Punjab Breaking News Live: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਕਿਸਾਨ ਅਜੇ ਨਹੀਂ ਕਰਨਗੇ 'ਦਿੱਲੀ ਕੂਚ', ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ

Punjab Breaking News LIVE, 01 March, 2024: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਕਿਸਾਨ ਅਜੇ ਨਹੀਂ ਕਰਨਗੇ 'ਦਿੱਲੀ ਕੂਚ', ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ

ABP Sanjha Last Updated: 01 Mar 2024 11:41 AM
Chandigarh News: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁਖ 'ਤੇ ਲਟਕਦੀ ਮਿਲੀ ਲਾਸ਼, ਸੁਰੱਖਿਆ ਬਲ ਅਲਰਟ

Chandigarh News: ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਤੋਂ ਥੋੜ੍ਹੀ ਦੂਰੀ 'ਤੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਸੁਰੱਖਿਆ ਏਜੰਸੀਆਂ ਤੁਰੰਤ ਹਰਕਤ  ਵਿੱਚ ਆ ਗਈਆਂ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ। 

NHAI: ਗਾਹਕਾਂ ਨੂੰ ਵੱਡੀ ਰਾਹਤ One Vehicle, One FASTag ਦੀ ਡੈੱਡਲਾਈਨ 'ਚ ਵਾਧਾ, ਸਰਕਾਰ ਨੇ ਨਵੀਂ ਤਰੀਕ ਕੀਤੀ ਜਾਰੀ

One Vehicle, One FASTag Deadline: ਵਨ ਵਹੀਕਲ, ਵਨ ਫਾਸਟੈਗ ਦੀ ਪਹਿਲਕਦਮੀ ਲਈ, ਸਰਕਾਰ ਨੇ ਇਸ ਯੋਜਨਾ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇਸ ਦੀ ਡੈੱਡਲਾਈਨ 31 ਮਾਰਚ, 2024 ਤੱਕ ਦਾ ਵਾਧਾ ਕੀਤਾ ਹੈ।  ਇਸ ਤੋਂ ਪਹਿਲਾਂ ਇਸ ਪਹਿਲਕਦਮੀ ਦੀ ਸਮਾਂ ਸੀਮਾ ਪਿਛਲੇ ਮਹੀਨੇ ਦੀ ਆਖਰੀ ਮਿਤੀ 29 ਫਰਵਰੀ ਨੂੰ ਖਤਮ ਹੋ ਰਹੀ ਸੀ। ਪਰ, Paytm ਸੰਕਟ ਦੇ ਮੱਦੇਨਜ਼ਰ, ਸਰਕਾਰ ਨੇ ਇੱਕ ਵਾਹਨ, ਇੱਕ ਫਾਸਟੈਗ ਦੀ ਮਿਆਦ ਵਧਾ ਦਿੱਤੀ ਹੈ।

Channi Received Threats: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, 2 ਕਰੋੜ ਰੁਪਏ ਦੀ ਕੀਤੀ ਮੰਗ, ਅੱਗੋਂ ਸੁਣੋਂ ਚੰਨੀ ਨੇ ਕੀ ਕਿਹਾ

Ex CM Channi Received Threats: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਜਾਣਕਾਰ ਸਾਬਕਾ ਸੀਐਮ ਨੈ ਖੁੱਦ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੈਂਗਸਟਰਾਂ ਨੇ ਮੈਨੂੰ ਫੋਨ ਕਰਕੇ ਧਮਕਾਇਆ ਅਤੇ 2 ਕਰੋੜ ਰੁਪਏ ਦੀ ਮੰਗ ਕੀਤੀ ਹੈ।  ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ 'ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਖੁਲਾਸਾ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਮੋਰਿੰਡਾ ਵਿੱਚ ਕੀਤਾ ਹੈ। 

Farmers Protest: ਕਿਸਾਨ ਅਜੇ ਨਹੀਂ ਕਰਨਗੇ 'ਦਿੱਲੀ ਕੂਚ'! 3 ਮਾਰਚ ਨੂੰ ਸ਼ੁਭਕਰਨ ਦੇ ਭੋਗ ਮਗਰੋਂ ਹੋਏਗਾ ਅਗਲੀ ਰਣਨੀਤੀ ਦਾ ਐਲਾਨ

Farmers Protest: ਕਿਸਾਨ ਜਥੇਬੰਦੀਆਂ ਨੇ ਦਿੱਲੀ ਕੂਚ ਟਾਲ ਦਿੱਤਾ ਹੈ। ਇਸ ਬਾਰੇ ਵੀਰਵਾਰ ਨੂੰ ਵੀ ਕੋਈ ਨਵਾਂ ਐਲਾਨ ਨਹੀਂ ਹੋਇਆ। ਫਿਲਹਾਲ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਡਟੇ ਰਹਿਣਗੇ। ਕਿਸਾਨ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਤੱਕ ਅੰਦੋਲਨ ਜਾਰੀ ਰਹੇਗਾ। ਦੱਸ ਦਈਏ ਕਿ ਕਿਸਾਨ ਲੀਡਰਾਂ ਨੇ ਖਨੌਰੀ ਬਾਰਡਰ ਉਪਰ ਪੁਲਿਸ ਫਾਇਰਿੰਗ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਦੇ ਅੰਤਿਮ ਸੰਸਕਾਰ ਮਗਰੋਂ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਐਲਾਨ ਕਰਨਾ ਸੀ। ਮੰਨਿਆ ਜਾ ਰਿਹਾ ਸੀ ਕਿ ਕਿਸਾਨ ਦਿੱਲੀ ਕੂਚ ਦਾ ਐਲਾਨ ਕਰ ਸਕਦੇ ਹਨ ਪਰ ਕਿਸਾਨ ਲੀਡਰਾਂ ਨੇ ਦਿੱਲੀ ਕੂਚ ਫਿਲਹਾਲ ਟਾਲ ਦਿੱਤਾ ਹੈ। ਵੀਰਾਵਰ ਨੂੰ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Punjab Budget Session: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਲੋਕ ਸਭਾ ਚੋਣਾਂ ਦੇ ਮਾਹੌਲ 'ਚ ਸੱਤਾ ਦੇ ਵਿਰੋਧੀ ਧਿਰਾਂ ਖਿੱਚਣਗੇ 'ਤਲਵਾਰਾਂ'

Punjab Budget Session: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ ਕਰਕੇ ਇਸ ਵਾਰ ਬਜਟ ਸੈਸ਼ਨ ਹੰਗਾਮੇ ਵਾਲਾ ਰਹੇਗਾ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਤੇ ਸ਼ੁਭਕਰਨ ਦੀ ਮੌਤ ਸਮੇਤ ਕਈ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ। ਬਜਟ ਦੇ ਬਹਾਨੇ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ ਨਾਲ ਹੋਵੇਗੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬਾਅਦ ਦੁਪਹਿਰ ਮ੍ਰਿਤਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਤੇ 3 ਮਾਰਚ ਨੂੰ ਛੁੱਟੀ ਰਹੇਗੀ। ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ 'ਤੇ ਬਹਿਸ ਹੋਵੇਗੀ।

ਪਿਛੋਕੜ

Punjab Breaking News LIVE, 01 March, 2024: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ ਕਰਕੇ ਇਸ ਵਾਰ ਬਜਟ ਸੈਸ਼ਨ ਹੰਗਾਮੇ ਵਾਲਾ ਰਹੇਗਾ। ਵਿਰੋਧੀ ਪਾਰਟੀਆਂ ਕਿਸਾਨ ਅੰਦੋਲਨ ਤੇ ਸ਼ੁਭਕਰਨ ਦੀ ਮੌਤ ਸਮੇਤ ਕਈ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਦੇ ਨਾਲ ਹੀ ਸਰਕਾਰ ਵੀ ਹਮਲਾਵਰ ਰਹੇਗੀ। ਬਜਟ ਦੇ ਬਹਾਨੇ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ ਨਾਲ ਹੋਵੇਗੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਬਾਅਦ ਦੁਪਹਿਰ ਮ੍ਰਿਤਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਤੇ 3 ਮਾਰਚ ਨੂੰ ਛੁੱਟੀ ਰਹੇਗੀ। ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਲੋਕ ਸਭਾ ਚੋਣਾਂ ਦੇ ਮਾਹੌਲ 'ਚ ਸੱਤਾ ਦੇ ਵਿਰੋਧੀ ਧਿਰਾਂ ਖਿੱਚਣਗੇ 'ਤਲਵਾਰਾਂ'


 


Farmers Protest: ਕਿਸਾਨ ਅਜੇ ਨਹੀਂ ਕਰਨਗੇ 'ਦਿੱਲੀ ਕੂਚ'! 3 ਮਾਰਚ ਨੂੰ ਸ਼ੁਭਕਰਨ ਦੇ ਭੋਗ ਮਗਰੋਂ ਹੋਏਗਾ ਅਗਲੀ ਰਣਨੀਤੀ ਦਾ ਐਲਾਨ


Farmers Protest 2024: ਕਿਸਾਨ ਜਥੇਬੰਦੀਆਂ ਨੇ ਦਿੱਲੀ ਕੂਚ ਟਾਲ ਦਿੱਤਾ ਹੈ। ਇਸ ਬਾਰੇ ਵੀਰਵਾਰ ਨੂੰ ਵੀ ਕੋਈ ਨਵਾਂ ਐਲਾਨ ਨਹੀਂ ਹੋਇਆ। ਫਿਲਹਾਲ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਡਟੇ ਰਹਿਣਗੇ। ਕਿਸਾਨ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਤੱਕ ਅੰਦੋਲਨ ਜਾਰੀ ਰਹੇਗਾ। ਦੱਸ ਦਈਏ ਕਿ ਕਿਸਾਨ ਲੀਡਰਾਂ ਨੇ ਖਨੌਰੀ ਬਾਰਡਰ ਉਪਰ ਪੁਲਿਸ ਫਾਇਰਿੰਗ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਦੇ ਅੰਤਿਮ ਸੰਸਕਾਰ ਮਗਰੋਂ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਐਲਾਨ ਕਰਨਾ ਸੀ। ਮੰਨਿਆ ਜਾ ਰਿਹਾ ਸੀ ਕਿ ਕਿਸਾਨ ਦਿੱਲੀ ਕੂਚ ਦਾ ਐਲਾਨ ਕਰ ਸਕਦੇ ਹਨ ਪਰ ਕਿਸਾਨ ਲੀਡਰਾਂ ਨੇ ਦਿੱਲੀ ਕੂਚ ਫਿਲਹਾਲ ਟਾਲ ਦਿੱਤਾ ਹੈ। ਵੀਰਾਵਰ ਨੂੰ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨ ਅਜੇ ਨਹੀਂ ਕਰਨਗੇ 'ਦਿੱਲੀ ਕੂਚ'! 3 ਮਾਰਚ ਨੂੰ ਸ਼ੁਭਕਰਨ ਦੇ ਭੋਗ ਮਗਰੋਂ ਹੋਏਗਾ ਅਗਲੀ ਰਣਨੀਤੀ ਦਾ ਐਲਾਨ


 


Channi Received Threats: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, 2 ਕਰੋੜ ਰੁਪਏ ਦੀ ਕੀਤੀ ਮੰਗ, ਅੱਗੋਂ ਸੁਣੋਂ ਚੰਨੀ ਨੇ ਕੀ ਕਿਹਾ 


Ex CM Channi Received Threats: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਜਾਣਕਾਰ ਸਾਬਕਾ ਸੀਐਮ ਨੈ ਖੁੱਦ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੈਂਗਸਟਰਾਂ ਨੇ ਮੈਨੂੰ ਫੋਨ ਕਰਕੇ ਧਮਕਾਇਆ ਅਤੇ 2 ਕਰੋੜ ਰੁਪਏ ਦੀ ਮੰਗ ਕੀਤੀ ਹੈ। ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ 'ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਖੁਲਾਸਾ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਮੋਰਿੰਡਾ ਵਿੱਚ ਕੀਤਾ ਹੈ। ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, 2 ਕਰੋੜ ਰੁਪਏ ਦੀ ਕੀਤੀ ਮੰਗ, ਅੱਗੋਂ ਸੁਣੋਂ ਚੰਨੀ ਨੇ ਕੀ ਕਿਹਾ 


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.