ਨਵੀਂ ਦਿੱਲੀ: ਕੇਂਦਰੀ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸ਼ਨੀਵਾਰ ਨੂੰ ਚੱਕਾ ਜਾਮ ਦੇ ਸਮਰਥਨ 'ਚ ਪ੍ਰਦਰਸ਼ਨ ਕਰਨ ਦੇ ਦੋਸ਼ 'ਚ ਦਿੱਲੀ ਦੇ ਸ਼ਹੀਦੀ ਪਾਰਕ ਨੇੜੇ 50 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ।

ਕਿਸਾਨ ਜੱਥੇਬੰਦੀਆਂ ਨੇ ਆਪਣੀਆਂ ਅੰਦੋਲਨ ਵਾਲੀਆਂ ਥਾਵਾਂ ਦੇ ਨਜ਼ਦੀਕ ਦੇ ਇਲਾਕਿਆਂ 'ਚ ਇੰਟਰਨੈੱਟ ਬੰਦ ਕਰਨ, ਅਧਿਕਾਰੀਆਂ ਦੁਆਰਾ ਕਥਿਤ ਤੌਰ 'ਤੇ ਪ੍ਰੇਸ਼ਾਨ ਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ 6 ਫਰਵਰੀ ਨੂੰ ਦੇਸ਼ ਵਿਆਪੀ 'ਚੱਕਾ ਜਾਮ' ਦਾ ਐਲਾਨ ਕੀਤਾ ਸੀ, ਜਿਸ ਦੌਰਾਨ ਉਨ੍ਹਾਂ ਨੇ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਾਸ਼ਟਰੀ ਅਤੇ ਰਾਜ ਮਾਰਗਾਂ ਨੂੰ ਰੋਕਣ ਦੀ ਗੱਲ ਕੀਤੀ ਸੀ।

ਅਮਿਤ ਸ਼ਾਹ 11 ਫਰਵਰੀ ਨੂੰ ਕਰਨਗੇ ਰੈਲੀ, ਇਸ ਭਾਈਚਾਰੇ ਨੂੰ ਕਰਨਗੇ ਸੰਬੋਧਨ

ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਸਮੂਹ, ਸੰਯੁਕਤ ਕਿਸਾਨ ਮੋਰਚੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ‘ਚੱਕਾ ਜਾਮ’ ਦੌਰਾਨ ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਸੜਕਾਂ ਨਹੀਂ ਰੋਕਣਗੇ। ਮੋਰਚੇ ਨੇ ਇਹ ਵੀ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਦੁਪਹਿਰ 12 ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਾਸ਼ਟਰੀ ਅਤੇ ਰਾਜ ਮਾਰਗਾਂ ਨੂੰ ਤਿੰਨ ਘੰਟਿਆਂ ਲਈ ਜਾਮ ਲਗਾਉਣਗੇ ਪਰ ਸ਼ਾਂਤਮਈ ਢੰਗ ਨਾਲ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ