ਚੰਡੀਗੜ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫਿਲੀਏਟਡ ਤੇ ਐਸੋਸ਼ੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫਿਲੀਏਟਡ ਸਕੂਲਾਂ ਦੀ 91.84 ਫ਼ੀਸਦੀ ਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ।


92.77 ਫ਼ੀਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ। ਕੋਵਿਡ-19 ਸ਼ੁਰੂ ਹੋਣ ਤੋਂ ਪਹਿਲਾਂ 2,86,378 ਵਿਦਿਆਰਥੀਆਂ ਨੇ ਇਹ ਇਮਤਿਹਾਨ ਦਿੱਤਾ ਜਿਨਾਂ ਵਿੱਚੋਂ 2,60,547 ਵਿਦਿਆਰਥੀ  (90.98 ਫੀਸਦੀ) ਪਾਸ ਹੋਏ ਹਨ।


ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਇਸ ਸਭ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਵਿੱਚ ਸਰਕਾਰ ਦੇ ਗਠਨ ਤੋਂ ਬਾਅਦ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਿੱਖਿਆ ਦਾ ਪੱਧਰ ਉੱਚ ਚੁੱਕਣ ਲਈ ਲਗਾਤਾਰ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ। ਸਾਡੀਆਂ ਕੋਸ਼ਿਸ਼ਾਂ ਨੇ ਸਾਲ ਦਰ ਸਾਲ ਸ਼ਾਨਦਾਰ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਸੀਂ ਬੋਰਡ ਦੇ ਇਮਤਿਹਾਨਾਂ ਵਿੱਚ ਪਾਸ ਫ਼ੀਸਦੀ ’ਚ ਵਾਧਾ ਦਰਜ ਕੀਤਾ ਹੈ।’’


ਉਨਾਂ ਅੱਗੇ ਕਿਹਾ ਕਿ ਸਾਲ 2017 ਵਿੱਚ ਬਾਰਵੀਂ ਦੀ ਪਾਸ ਫ਼ੀਸਦੀ 63 ਫ਼ੀਸਦੀ ਤੋਂ ਵੀ ਘੱਟ ਸੀ ਜਦ ਕਿ 2018 ਵਿੱਚ ਇਹ ਵਧ ਕੇ 65.97 ਫ਼ੀਸਦੀ ਹੋ ਗਈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 2019 ਵਿੱਚ ਨਤੀਜੇ 86.41 ਫ਼ੀਸਦੀ ਸਨ ਜੋ ਪਿਛਲੇ ਸਾਲਾਂ ਨਾਲੋਂ ਵੱਧ ਸਨ।




ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਸਿਰਫ਼ ਇੱਕ ਵਿਸ਼ੇ ਦੀ ਇੰਪਰੂਵਮੈਂਟ ਜਾਂ ਵਾਧੂ ਵਿਸ਼ੇ ਲਈ ਦਾਖਲਾ ਭਰਿਆ ਸੀ, ਉਨਾਂ ਦਾ ਨਤੀਜਾ ਨਹੀਂ ਐਲਾਨਿਆ ਗਿਆ। ਉਨ੍ਹਾਂ ਨੂੰ ਸਥਿਤੀ ਆਮ ਵਰਗੀ ਹੋਣ ਤੋਂ ਬਾਅਦ ਇਮਤਿਹਾਨ ਵਿੱਚ ਬੈਠਣ ਲਈ ਹੋਰ ਮੌਕਾ ਦਿੱਤਾ ਜਵੇਗਾ।




ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਹਾਤੀ ਇਲਾਕਿਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਪਾਸ ਫ਼ੀਸਦੀ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨਾਲੋਂ ਵੱਧ ਰਹੀ ਹੈ। ਇਹ ਕ੍ਰਮਵਾਰ 93.39 ਫੀਸਦੀ ਅਤੇ 91.26 ਫ਼ੀਸਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 12ਵੀਂ ਦੀ ਓਪਨ ਸਕੂਲ ਸ਼੍ਰੇਣੀ ਵਿੱਚ 68.26 ਫ਼ੀਸਦੀ ਵਿਦਿਆਰਥੀ ਪਾਸ ਹੋਏ।



Education Loan Information:

Calculate Education Loan EMI