ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫੇਰ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਰਾਹੁਲ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਅਡਾਨੀ-ਅੰਬਾਨੀ ਦੀ ਆਮਦਨੀ ਨੂੰ ਕਈ ਗੁਣਾ ਵਧਾ ਦਿੱਤਾ ਹੈ।


ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਵਾਅਦਾ ਕੀਤਾ ਗਿਆ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ, ਮੋਦੀ ਸਰਕਾਰ ਨੇ ਆਮਦਨੀ ਵਿੱਚ ਕਈ ਗੁਣਾ ਵਾਧਾ ਕੀਤਾ, ਪਰ ਅਡਾਨੀ-ਅੰਬਾਨੀ ਦੀ, ਕਿਸਾਨਾਂ ਦੀ ਨਹੀਂ। ਜਿਹੜੇ ਕਾਲੀ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਰਹੇ ਹਨ ਉਹ ਕੀ ਹੱਲ ਕੱਢਣਗੇ?




ਪ੍ਰਦਰਸ਼ਨਕਾਰੀ ਅਜੇ ਵੀ ਦਿੱਲੀ ਸਰਹੱਦ ਤੇ ਡਟੇ ਹੋਏ ਹਨ

ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੇ ਰਹੇ ਹਜ਼ਾਰਾਂ ਕਿਸਾਨ ਅਜੇ ਵੀ ਸਿੰਘੂ ਤੇ ਟਕਰੀ ਸਰਹੱਦ 'ਤੇ ਡਟੇ ਹੋਏ ਹਨ। ਉਨ੍ਹਾਂ ਨੇ ਬੁੜਾਰੀ ਦੇ ਮੈਦਾਨ ਵਿੱਚ ਪ੍ਰਦਰਸ਼ਨ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿੰਘੂ ਸਰਹੱਦ 'ਤੇ ਡਟੇ ਰਹਿਣਗੇ, ਜਦ ਤੱਕ ਸਰਕਾਰ ਖੇਤੀਬਾੜੀ ਕਾਨੂੰਨ ਵਾਪਸ ਲੈਣ ਦਾ ਭਰੋਸਾ ਨਹੀਂ ਦਿੰਦੀ।


ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਆਉਣ ਵਾਲੀਆਂ ਕਈ ਸੜਕਾਂ ਅਤੇ ਰੋਡਵੇਜ਼ ਬੰਦ ਹਨ, ਜਦੋਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੜਾਰੀ ਮੈਦਾਨ ਵਿਖੇ ਕਿਸਾਨਾਂ ਨੂੰ ਆ ਕੇ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਜਿਵੇਂ ਹੀ ਉਹ ਤੈਅ ਜਗ੍ਹਾ ‘ਤੇ ਜਾਣਗੇ, ਕੇਂਦਰ ਗੱਲਬਾਤ ਕਰਨ ਲਈ  ਤਿਆਰ ਹੈ।




ਸ਼ਾਹ ਨੇ ਦੱਸਿਆ ਕਿ 3 ਦਸੰਬਰ ਨੂੰ ਕਿਸਾਨਾਂ ਦੇ ਵਫ਼ਦ ਨੂੰ ਵਿਚਾਰ ਵਟਾਂਦਰੇ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਜਥੇਬੰਦੀਆਂ ਨੇ ਤੁਰੰਤ ਗੱਲਬਾਤ ਦੀ ਮੰਗ ਕੀਤੀ ਹੈ ਤੇ ਕੇਂਦਰ ਅੰਦੋਲਨ ਬੁਰਾੜੀ ਮੈਦਾਨ ਵਿੱਚ ਤਬਦੀਲ ਹੁੰਦੇ ਹੀ ਗੱਲਬਾਤ ਕਰਨ ਲਈ ਤਿਆਰ ਹੈ।