ਪੰਜਾਬ 'ਚ ਕਾਰਪੋਰੇਟ ਘਰਾਣਿਆਂ ਦੀ ਸ਼ਾਮਤ! ਅੰਮ੍ਰਿਤਸਰ 'ਚ ਕਿਸਾਨਾਂ ਦਾ ਵੱਡਾ ਐਕਸ਼ਨ
ਏਬੀਪੀ ਸਾਂਝਾ | 28 Dec 2020 02:56 PM (IST)
ਦੇਸ਼ ਭਰ 'ਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਲੋਕ ਅੱਗੇ ਆ ਰਹੇ ਹਨ। ਪੰਜਾਬ 'ਚ ਕੋਰਪੋਰੇਟਾਂ ਨੂੰ ਨੁਕਸਾਨ ਪਹੁੰਚਾਉਣ ਲਈ ਕਿਤੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾ ਰਹੇ ਹਨ, ਕਿਤੇ ਜੀਓ ਦੇ ਟਾਵਰਾਂ ਦੇ ਕਨੈਕਸ਼ਨ ਕੱਟੇ ਜਾ ਰਹੇ ਹਨ ਤੇ ਕਿਤੇ ਕਾਰਪੋਰੇਟ ਘਰਾਣਿਆਂ ਦੇ ਉਤਪਾਦਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ: ਦੇਸ਼ ਭਰ 'ਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਲੋਕ ਅੱਗੇ ਆ ਰਹੇ ਹਨ। ਪੰਜਾਬ 'ਚ ਕੋਰਪੋਰੇਟਾਂ ਨੂੰ ਨੁਕਸਾਨ ਪਹੁੰਚਾਉਣ ਲਈ ਕਿਤੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾ ਰਹੇ ਹਨ, ਕਿਤੇ ਜੀਓ ਦੇ ਟਾਵਰਾਂ ਦੇ ਕਨੈਕਸ਼ਨ ਕੱਟੇ ਜਾ ਰਹੇ ਹਨ ਤੇ ਕਿਤੇ ਕਾਰਪੋਰੇਟ ਘਰਾਣਿਆਂ ਦੇ ਉਤਪਾਦਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਦੇ ਗੁਦਾਮ ਵੀ ਕਿਸਾਨਾਂ ਦੁਆਰਾ ਜ਼ਬਰਦਸਤੀ ਬੰਦ ਕੀਤੇ ਜਾ ਰਹੇ ਹਨ। ਅੱਜ ਅੰਮ੍ਰਿਤਸਰ ਦੇ ਨੇੜਲੇ ਪਿੰਡ ਚਾਟੀਵਿੰਡ ਵਿਖੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇੱਕ ਨਿੱਜੀ ਕੰਪਨੀ ਦੇ ਗੁਦਾਮ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਵੱਲੋਂ ਦੋਸ਼ ਲਾਇਆ ਗਿਆ ਕਿ ਇੱਥੇ ਅਡਾਨੀ ਗਰੁੱਪ ਦਾ ਫਾਰਚਿਊਨ ਰਿਫਾਇੰਡ ਤੇਲ ਡੰਪ ਕੀਤਾ ਗਿਆ ਹੈ। ਕਿਸਾਨ ਫੈਕਟਰੀ ਦੇ ਅੰਦਰ ਦਾਖਲ ਹੋ ਗਏ ਤੇ ਉਥੇ ਭਾਰੀ ਮਾਤਰਾ ਵਿੱਚ ਪਏ ਰਿਫਾਇੰਡ ਫਾਰਚਿਊਨ ਦੇ ਗੋਦਾਮ ਨੂੰ ਬੰਦ ਕਰ ਦਿੱਤਾ। ਕੰਗਨਾ ਨੇ ਕਿਉਂ ਕੀਤੀ ਮੌਤ ਦੀ ਗੱਲ? ਕਿਹਾ ਮੇਰੀ ਰਾਖ ਗੰਗਾ 'ਚ ਨਾ ਵਹਾਉਣਾ, ਪਹਾੜਾਂ 'ਤੇ ਬਿਖੇਰ ਦਿਓ ਉਨ੍ਹਾਂ ਹੱਥ ਜੋੜ ਕੇ ਬੇਨਤੀ ਕੀਤੀ ਕਿ ਜਦ ਤੱਕ ਉਨ੍ਹਾਂ ਦਾ ਮਸਲਾ ਕੇਂਦਰ ਸਰਕਾਰ ਨਾਲ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਇਨ੍ਹਾਂ ਉਤਪਾਦਾਂ ਦੀ ਡਿਲੀਵਰੀ ਨਾ ਕਰਨ। ਕੰਪਨੀ ਦੇ ਗੋਦਾਮ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਵੱਖ-ਵੱਖ ਥਾਵਾਂ 'ਤੇ ਮੌਜੂਦ ਅਜਿਹੇ ਗੋਦਾਮਾਂ ਨੂੰ ਬੰਦ ਕਰਨਾ ਜਾਰੀ ਰੱਖਣਗੇ। Ratan Tata Birthday: ਇੰਝ ਸ਼ੁਰੂਆਤ ਕਰਕੇ ਬੁਲੰਦੀਆਂ ਤੱਕ ਪਹੁੰਚੇ ਰਤਨ ਟਾਟਾ, ਕਦੇ ਨਹੀਂ ਕਰਵਾਇਆ ਵਿਆਹ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ