ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ (Exam Result) ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ ਅਤੇ www.pseb.ac.in ਅਤੇ www.indiaresults.com ‘ਤੇ ਉਪਲਬਧ ਹੋਣਗੇ। ਇਸੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀਸੀਈ) ਦੇ ਆਧਾਰ ‘ਤੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟਿ੍ਰਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨਾਂ ਦੇ ਮੁਲਾਂਕਣ ਲਈ ਸੀਸੀਈ ਦੀ ਵਿਵਸਥਾ ਨਹੀਂ ਹੁੰਦੀ। ਇਸ ਦੇ ਨਾਲ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦਸ਼ਾਂ ਦੇ ਆਧਾਰ ‘ਤੇ ਹੀ ਐਲਾਨੇ ਗਏ ਹਨ। ਉਨਾਂ ਕਿਹਾ ਕਿ ਓਪਨ ਸਕੂਲ ਜਾਂ ਇਨਾਂ ਹੋਰ ਸ਼੍ਰੇਣੀਆਂ ‘ਚ ਸੀਸੀਈ ਦੇ ਵਿਵਸਥਾ ਨਹੀਂ ਹੁੰਦੀ, ਜਿਸ ਕਾਰਨ ਇਨਾਂ ਸ਼੍ਰੇਣੀਆਂ ਅਧੀਨ ਆਉਂਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਸਕੂਲੀ ਗਤੀਵਿਧੀਆਂ ‘ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:

Calculate Education Loan EMI