Punjab Breaking News LIVE: ਪੰਜਾਬ 'ਚ 3-4 ਜੁਲਾਈ ਨੂੰ ਹੋਏਗੀ ਬਾਰਸ਼, ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਕਤਲ, ਆਰਡੀਐਫ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ
Punjab Breaking News LIVE 01 July, 2023: ਪੰਜਾਬ 'ਚ 3-4 ਜੁਲਾਈ ਨੂੰ ਹੋਏਗੀ ਬਾਰਸ਼, ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਕਤਲ, ਆਰਡੀਐਫ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ
ਪੰਜਾਬ ਵਿੱਚ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ 1 ਜੁਲਾਈ 2022 ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਨਾਲ ਨਾ ਸਿਰਫ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਇਆ, ਸਗੋਂ ਖੇਤੀ ਸੈਕਟਰ ਨੂੰ ਵੀ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਕਰਨ ਲਈ ਖੇਤੀ ਮਸ਼ੀਨਰੀ ਉਪਦਾਨ ‘ਤੇ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਵਿਭਾਗ ਦੇ ਪੋਰਟਲ URL https://agrimachinerypb.com ‘ਤੇ ਮਿਤੀ 20-06-2023 ਤੋਂ 20-07-2023 ਤੱਕ ਕੀਤੀ ਗਈ ਹੈ। ਜਿਲ੍ਹਾ ਸਿਖਲਾਈ ਅਫਸਰ ਡਾ. ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਉਲਟਾਵੇਂ ਪਲਾਓ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰਬ ਮਾਸਟਰ/ਰੋਟਰੀ ਸਲੈਸ਼ਰ, ਸਮਾਰਟ ਸੀਡਰ ਅਤੇ ਸੁਪਰ ਐਸ.ਐਮ.ਐਸ. ਮਸ਼ੀਨਾਂ ਲਈ ਅਰਜੀਆਂ ਮੰਗੀਆਂ ਜਾਂਦੀਆਂ ਹਨ (ਨਿਯਮ ਤੇ ਸ਼ਰਤਾਂ ਪੋਰਟਲ ਤੇ ਉਪਲੱਭਧ ਹਨ)।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਹਰ ਐਤਵਾਰ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦੇ ਹੋਏ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਬਲਕੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਸਰਕਾਰ ਇਨਸਾਫ਼ ਦੇਣ ਤੋਂ ਭੱਜ ਚੁੱਕੀ ਹੈ। ਸਰਕਾਰ ਦੇ ਨੁਮਾਇੰਦੇ ਸਾਨੂੰ ਮਿਲਣਾ ਵੀ ਪਸੰਦ ਨਹੀਂ ਕਰਦੇ ਫਿਰ ਅਸੀਂ ਕਿਸ ਮੂੰਹ ਨਾਲ ਇਨਸਾਫ਼ ਮੰਗੀਏ।
ਹਰਿਆਣਾ ਤੇ ਪੰਜਾਬ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਬਲਾਤਕਾਰ ਪੀੜਤਾ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਉਸ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈ ਕੋਰਟ ਦਾ ਕਹਿਣਾ ਹੈ ਕਿ ਜਬਰ ਜਨਾਹ ਕਾਰਨ ਪੀੜਤਾ ਦਾ ਗਰਭਵਤੀ ਹੋਣਾ ਉਸ ਦੀ ਮਾਨਸਿਕ ਸਿਹਤ ਲਈ ਗੰਭੀਰ ਸੱਟ ਹੈ। ਅਜਿਹੇ 'ਚ ਇਸ ਨੂੰ ਖਤਮ ਕਰਨਾ ਜ਼ਰੂਰੀ ਹੈ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ, ਤਾਂ ਇਹ ਪੀੜਤ ਨੂੰ ਉਸਦੀ ਖੁਦਮੁਖਤਿਆਰੀ ਤੋਂ ਵਾਂਝੇ ਕਰਨ ਦੇ ਬਰਾਬਰ ਹੋਵੇਗਾ।
ਮਾਨਸੂਨ ਮੁੜ ਪੰਜਾਬ ਨੂੰ ਧੋਖਾ ਦੇ ਗਿਆ ਹੈ। ਸੂਬੇ ਵਿੱਚ ਵੇਲੇ ਸਿਰ ਮਾਨਸੂਨ ਦੇ ਆਉਣ ਤੋਂ ਬਾਅਦ ਵੀ ਆਮ ਨਾਲੋਂ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਕੱਲ੍ਹ ਇੱਕ-ਦੋ ਜ਼ਿਲ੍ਹਿਆਂ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਪਿਆ ਜਿਸ ਕਾਰਨ ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਤੇ ਮਾਨਸੂਨ ਬੁੱਧਵਾਰ ਤੋਂ ਇੱਕ ਵਾਰ ਫਿਰ ਸਰਗਰਮ ਹੋ ਸਕਦੀ ਹੈ।
ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਤੇ ਉਸ ਦਾ ਕੇਸ ਲੜਣ ਉੱਤੇ ਆਇਆ ਖ਼ਰਚਾ ਪੰਜਾਬ ਸਰਕਾਰ ਨੇ ਹੁਣ ਤਤਕਾਲੀ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਣ ਦਾ ਮਨ ਬਣਾ ਲਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੰਸਾਰੀ ਦੇ ਕੇਸ ਲੜਣ ਦਾ ਖ਼ਰਚਾ ਪੰਜਾਬ ਸਰਕਾਰ ਨਹੀਂ ਦੇਵੇਗੀ ਇਹ ਖ਼ਰਚਾ ਉਸ ਵੇਲੇ ਦੇ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਿਆ ਜਾਵੇਗਾ।
ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਜੇਕਰ ਵੇਲੇ ਸਿਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਸੂਬੇ ਦੀ ਹੋਂਦ ਲਈ ਸੰਕਟ ਖੜ੍ਹਾ ਹੋ ਜਾਵੇਗਾ। ਉਨ੍ਹਾਂ ਨੇ ਕੇਂਦਰੀ ਭੂ-ਜਲ ਬੋਰਡ ਦੀ 5 ਸਾਲ ਪਹਿਲਾਂ ਆਈ ਰਿਪੋਰਟ ਦਾ ਹਵਾਲਾ ਦਿੰਦਿਆ ਕਿਹਾ ਕਿ 2039 ਤੱਕ ਪਾਣੀ 1000 ਫੁੱਟ ਡੂੰਘਾ ਚਲਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਵਰਤਣ ਦੀ ਅਪੀਲ ਕਰਦਿਆਂ ਸਾਫ਼ ਸੁਥਰੇ ਵਾਤਾਵਰਨ ਲਈ ਬੂਟੇ ਲਾਉਣ ਦਾ ਸੱਦਾ ਵੀ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੀ ਨੇ ਕਿਹਾ ਸੀ ਕਿ "ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਬਦਲਣ ਆਏ ਹਾਂ"…ਬੀਜੇਪੀ ਵਾਲਿਆਂ ਨੇ ਆਪਣੇ ਕੁਝ ਦੋਸਤਾਂ ਨੂੰ ਫ਼ਾਇਦਾ ਦੇਣ ਲਈ ਸਭ ਕੁਝ ਵੇਚ ਦਿੱਤਾ…ਉਲਟਾ ਪੰਜਾਬ ‘ਚ ਅਸੀਂ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੇ ਹਾਂ ਕਿ ਅਸੀਂ ਚਲਾ ਕੇ ਦਿਖਾਵਾਂਗੇ…ਇਹ ਫ਼ਰਕ ਹੈ ਸਾਡੇ ਤੇ ਉਨ੍ਹਾਂ ਵਿੱਚ…
ਕੌਮੀ ਜਾਂਚ ਏਜੰਸੀ (ਐਨਆਈਏ) ਨੇ ਗ੍ਰਹਿ ਮੰਤਰਾਲੇ ਨੂੰ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਤੇ ਐਨਆਈਏ ਦੇ ਅਧਿਕਾਰੀਆਂ ਵਿਚਾਲੇ ਇਸ ਮੁੱਦੇ 'ਤੇ ਲੰਮੀ ਗੱਲਬਾਤ ਹੋਈ ਹੈ। ਐਨਆਈਏ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਕੁਝ ਚੋਣਵੇਂ ਬਦਮਾਸ਼ ਕੈਦੀਆਂ ਨੂੰ ਅੰਡੇਮਾਨ ਤੇ ਨਿਕੋਬਾਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਅੰਡੇਮਾਨ ਤੇ ਨਿਕੋਬਾਰ ਵਿੱਚ ਕੈਦ ਦੀ ਸਜ਼ਾ ਬਹੁਤ ਸਖ਼ਤ ਮੰਨੀ ਜਾਂਦੀ ਹੈ। ਇਸ ਨੂੰ ਕਾਲਾ ਪਾਣੀ ਵੀ ਕਿਹਾ ਜਾਂਦਾ ਸੀ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉਪਰ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ 'ਆਪ' ਸਰਕਾਰ ਵੱਲੋਂ ਨਿਯੁਕਤੀ ਪੱਤਰ ਵੰਡ ਕੇ ਜੇ ਅਧਿਆਪਕਾਂ ਨੂੰ ਨੌਕਰੀਆਂ ਦੇ ਦਿੱਤੀਆਂ ਗਈਆਂ ਸਨ, ਭਗਵੰਤ ਮਾਨ ਦੇ ਐਲਾਨ ਅਨੁਸਾਰ ਜੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਗਿਆ ਸੀ, ਜਿਨ੍ਹਾਂ ਦੇ ਅਖ਼ਬਾਰਾਂ ਵਿੱਚ ਵੱਡੇ-ਵੱਡੇ ਇਸ਼ਤਿਹਾਰ ਵੀ ਦੇ ਦਿੱਤੇ ਗਏ ਤਾਂ ਮੁੱਖ ਮੰਤਰੀ ਇਹ ਦੱਸੇ ਕਿ ਇਹ ਕਿਹੜੇ ਅਧਿਆਪਕ ਹਨ ਜਿਨ੍ਹਾਂ ਨੂੰ ਭਜਾ-ਭਜਾ ਕੇ ਕੁੱਟਿਆ ਜਾ ਰਿਹਾ ਹੈ ? ਨੌਕਰੀਆਂ ਦੀਆਂ ਗਰੰਟੀਆਂ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਡੇ ਨੌਜਵਾਨਾਂ ‘ਤੇ ਕੀਤੇ ਲਾਠੀਚਾਰਜ ਦੀ ਮੈਂ ਸਖਤ ਨਿੰਦਾ ਕਰਦਾ ਹਾਂ।
ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇੱਕ ਸਹਿਯੋਗੀ ਨੂੰ ਸ਼ਨੀਵਾਰ (1 ਜੁਲਾਈ) ਨੂੰ ਪਰਫਿਊਮ ਬੋਤਲ ਬੰਬਾਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੀ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਦੋਸ਼ੀ ਨੂੰ ਸ਼੍ਰੀਨਗਰ ਦੇ ਬਟਮਾਲੂ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਚਾਰ ਪਰਫਿਊਮ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਮਿਲੇ ਹਨ। ਪੁਲਿਸ ਮੁਤਾਬਕ ਦੋਸ਼ੀ ਦਾ ਨਾਂ ਯਾਸਿਰ ਅਹਿਮਦ ਇੱਟੂ ਹੈ, ਜੋ ਕੈਮੋਹ ਦੇ ਗੁਲਸ਼ਨਾਬਾਦ ਦਾ ਰਹਿਣ ਵਾਲਾ ਹੈ।
ਕੇਂਦਰ ਸਰਕਾਰ (Central Governement) ਨੇ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ (RDF) ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਪੇਂਡੂ ਵਿਕਾਸ ਫੰਡ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੇ ਖਿਲਾਫ ਸੁਪਰੀਮ ਕੋਰਟ (Supreme Court) ਜਾਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ (AAP) ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਪੇਂਡੂ ਵਿਕਾਸ ਫੰਡ ਨੂੰ ਸੁਪਰੀਮ ਕੋਰਟ ਵਿੱਚ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ।
ਪਿਛੋਕੜ
Punjab Breaking News LIVE 01 July, 2023: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਕੈਲੀਫੋਰਨੀਆ ਦੀ ਵਿਕਟਰ ਵੈਲੀ ਦੇ ਸਟੋਰ ਵਿੱਚ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਨੌਜਵਾਨ ਮੁਕੇਰੀਆਂ ਨੇੜਲੇ ਪਿੰਡ ਆਲੋ ਭੱਟੀ ਦਾ ਵਸਨੀਕ ਸੀ। ਸੂਤਰਾਂ ਮੁਤਾਬਕ ਇੱਕ ਮੈਕਸਿਕਨ ਨੌਜਵਾਨ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਹਰਿਆਣਾ-ਪੰਜਾਬ 'ਚ ਮਾਨਸੂਨ ਦਾ ਅਸਰ, 3-4 ਜੁਲਾਈ ਨੂੰ ਹਲਕੀ ਬਾਰਸ਼
Haryana & Punjab Weather Today: ਹਰਿਆਣਾ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਅੱਜ ਵੀ ਮਾਨਸੂਨ ਜਾਰੀ ਰਹੇਗਾ। ਅਰਬ ਸਾਗਰ ਤੋਂ ਆਉਣ ਵਾਲੀਆਂ ਮਾਨਸੂਨ ਹਵਾਵਾਂ ਕਾਰਨ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਤਰੀ ਜ਼ਿਲ੍ਹਿਆਂ ਵਿੱਚ ਹਵਾਵਾਂ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਬੱਦਲਵਾਈ ਦੇ ਨਾਲ-ਨਾਲ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 3 ਅਤੇ 4 ਜੁਲਾਈ ਨੂੰ ਮੀਂਹ ਦੀ ਸਰਗਰਮੀ ਘੱਟ ਹੋਣ ਜਾ ਰਹੀ ਹੈ। ਮੌਸਮ 'ਚ ਬਦਲਾਅ ਕਾਰਨ ਉੱਤਰੀ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਰਿਆਣਾ-ਪੰਜਾਬ 'ਚ ਮਾਨਸੂਨ ਦਾ ਅਸਰ, 3-4 ਜੁਲਾਈ ਨੂੰ ਹਲਕੀ ਬਾਰਸ਼
ਪਰਫਿਊਮ ਬੋਤਲ ਬੰਬ ਸਮੇਤ ਫੜਿਆ ਗਿਆ ਅੱਤਵਾਦੀ ਸੰਗਠਨ ਲਸ਼ਕਰ ਦਾ ਸਾਥੀ
Let Associate Arrested: ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇੱਕ ਸਹਿਯੋਗੀ ਨੂੰ ਸ਼ਨੀਵਾਰ (1 ਜੁਲਾਈ) ਨੂੰ ਪਰਫਿਊਮ ਬੋਤਲ ਬੰਬਾਂ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੀ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਦੋਸ਼ੀ ਨੂੰ ਸ਼੍ਰੀਨਗਰ ਦੇ ਬਟਮਾਲੂ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਚਾਰ ਪਰਫਿਊਮ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਮਿਲੇ ਹਨ। ਪੁਲਿਸ ਮੁਤਾਬਕ ਦੋਸ਼ੀ ਦਾ ਨਾਂ ਯਾਸਿਰ ਅਹਿਮਦ ਇੱਟੂ ਹੈ, ਜੋ ਕੈਮੋਹ ਦੇ ਗੁਲਸ਼ਨਾਬਾਦ ਦਾ ਰਹਿਣ ਵਾਲਾ ਹੈ। ਪਰਫਿਊਮ ਬੋਤਲ ਬੰਬ ਸਮੇਤ ਫੜਿਆ ਗਿਆ ਅੱਤਵਾਦੀ ਸੰਗਠਨ ਲਸ਼ਕਰ ਦਾ ਸਾਥੀ
ਆਰਡੀਐਫ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ
CM Bhagwant Mann: ਕੇਂਦਰ ਸਰਕਾਰ (Central Governement) ਨੇ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਪੇਂਡੂ ਵਿਕਾਸ ਫੰਡ (RDF) ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਪੇਂਡੂ ਵਿਕਾਸ ਫੰਡ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੇ ਖਿਲਾਫ ਸੁਪਰੀਮ ਕੋਰਟ (Supreme Court) ਜਾਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ (AAP) ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਪੇਂਡੂ ਵਿਕਾਸ ਫੰਡ ਨੂੰ ਸੁਪਰੀਮ ਕੋਰਟ ਵਿੱਚ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਆਰਡੀਐਫ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ
- - - - - - - - - Advertisement - - - - - - - - -