ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਸਵੀਂ ਅਤੇ ਬਾਰ੍ਹਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।


 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ। ਜਦਕਿ ਦਸਵੀਂ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਹੁਣ 04 ਮਈ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ।


 


ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦਸਵੀਂ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਸਥਾਪਿਤ ਪ੍ਰੀਖਿਆ ਕੇਂਦਰਾਂ 'ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲੇ ਹੀ ਕੀਤਾ ਜਾਵੇਗਾ।


 


ਡੇਟਸ਼ੀਟ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਵੇਖੀ ਜਾਵੇ। ਬਾਰ੍ਹਵੀਂ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ ਫ਼ੋਨ ਨੰਬਰ 0172 5227151  ਅਤੇ ਦਸਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ 0172 5227324 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


Education Loan Information:

Calculate Education Loan EMI