ਪੜਚੋਲ ਕਰੋ

Punjab Breaking News LIVE: ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ, 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ

Punjab Breaking News LIVE 01 September, 2023: ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ, 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ

LIVE

Key Events
Punjab Breaking News LIVE: ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ, 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ

Background

Punjab Breaking News LIVE 01 September, 2023: ਤਲਾਕਸ਼ੁਦਾ ਔਰਤ ਨੂੰ ਨੌਕਰੀ ਦਾ ਝਾਂਸਾ ਕਰਕੇ ਬਲਾਤਕਾਰ ਕਰਨ ਤੇ ਧਮਕੀਆਂ ਦੇਣ ਦੇ ਇਲਜ਼ਾਮ ਵਿੱਚ ਪੁਲਿਸ ਨੇ ਸੁਨਾਮ ਦੇ ਨਗਰ ਕੌਂਸਲਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਨੇ ਕਰੀਬ ਚਾਰ ਮਹੀਨੇ ਪਹਿਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਕਰਕੇ ਇਨਸਾਫ਼ ਦੀ ਗੁਹਾਰ ਲਾਈ ਸੀ। ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਮਲ ਕਰਕੇ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਨਗਰ ਕੌਂਸਲਰ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੌਕਰੀ ਦਾ ਝਾਂਸਾ ਦੇ ਕੇ ਬਲਾਤਕਾਰ ਕਰਦਾ ਰਿਹਾ ਨਗਰ ਕੌਂਸਲਰ

ਮੋਦੀ ਸਰਕਾਰ ਵੱਲੋਂ ਇੱਕ ਹੋਰ ਰਾਹਤ, ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ

Commercial LPG Gas Cylinder Price: ਰਸੋਈ ਗੈਸ ਤੋਂ ਬਾਅਦ ਹੁਣ ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਨਵੀਂ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਅੱਜ ਯਾਨੀ 1 ਸਤੰਬਰ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਵੱਡੀ ਕਟੌਤੀ ਹੋਈ ਹੈ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 158 ਰੁਪਏ ਘਟਾਈ ਗਈ ਹੈ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਐਲਪੀਜੀ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ। ਮੋਦੀ ਸਰਕਾਰ ਵੱਲੋਂ ਇੱਕ ਹੋਰ ਰਾਹਤ, ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 158 ਰੁਪਏ ਘਟਾਈ

'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ

One Nation One Election: 'ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰੇਗੀ। ਮੋਦੀ ਸਰਕਾਰ ਲੰਬੇ ਸਮੇਂ ਤੋਂ ਪੂਰੇ ਦੇਸ਼ ਵਿੱਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਾਉਣ ਉੱਪਰ ਵਿਚਾਰ ਕਰ ਰਹੀ ਹੈ। ਸਰਕਾਰ ਇਸ ਦਾ ਮਕਸਦ ਪੈਸੇ ਤੇ ਸਮਾਂ ਦੀ ਬੱਚਤ ਦੱਸ ਰਹੀ ਹੈ। 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ

 ਆਖਰ ਮਾਨ ਸਰਕਾਰ ਨੂੰ ਕਿਉਂ ਆਉਣਾ ਪਿਆ ਬੈਕ ਫੁੱਟ 'ਤੇ ? ਮੰਤਰੀ ਭੁੱਲਰ ਨੇ ਦੱਸੀ ਸਾਰੀ ਕਹਾਣੀ

Punjab News : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ। ਆਖਰ ਮਾਨ ਸਰਕਾਰ ਨੂੰ ਕਿਉਂ ਆਉਣਾ ਪਿਆ ਬੈਕ ਫੁੱਟ 'ਤੇ ? ਮੰਤਰੀ ਭੁੱਲਰ ਨੇ ਦੱਸੀ ਸਾਰੀ ਕਹਾਣੀ

16:10 PM (IST)  •  01 Sep 2023

Startup Layoffs: ਭਾਰਤੀ ਸਟਾਰਟਅੱਪਸ 'ਚ 2 ਸਾਲਾਂ ਦੌਰਾਨ ਗਈਆਂ 1 ਲੱਖ ਨੌਕਰੀਆਂ

ਪਿਛਲੇ ਕੁਝ ਸਾਲਾਂ ਵਿੱਚ, ਦੁਨੀਆ ਭਰ ਵਿੱਚ ਲੱਖਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਦੁਨੀਆ ਦੀਆਂ ਵੱਡੀਆਂ ਕੰਪਨੀਆਂ ਨੇ ਫਰੈਸ਼ਰ ਤੋਂ ਲੈ ਕੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਲੋਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਨਾ ਸਿਰਫ ਗਲੋਬਲ ਪੱਧਰ 'ਤੇ, ਬਲਕਿ ਭਾਰਤ ਵਿਚ ਵੀ ਕੰਪਨੀਆਂ ਤੋਂ ਬਹੁਤ ਸਾਰੀਆਂ ਛਾਂਟੀਆਂ ਹੋਈਆਂ ਹਨ। ਵੱਡੀਆਂ ਕੰਪਨੀਆਂ ਦੇ ਨਾਲ-ਨਾਲ ਦੇਸ਼ ਦੀਆਂ ਸਟਾਰਟਅੱਪ ਕੰਪਨੀਆਂ ਨੇ ਵੀ ਲੋਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਭਾਰਤ ਵਿੱਚ ਇੱਕ ਵਾਰ ਉੱਭਰ ਰਿਹਾ ਸਟਾਰਟਅੱਪ ਈਕੋਸਿਸਟਮ ਇੱਕ ਗੰਭੀਰ ਨੌਕਰੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸਟਾਫਿੰਗ ਫਰਮਾਂ ਅਤੇ ਹੈੱਡਹੰਟਰਾਂ ਦੇ ਅਨੁਸਾਰ, ਸ਼ੁਰੂਆਤੀ ਸਮੇਂ ਵਿੱਚ ਛਾਂਟੀ ਜਨਤਕ ਤੌਰ 'ਤੇ ਰਿਪੋਰਟ ਕੀਤੇ ਗਏ ਨਾਲੋਂ ਘੱਟ ਤੋਂ ਘੱਟ ਤਿੰਨ ਗੁਣਾ ਵੱਧ ਹੋਣ ਦਾ ਅਨੁਮਾਨ ਹੈ।

16:02 PM (IST)  •  01 Sep 2023

Gurpatwant pannu threats: ਪੰਜਾਬ 'ਚ "ਮਨੁੱਖੀ ਬੰਬ" ਅਤੇ "ਕਾਤਲਾਂ" ਲਈ ਬਣਾਇਆ ਗਿਆ ਦਿਲਾਵਰ ਐਪ

ਪੰਜਾਬ ਨੂੰ ਨੁਕਸਾਨ ਪਹੁੰਚਾਉਣ ਲਈ ਮਨੁੱਖੀ ਬੰਬ ਅਤੇ ਕਾਤਲ ਬਣਾਉਣ ਲਈ ਫਿਲਹਾਲ ਗੂਗਲ ‘ਤੇ ਇੱਕ ਐਪ ਬਣਾਈ ਜਾ ਰਹੀ ਹੈ। ਵਿਦੇਸ਼ ਦੀ ਧਰਤੀ ‘ਤੇ ਤਿਆਰ ਹੋਣ ਵਾਲੇ ਇਸ ਐਪ ਦਾ ਨਾਂਅ ਵੀ ਰੱਖ ਲਿਆ ਗਿਆ ਹੈ। ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਇਹ ਸਾਜ਼ਿਸ਼ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਉਸ ਦੀ ਜਥੇਬੰਦੀ ਸਿੱਖ ਫਾਰ ਜਸਟਿਸ ਵੱਲੋਂ ਰਚੀ ਗਈ ਹੈ।

15:35 PM (IST)  •  01 Sep 2023

Punjab Politics: ਪੰਜਾਬ 'ਚ IAS ਅਫਸਰਾਂ ਦੀ ਮੁਅੱਤਲੀ 'ਤੇ ਸਿਆਸਤ, ਮਜੀਠੀਆ ਨੇ ਕਿਹਾ-'ਅਧਿਕਾਰੀਆਂ ਨੂੰ ਬਣਾਇਆ ਬਲੀ ਦਾ ਬੱਕਰਾ'

ਪੰਜਾਬ ਵਿੱਚ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿੱਚ ਪ੍ਰਮੁੱਖ ਸਕੱਤਰ ਪੱਧਰ ਦੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਪੰਜਾਬ ਵਿੱਚ ਸਿਆਸਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਦੀ ਫਾਈਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਅਤੇ ਪੰਚਾਇਤੀ ਰਾਜ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਸਤਖਤ ਕੀਤੇ ਸਨ। ਆਈਏਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ।

15:34 PM (IST)  •  01 Sep 2023

Sangrur News: ਬਾਬਾ ਮੁਰਾਦ ਸ਼ਾਹ ਦੀ ਦਰਗਾਹ 'ਤੇ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਾਦਸੇ ਦੀ ਸ਼ਿਕਾਰ, 4 ਜਣਿਆਂ ਦੀ ਮੌਤ

 ਬਰਨਾਲਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਹੋਇਆ ਹੈ। ਇਸ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲੁਧਿਆਣਾ-ਬਰਨਾਲਾ ਰਾਜ ਮਾਰਗ 'ਤੇ ਵਾਪਰਿਆ ਹੈ। ਮਾਰੇ ਗਏ ਚਾਰੇ ਲੋਕ ਹਰਿਆਣਾ ਦੇ ਹਿਸਾਰ ਸ਼ਹਿਰ ਦੇ ਰਹਿਣ ਵਾਲੇ ਸਨ। ਉਹ ਨਕੋਦਰ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ਦੀ ਦਰਗਾਹ 'ਤੇ ਮੱਥਾ ਟੇਕਣ ਜਾ ਰਹੇ ਸਨ। 

14:19 PM (IST)  •  01 Sep 2023

One Nation One Election 'ਤੇ ਵਿੱਤ ਮੰਤਰੀ ਚੀਮਾ ਦਾ ਤਿੱਖਾ ਬਿਆਨ- 'ਦੇਸ਼ ਨੂੰ ਤਬਾਹ ਕਰਨਾ ਚਾਹੁੰਦੀ ਭਾਜਪਾ'

'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਇਸ ਦੇ ਲਈ ਇਕ ਕਮੇਟੀ ਬਣਾਈ ਗਈ ਹੈ ਜਿਸ ਦੀ ਪ੍ਰਧਾਨਗੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਗਈ ਹੈ। ਇਹ ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰੇਗੀ ਅਤੇ ਇੱਕ ਦੇਸ਼, ਇੱਕ ਚੋਣ ਦੀ ਸੰਭਾਵਨਾ ਦੀ ਪੜਚੋਲ ਕਰੇਗੀ। ਜਿਸ ਕਾਰਨ ਹੁਣ ਦੇਸ਼ ਵਿੱਚ ਸਿਆਸੀ ਤਾਪਮਾਨ ਕਾਫੀ ਵੱਧ ਗਿਆ ਹੈ। ਵਿਰੋਧੀ ਪਾਰਟੀਆਂ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਬੋਲ ਰਹੀਆਂ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ‘ਵਨ ਨੇਸ਼ਨ, ਵਨ ਇਲੈਕਸ਼ਨ’ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget