Punjab Breaking News LIVE: CM ਮਾਨ ਨੇ ਕੀਤਾ ਗੁਲਦਸਤਾ-2023 ਦਾ ਉਦਘਾਟਨ, 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਪੰਜਾਬ 'ਚ ਝੋਨਾ ਖਰੀਦਣ ਦੀਆਂ ਤਰੀਕਾਂ 'ਚ ਵਾਧਾ

Punjab Breaking News LIVE, 01 December, 2023: CM ਮਾਨ ਨੇ ਕੀਤਾ ਗੁਲਦਸਤਾ-2023 ਦਾ ਉਦਘਾਟਨ, 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਪੰਜਾਬ 'ਚ ਝੋਨਾ ਖਰੀਦਣ ਦੀਆਂ ਤਰੀਕਾਂ 'ਚ ਵਾਧਾ

ABP Sanjha Last Updated: 01 Dec 2023 01:40 PM
Punjab News: ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ! ਨੌਜਵਾਨਾਂ ਨੂੰ CM ਮਾਨ ਨੇ ਦਿੱਤਾ ਨੌਕਰੀ ਦਾ ਤੋਹਫ਼ਾ

ਪੰਜਾਬ ਸਰਕਾਰ ਲਗਤਾਰਾ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਹੁਣ ਮਾਨ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।

Sugarcane price: ਕਿਸਾਨਾਂ ਵੱਲੋਂ ਸੀਐਮ ਭਗਵੰਤ ਮਾਨ ਦਾ 11 ਰੁਪਏ ਦਾ ਸ਼ਗਨ ਰੱਦ, ਬੋਲੇ...ਇਹ ਸ਼ਗਨ 21 ਜਾਂ 51 ਰੁਪਏ ਦਾ ਵੀ ਹੋ ਸਕਦਾ...

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ 11 ਰੁਪਏ ਦਾ ਸ਼ਗਨ ਠੁਕਰਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ਗਨ 21 ਤੇ 51 ਰੁਪਏ ਦਾ ਵੀ ਹੋ ਸਕਦਾ ਸੀ। ਦਰਅਸਰ ਪੰਜਾਬ ਵਿੱਚ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਇਹ ਐਲਾਨ ਕਰਦਿਆਂ ਇਸ ਨੂੰ 11 ਰੁਪਏ ਦਾ ਸ਼ਗਨ ਕਿਹਾ ਸੀ।

Farmers Protest: ਕਿਸਾਨਾਂ ਦੀਆਂ ਔਰਤਾਂ ਬਾਰੇ ਟਿੱਪਣੀ ਕਰਕੇ ਕਸੂਤਾ ਘਿਰਿਆ ਖੇਤੀਬਾੜੀ ਮੰਤਰੀ, ਤੁਰੰਤ ਅਸਤੀਫੇ 'ਤੇ ਅੜੇ ਕਿਸਾਨ

Farmers Protest: ਹਰਿਆਣਾ ਦਾ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਕਿਸਾਨਾਂ ਦੀਆਂ ਔਰਤਾਂ ਬਾਰੇ ਟਿੱਪਣੀ ਕਰਕੇ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੰਤਰੀ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਮੰਤਰੀ ਕਿਸਾਨ ਭਾਈਚਾਰੇ ਤੇ ਔਰਤਾਂ ਕੋਲੋਂ ਮੁਆਫੀ ਮੰਗੇ। ਮੰਤਰੀ ਦਲਾਲ ਨੇ ਕਿਹਾ ਸੀ ਕਿ ਘਰ ਅੰਦਰ ਜਿਨ੍ਹਾਂ ਦੀ ਗੱਲ ਜਨਾਨੀ ਵੀ ਨਹੀਂ ਮੰਨਦੀ, ਉਹ ਕਿਸਾਨ ਲੀਡਰ ਬਣੇ ਫਿਰਦੇ ਹਨ।

NIA: ਸੰਦੀਪ ਨੰਗਲ ਅੰਬੀਆਂਂ ਕਤਲਕਾਂਡ 'ਚ ਹੁਣ NIA ਦੀ ਐਂਟਰੀ, ਦੋ ਗੈਂਗਸਟਰ ਲਏ ਹਿਰਾਸਤ 'ਚ, ਜਾਂਚ ਸ਼ੁਰੂ

Sandeep Nangal Ambian Case: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਹੁਣ ਕੌਮੀ ਜਾਂਚ ਏਜੰਸੀ ਯਾਨੀ NIA ਦੀ ਐਂਟਰੀ ਹੋ ਗਈ ਹੈ। ਸੰਦੀਪ ਨੰਗਲ ਅੰਬੀਆਂ ਦਾ ਪਰਿਵਾਰ ਪਹਿਲਾਂ ਹੀ ਮੰਗ ਕਰ ਰਿਹਾ ਸੀ ਕਿ ਇਸ ਕਤਲਕਾਂਡ ਦੀ ਜਾਂਚ ਕੇਂਦਰ ਦੀ ਏਜੰਸੀ ਤੋਂ ਕਰਵਾਈ ਜਾਵੇ। ਜਿਸ ਦੇ ਤਹਿਤ ਹੁਣ NIA  ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Amritsar News: ਰਾਜੋਆਣਾ ਦੇ ਅਲਟੀਮੇਟਮ ਨੇ ਸ਼੍ਰੋਮਣੀ ਕਮੇਟੀ ਨੂੰ ਕਸੂਤਾ ਫਸਾਇਆ, 3 ਘੰਟਿਆਂ ਦੇ ਮੰਥਨ ਮਗਰੋਂ ਵੀ ਨਹੀਂ ਹੋਇਆ ਕੋਈ ਫੈਸਲਾ

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਅਲਟੀਮੇਟਮ (Rajoana's ultimatum) 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਸੂਤੀ ਘਿਰ ਗਈ ਹੈ। ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਦਿੱਤੀ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ਵਾਪਸ ਲਈ ਜਾਏ ਨਹੀਂ ਤਾਂ ਉਹ ਜੇਲ੍ਹ ਅੰਦਰ ਹੀ ਭੁੱਖ ਹੜਤਾਲ ਉੱਪਰ ਬੈਠਣਗੇ। ਸ਼੍ਰੋਮਣੀ ਕਮੇਟੀ ਦੇ ਵਫਦ ਨੇ ਜੇਲ੍ਹ ਅੰਦਰ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਪਰ ਨਿਰਾਸ਼ਾ ਹੀ ਪੱਲੇ ਪਈ ਸੀ।

Punjab Weather Update: ਬਾਰਸ਼ ਤੇ ਗੜ੍ਹਿਆਂ ਕਰਕੇ ਪੰਜਾਬ 'ਚ ਇਕਦਮ ਡਿੱਗਿਆ ਪਾਰਾ, ਜਾਣੋ ਮੌਸਮ ਵਿਗਿਆਨੀਆਂ ਦੀ ਭਵਿੱਖਬਾਣੀ

Punjab Weather: ਵੀਰਵਾਰ ਨੂੰ ਪੰਜਾਬ (Punjab) ਭਰ ਵਿੱਚ ਹੋਈ ਬਾਰਸ਼ ਨੇ ਠੰਢ ਵਧਾ ਦਿੱਤੀ ਹੈ। ਲਗਾਤਾਰ ਪਏ ਮੀਂਹ ਤੇ ਕੁਝ ਥਾਵਾਂ ’ਤੇ ਗੜੇ ਪੈਣ ਕਾਰਨ ਸਰਦੀ ਨੇ ਜ਼ੋਰ ਫੜ ਲਿਆ ਹੈ। ਉਂਝ ਮੀਂਹ ਪੈਣ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਗਈ ਹੈ ਤੇ ਖੁਸ਼ਕ ਠੰਢ ਵੀ ਖ਼ਤਮ ਹੋ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ ਰਹੇਗਾ ਪਰ ਠੰਢ ਜ਼ੋਰ ਫੜੇਗੀ। 

Paddy Procurement: ਪੰਜਾਬ 'ਚ ਝੋਨਾ ਖਰੀਦਣ ਦੀਆਂ ਤਰੀਕਾਂ 'ਚ ਵਾਧਾ, ਕਿਸਾਨਾਂ ਲਈ ਖੁਸ਼ਖਬਰੀ

Paddy Procurement increased:  ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਨੂੰ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀ.ਐਫ.ਪੀ.ਡੀ. ਕੋਲ ਉਠਾਉਣ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ ਜਿਸ ਕਾਰਨ ਬਿਜਾਈ ਵਿੱਚ ਦੇਰੀ ਹੋਈ ਜਿਸ ਕਾਰਨ ਵਾਢੀ ਵੀ ਕਾਫ਼ੀ ਲੇਟ ਸ਼ੁਰੂ ਹੋਈ ਜੋ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਜਾਰੀ ਹੈ।

LPG Price Hike: ਮਹਿੰਗਾਈ ਦਾ ਝਟਕਾ! 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਜਾਣੋ ਅੱਜ ਤੋਂ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

LPG Price: ਦੇਸ਼ ਦੇ 5 ਸੂਬਿਆਂ ਵਿੱਚ ਕੱਲ੍ਹ ਵਿਧਾਨ ਸਭਾ ਚੋਣਾਂ ਮੁਕੰਮਲ ਹੋ ਗਈਆਂ ਸਨ ਅਤੇ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਤੇ ਹੋਇਆ ਹੈ ਅਤੇ ਇਸ ਦੇ ਰੇਟ 'ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਅੱਜ, 1 ਦਸੰਬਰ 2023 ਤੋਂ, ਤੁਹਾਨੂੰ ਰਾਜਧਾਨੀ ਦਿੱਲੀ ਵਿੱਚ ਇੱਕ ਵਪਾਰਕ ਗੈਸ ਸਿਲੰਡਰ ਲਈ 1796.50 ਰੁਪਏ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ ਪਿਛਲੇ ਮਹੀਨੇ ਇਹ 1775.50 ਰੁਪਏ ਪ੍ਰਤੀ ਸਿਲੰਡਰ ਸੀ।

Guldasta Event: ਸੀਐਮ ਭਗਵੰਤ ਮਾਨ ਨੇ ਕੀਤਾ ਗੁਲਦਸਤਾ-2023 ਦਾ ਉਦਘਾਟਨ, ਕੀ ਹੈ ਇਹ ਸਮਾਗਮ ਜਿਸ 'ਚ ਪਹੁੰਚੇ ਸੀ ਵੱਡੇ ਕਲਾਕਾਰ

Cultural Event Guldasta 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।


 


ਪਿਛੋਕੜ

Punjab Breaking News LIVE, 01 December, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪੀ.ਐਫ.ਟੀ.ਏ.ਏ. ਦਾ ਧੰਨਵਾਦ ਕੀਤਾ। ਸੀਐਮ ਭਗਵੰਤ ਮਾਨ ਨੇ ਕੀਤਾ ਗੁਲਦਸਤਾ-2023 ਦਾ ਉਦਘਾਟਨ


LPG Price Hike: ਮਹਿੰਗਾਈ ਦਾ ਝਟਕਾ! 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਜਾਣੋ ਅੱਜ ਤੋਂ ਕਿੰਨਾ ਮਹਿੰਗਾ ਹੋਇਆ LPG ਸਿਲੰਡਰ


LPG Price Hike: ਦੇਸ਼ ਦੇ 5 ਸੂਬਿਆਂ ਵਿੱਚ ਕੱਲ੍ਹ ਵਿਧਾਨ ਸਭਾ ਚੋਣਾਂ ਮੁਕੰਮਲ ਹੋ ਗਈਆਂ ਸਨ ਅਤੇ ਅੱਜ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਤੇ ਹੋਇਆ ਹੈ ਅਤੇ ਇਸ ਦੇ ਰੇਟ 'ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਅੱਜ, 1 ਦਸੰਬਰ 2023 ਤੋਂ, ਤੁਹਾਨੂੰ ਰਾਜਧਾਨੀ ਦਿੱਲੀ ਵਿੱਚ ਇੱਕ ਵਪਾਰਕ ਗੈਸ ਸਿਲੰਡਰ ਲਈ 1796.50 ਰੁਪਏ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ ਪਿਛਲੇ ਮਹੀਨੇ ਇਹ 1775.50 ਰੁਪਏ ਪ੍ਰਤੀ ਸਿਲੰਡਰ ਸੀ। ਮਹਿੰਗਾਈ ਦਾ ਝਟਕਾ! 5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦੇ ਹੀ ਵਧੀਆਂ ਗੈਸ ਦੀਆਂ ਕੀਮਤਾਂ, ਜਾਣੋ ਅੱਜ ਤੋਂ ਕਿੰਨਾ ਮਹਿੰਗਾ ਹੋਇਆ LPG ਸਿਲੰਡਰ 


 


Paddy Procurement: ਪੰਜਾਬ 'ਚ ਝੋਨਾ ਖਰੀਦਣ ਦੀਆਂ ਤਰੀਕਾਂ 'ਚ ਵਾਧਾ, ਕਿਸਾਨਾਂ ਲਈ ਖੁਸ਼ਖਬਰੀ 


Paddy Procurement increased: ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ 'ਚ ਝੋਨਾ ਖਰੀਦਣ ਦੀਆਂ ਤਰੀਕਾਂ 'ਚ ਵਾਧਾ, ਕਿਸਾਨਾਂ ਲਈ ਖੁਸ਼ਖਬਰੀ 


 


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.