ਅੰਮ੍ਰਿਤਸਰ: ਕੋਰੋਨਾਵਾਇਰਸ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸੂਬੇ 'ਚ ਲੌਕਡਾਊਨ ਰੱਖੇ ਜਾਣ ਦੇ ਹੁਕਮ ਦਿੱਤੇ ਗਏ ਹਨ। ਇਸ ਦਰਮਿਆਨ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਵਿੱਚ ਪੂਰੀ ਤਰ੍ਹਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕੇਬੰਦੀ ਕਰ ਦਿੱਤੀ ਗਈ ਹੈ।


ਲੋਕਾਂ ਨੂੰ ਸ਼ਹਿਰ ਵਿੱਚ ਬਿਨਾਂ ਕੰਮ ਤੋਂ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਸ਼ਹਿਰ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ। ਪੁਲਿਸ ਵੱਲੋਂ ਸਿਰਫ਼ ਮੈਡੀਕਲ ਸੇਵਾਵਾਂ ਨਾਲ ਸਬੰਧਤ ਲੋਕਾਂ ਨੂੰ ਹੀ ਮੂਵਮੈਂਟ ਦੀ ਆਗਿਆ ਦਿੱਤੀ ਗਈ ਹੈ ਜਦਕਿ ਬਾਕੀ ਲੋਕਾਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ।

ਅੰਮ੍ਰਿਤਸਰ ਵਿੱਚ ਜ਼ਿਆਦਾਤਰ ਲੋਕ ਆਪਣੇ ਘਰਾਂ 'ਚ  ਹੀ ਹਨ, ਫਿਰ ਵੀ ਜੋ ਲੋਕ ਘਰਾ ਵਿੱਚੋਂ ਨਿਕਲ ਰਹੇ ਨੇ, ਉਨ੍ਹਾਂ ਦੀ ਪੁਲਿਸ ਵੱਲੋਂ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਸਿਰਫ ਮੈਡੀਕਲ ਸਟੋਰ ਹਸਪਤਾਲ ਕਰਿਆਨੇ ਦੀਆਂ ਦੁਕਾਨਾਂ ਤੇ ਸਬਜ਼ੀ ਮਾਰਕਿਟ ਖੁੱਲ੍ਹੀ ਹੋਈ ਹੈ ਜਿੱਥੇ ਲੋਕ ਜ਼ਰੂਰੀ ਸਾਮਾਨ ਲੈ ਕੇ ਹੀ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ।

ਇਹ ਵੀ ਪੜ੍ਹੋ :

ਕੋਰੋਨਾਵਾਇਰਸ ਤੋਂ ਕਿਵੇਂ ਜਿੱਤੇਗਾ ਭਾਰਤ? ਸਰਕਾਰ ਮਾਰ ਰਹੀ ਫੜ੍ਹਾਂ, ਸੱਚ ਜਾਣ ਹੋ ਜਾਓਗੇ ਹੈਰਾਨ

192 ਦੇਸ਼ਾਂ ਤੱਕ ਕੋਰੋਨਾ ਦਾ ਕਹਿਰ, 14616 ਮੌਤਾਂ, ਅਮਰੀਕਾ ‘ਚ 24 ਘੰਟਿਆਂ ‘ਚ 100 ਮੌਤਾਂ, 14,550 ਨਵੇਂ ਮਾਮਲੇ