਪ੍ਰਿਯੰਕਾ ਗਾਂਧੀ
ਪ੍ਰਿਯੰਕਾ ਨੇ ਕਿਹਾ, “ਸੇਵਾ ਦੀ ਭਾਵਨਾ ਤੋਂ ਹੀ ਯੂਪੀ ਕਾਂਗਰਸ ਨੇ ਲੌਕਡਾਊਨ ਦੇ ਅਗਲੇ ਦਿਨ ਹੀ ਹਰ ਜ਼ਿਲ੍ਹੇ ਵਿੱਚ “ਕਾਂਗਰਸੀਆਂ ਦੇ ਸਿਪਾਹੀ” ਨਾਂ ਨਾਲ ਵਾਲੰਟੀਅਰ ਗਰੁੱਪ ਬਣਾਇਆ। ਅਸੀਂ ਹਰ ਜ਼ਿਲ੍ਹੇ ਵਿਚ ਹੈਲਪਲਾਈਨ ਨੰਬਰ ਜਾਰੀ ਕੀਤੇ। ਇਸ ਤੋਂ ਇਲਾਵਾ, ਅਸੀਂ "ਸਾਂਝੀ ਰਸੋਈ" ਖੋਲ੍ਹਿਆ, ਹਾਈਵੇ ਟਾਸਕ ਫੋਰਸ ਬਣਾਈ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget