Punjab Breaking News LIVE: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ ਤੇਜ਼ ਹਵਾਵਾਂ, LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਇਜ਼ਾਫ਼ਾ, ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ
Punjab Breaking News LIVE, 01 February 2024: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ ਤੇਜ਼ ਹਵਾਵਾਂ, LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਇਜ਼ਾਫ਼ਾ, ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ
MP Simranjit Singh Mann detained: ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਲੈ ਲਿਆ ਗਿਅ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ।
Chandigarh Weather Update: ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਿਆ ਜਾ ਰਿਹਾ ਹੈ। ਪਹਾੜਾਂ ਵਿੱਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਮੀਂਹ ਦੇ ਰੂਪ ਵਿੱਚ ਦਿਖਾਈ ਦੇ ਰਿਹਾ ਹੈ। ਇਸ ਕਾਰਨ ਸ਼ਹਿਰ ਦਾ ਤਾਪਮਾਨ ਵੀ ਡਿੱਗ ਗਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
Punjab Nes: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ।
Budget 2024: ਅੱਜ ਯਾਨੀ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਅਤੇ ਨਵੀਂ ਸੰਸਦ ਦਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਗਿਆ ਸੀ ਜੋ 10 ਦਿਨ ਚੱਲੇਗਾ। ਸਰਕਾਰ ਨੇ ਅੰਤਰਿਮ ਬਜਟ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹਨ। ਇਹ ਬਜਟ ਇਸ ਲਈ ਖਾਸ ਹੈ ਕਿਉਂਕਿ ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੋਵੇਗਾ। ਇਸ ਬਜਟ ਵਿੱਚ ਤਿੰਨ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
LPG Price Hike: ਫਰਵਰੀ ਦੇ ਪਹਿਲੇ ਦਿਨ ਅਤੇ ਬਜਟ (Budget) ਤੋਂ ਕੁਝ ਘੰਟੇ ਪਹਿਲਾਂ ਹੀ ਮਹਿੰਗਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਐਲਪੀਜੀ ਸਿਲੰਡਰ (LPG cylinder) ਦੀ ਕੀਮਤ ਵਿੱਚ ਵਾਧਾ ਹੋਇਆ ਹੈ ਅਤੇ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਅੱਜ 1 ਫਰਵਰੀ ਤੋਂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਯਾਨੀ ਸਬਸਿਡੀ ਵਾਲੇ 14 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਪਿਛੋਕੜ
Punjab Breaking News LIVE, 01 February 2024: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਠੰਢ ਵਧੇਗੀ ਅਤੇ ਤਾਪਮਾਨ 3 ਤੋਂ 4 ਡਿਗਰੀ ਤੱਕ ਡਿੱਗ ਜਾਵੇਗਾ। ਆਈਐਮਡੀ ਦੇ ਅਨੁਸਾਰ, ਯੂਪੀ ਅਤੇ ਪੰਜਾਬ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਤੇ ਹਰਿਆਣਾ ਵਿਚ 30 ਜਨਵਰੀ ਨੂੰ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਮੌਸਮ ਆਪਣਾ ਮਿਜ਼ਾਜ ਬਦਲਿਆ ਹੈ। ਇਸ ਮੌਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਲਕਾ ਤੇ ਦਰਮਿਆਨਾ ਮੀਂਹ ਪੈ ਰਿਹਾ ਹੈ। ਅੱਜ ਸਵੇਰੇ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਹਵਾ ਦੀ ਰਫ਼ਤਾਰ 18 ਤੋਂ 24 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਸ਼ੁੱਕਰਵਾਰ ਸਵੇਰੇ ਵੀ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਕਾਰਨ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
LPG Price Hike: ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਇਜ਼ਾਫ਼ਾ, ਜਾਣੋ ਆਪਣੇ ਸ਼ਹਿਰ 'ਚ ਗੈਸ ਦੇ ਨਵੇਂ ਭਾਅ
LPG Price : ਫਰਵਰੀ ਦੇ ਪਹਿਲੇ ਦਿਨ ਅਤੇ ਬਜਟ (Budget) ਤੋਂ ਕੁਝ ਘੰਟੇ ਪਹਿਲਾਂ ਹੀ ਮਹਿੰਗਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਐਲਪੀਜੀ ਸਿਲੰਡਰ (LPG cylinder) ਦੀ ਕੀਮਤ ਵਿੱਚ ਵਾਧਾ ਹੋਇਆ ਹੈ ਅਤੇ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਅੱਜ 1 ਫਰਵਰੀ ਤੋਂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਯਾਨੀ ਸਬਸਿਡੀ ਵਾਲੇ 14 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਇਜ਼ਾਫ਼ਾ, ਜਾਣੋ ਆਪਣੇ ਸ਼ਹਿਰ 'ਚ ਗੈਸ ਦੇ ਨਵੇਂ ਭਾਅ
Budget 2024: ਚੋਣਾਂ ਦੇ ਮਾਹੌਲ ਵਿਚਾਲੇ ਕੇਂਦਰ ਦਾ ਬਜਟ, ਅੱਜ ਹੋ ਸਕਦੇ ਇਹ ਤਿੰਨ ਵੱਡੇ ਐਲਾਨ
ਅੱਜ ਯਾਨੀ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਅਤੇ ਨਵੀਂ ਸੰਸਦ ਦਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਗਿਆ ਸੀ ਜੋ 10 ਦਿਨ ਚੱਲੇਗਾ। ਸਰਕਾਰ ਨੇ ਅੰਤਰਿਮ ਬਜਟ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹਨ। ਇਹ ਬਜਟ ਇਸ ਲਈ ਖਾਸ ਹੈ ਕਿਉਂਕਿ ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੋਵੇਗਾ। ਇਸ ਬਜਟ ਵਿੱਚ ਤਿੰਨ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਚੋਣਾਂ ਦੇ ਮਾਹੌਲ ਵਿਚਾਲੇ ਕੇਂਦਰ ਦਾ ਬਜਟ, ਅੱਜ ਹੋ ਸਕਦੇ ਇਹ ਤਿੰਨ ਵੱਡੇ ਐਲਾਨ
- - - - - - - - - Advertisement - - - - - - - - -