Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ
Punjab Breaking News LIVE 02 August, 2023: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ
LIVE
Background
CM Bhagwant Mann: 25000 ਲਾਭਪਾਤਰੀਆਂ ਨੂੰ ਘਰਾਂ ਦਾ ਤੋਹਫਾ, ਸੀਐਮ ਮਾਨ ਨੇ 101 ਕਰੋੜ ਦੇ ਚੈੱਕ ਸੌਂਪੇ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।
Heavy Rain in China: ਭਾਰੀ ਮੀਂਹ ਦਾ ਸਾਹਮਣਾ ਕਰ ਰਿਹਾ ਚੀਨ, 140 ਸਾਲਾਂ ਦਾ ਟੁੱਟਿਆ ਰਿਕਾਰਡ
ਚੀਨ ਦੀ ਰਾਜਧਾਨੀ ਬੀਜਿੰਗ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਸ਼ਨੀਵਾਰ (29 ਜੁਲਾਈ) ਨੂੰ ਭਾਰੀ ਮੀਂਹ ਪਿਆ। ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਬੁੱਧਵਾਰ (2 ਅਗਸਤ) ਨੂੰ ਕਿਹਾ, ਬੀਜਿੰਗ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਹੋਈ ਮੀਂਹ ਨੇ 140 ਸਾਲ ਪਹਿਲਾਂ ਹੋਈ ਭਾਰੀ ਬਾਰਿਸ਼ ਦਾ ਰਿਕਾਰਡ ਤੋੜ ਦਿੱਤਾ ਹੈ। ਬੀਜਿੰਗ ਮੌਸਮ ਵਿਭਾਗ ਨੇ ਦੱਸਿਆ, ਇਸ ਤੂਫਾਨ ਦੌਰਾਨ ਸਭ ਤੋਂ ਵੱਧ ਮੀਂਹ 744.8 ਮਿਲੀਮੀਟਰ ਦਰਜ ਕੀਤਾ ਗਿਆ। ਇਹ ਮੀਂਹ ਚਾਂਗਪਿੰਗ ਦੇ ਵਾਂਗਜੀਆਯੁਆਨ ਜਲ ਭੰਡਾਰ ਵਿੱਚ ਹੋਇਆ ਹੈ। ਇਹ ਪਿਛਲੇ 140 ਸਾਲਾਂ ਵਿੱਚ ਦਰਜ ਕੀਤੀ ਗਈ ਸਭ ਤੋਂ ਭਾਰੀ ਬਾਰਿਸ਼ ਹੈ।
Sangrur News: ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖਬਰ! 5 ਅਗਸਤ ਤੋਂ ਮਿਲੇਗੀ ਮੁਫਤ ਪਨੀਰੀ
ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਮੂਣਕ ਤੇ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਸੁਵਿਧਾ ਲਈ ਮੁਫ਼ਤ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ 5 ਅਗਸਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਮੁਫ਼ਤ ਪਨੀਰੀ ਦੇਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।
Chandigarh News: ਚੰਡੀਗੜ੍ਹੀਆਂ ਨੇ ਭਰਿਆ ਸਰਕਾਰ ਦਾ ਖਜ਼ਾਨਾ! 217 ਕਰੋੜ ਰੁਪਏ ਦਿੱਤਾ ਜੀਐਸਟੀ
ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ’ਚ ਜੀਐਸਟੀ (GST) ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਸਾਲ ਜੁਲਾਈ ਦੇ ਮਹੀਨੇ ’ਚ 41 ਕਰੋੜ ਰੁਪਏ ਵੱਧ ਆਏ ਹਨ। ਹਾਸਲ ਜਾਣਕਾਰੀ ਅਨੁਸਾਰ ਜੁਲਾਈ 2023 ’ਚ 217 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਜੁਲਾਈ ਮਹੀਨੇ ’ਚ 176 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ।
Ludhiana News : ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸੀਐਮ ਭਗਵੰਤ ਮਾਨ
ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।