ਪੜਚੋਲ ਕਰੋ

Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ

Punjab Breaking News LIVE 02 August, 2023: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ

LIVE

Key Events
Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ

Background

Punjab Breaking News LIVE 02 August, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇੱਕ ਵਾਰ ਮੁੜ ਤੋਂ ਤਕਰਾਰ ਦੇਖਣ ਨੂੰ ਮਿਲੀ ਹੈ। ਇਸ ਵਾਰ ਰਾਜਪਾਲ ਨੇ ਸੀਐਮ ਭਗਵੰਤ ਮਾਨ ਦੀ ਦੇਸ਼ ਭਗਤੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੋਵਾਂ ਵਿਚਾਲੇ ਦਰਮਿਆਨ ਦੂਰੀਆਂ ਵੱਧਦੀਆਂ ਜਾ ਰਹੀਆਂ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹੋਰ ਚਿੱਠੀ ਲਿਖੀ। ਇਸ ਚਿੱਠੀ ਵਿੱਚ ਰਾਜਪਾਲ ਨੇ ਸੀਐਮ ਮਾਨ ਨੂੰ ਨਸੀਹਤ ਦਿੱਤੀ ਹੈ ਕਿ ਤੁਸੀਂ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਦੀ ਫੋਟੋ ਤਾਂ ਲਗਾਉਂਦੇ ਹੋ, ਪਰ ਉਨ੍ਹਾਂ ਦੇ ਸੰਵਿਧਾਨ ਦਾ ਪਾਲਣ ਨਹੀਂ ਕਰ ਰਹੇ। ਰਾਜਪਾਲ ਨੇ CM ਭਗਵੰਤ ਮਾਨ ਦੀ ਦੇਸ਼ ਭਗਤੀ 'ਤੇ ਚੁੱਕੇ ਸਵਾਲ

ਸਰਕਾਰੀ ਸਕੂਲਾਂ 'ਚ ਪੜ੍ਹਦੇ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ

Punjab school news: ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਦੇ 120,000,000 ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਪ੍ਰੋਗਰਾਮ ਹੈ। ਹੁਣ ਸਰਕਾਰ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਹੁਣ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖ਼ਲ ਬੱਚਿਆਂ ਨੂੰ ਵੀ ਭੋਜਨ ਦਿੱਤਾ ਜਾਵੇਗਾ। ਸਰਕਾਰੀ ਸਕੂਲਾਂ 'ਚ ਪੜ੍ਹਦੇ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ

ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ !

Anil Vij's statement Nuh Violence: ਹਰਿਆਣਾ ਦੇ ਗ੍ਰਹਿ ਮੰਤਰੀ  ਅਨਿਲ ਵਿਜ ਨੇ ਨੂਹ ਹਿੰਸਾ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕਿਹਾ ਕਿ ਇਹ ਹਿੰਸਾ ਕਿਸੇ ਮਾਸਟਰਮਾਇੰਡ ਦਾ ਰਚਿਆ ਹੋਇਆ ਪਲਾਨ ਹੈ। ਵਿਜ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਫ ਕਿਹਾ ਕਿ ਜਿਸ ਤਰ੍ਹਾਂ ਪੱਥਰ ਇਕੱਠੇ ਕਰ ਕੇ, ਗੋਲੀਆਂ ਚਲਾ ਦੇ ਹਿੰਸਾ ਹੋਈ ਹੈ ਇਹ ਇਕਦਮ ਨਹੀਂ ਹੋਇਆ ਇਹ ਕਿਸੇ ਨਾ ਕਿਸੇ ਮਾਸਟਰਮਾਇੰਡ ਦਾ ਪਲਾਨ ਸੀ ਜੋ ਦੇਸ਼ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਸਖਤ ਲਹਿਜੇ ਵਿਚ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਊਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ !

ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ, 30 ਅਗਸਤ ਨੂੰ ਜਾਣਾ ਸੀ ਕੈਨੇਡਾ

Ludhiana News: ਲੁਧਿਆਣਾ ਦੇ ਪਿੰਡ ਖਹਿਰਾ ਬੇਟ ਦਾ ਨੌਜਵਾਨ ਪਿਛਲੇ 6 ਦਿਨਾਂ ਤੋਂ ਲਾਪਤਾ ਹੈ। ਐਨਡੀਆਰਐਫ ਦੀਆਂ ਟੀਮਾਂ ਸਤਲੁਜ ਦਰਿਆ ਵਿੱਚ ਬਚਾਅ ਕਾਰਜ ਚਲਾ ਰਹੀਆਂ ਹਨ ਕਿਉਂਕਿ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਇੱਥੇ ਆਇਆ ਸੀ। ਲਾਪਤਾ ਨੌਜਵਾਨ ਦੀ ਪਛਾਣ ਗੁਰਮਨਜੋਤ ਸਿੰਘ ਵਜੋਂ ਹੋਈ ਹੈ। ਗੁਰਮਨਜੋਤ ਨੇ 30 ਅਗਸਤ ਨੂੰ ਕੈਨੇਡਾ ਲਈ ਰਵਾਨਾ ਹੋਣਾ ਸੀ। ਹਾਸਲ ਜਾਣਕਾਰੀ ਮੁਤਾਬਕ ਗੁਰਮਨਜੋਤ ਆਪਣੇ ਦੋਸਤਾਂ ਗੁਰਲਾਲ ਤੇ ਗੁਰਸਿਮਰਨ ਨਾਲ ਸਤਲੁਜ ਦਰਿਆ 'ਤੇ ਫੋਟੋਸ਼ੂਟ ਤੇ ਸੈਰ ਕਰਨ ਗਿਆ ਸੀ। ਗੁਰਮਨਜੋਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ 7.30 ਵਜੇ ਉਸ ਦੇ ਦੋਸਤਾਂ ਨੇ ਘਰ ਆ ਕੇ ਦੱਸਿਆ ਕਿ ਉਹ ਨਹੀਂ ਮਿਲਿਆ। ਦੋਸਤਾਂ ਨੇ ਦੱਸਿਆ ਕਿ ਗੁਰਮਨਜੋਤ ਉਨ੍ਹਾਂ ਦੇ ਨਾਲ ਗਈ ਸੀ, ਪਰ ਸਤਲੁਜ ਵਿੱਚ ਕਿਤੇ ਗੁੰਮ ਹੋ ਗਿਆ ਹੈ। ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ, 30 ਅਗਸਤ ਨੂੰ ਜਾਣਾ ਸੀ ਕੈਨੇਡਾ

15:59 PM (IST)  •  02 Aug 2023

CM Bhagwant Mann: 25000 ਲਾਭਪਾਤਰੀਆਂ ਨੂੰ ਘਰਾਂ ਦਾ ਤੋਹਫਾ, ਸੀਐਮ ਮਾਨ ਨੇ 101 ਕਰੋੜ ਦੇ ਚੈੱਕ ਸੌਂਪੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। 

15:38 PM (IST)  •  02 Aug 2023

Heavy Rain in China: ਭਾਰੀ ਮੀਂਹ ਦਾ ਸਾਹਮਣਾ ਕਰ ਰਿਹਾ ਚੀਨ, 140 ਸਾਲਾਂ ਦਾ ਟੁੱਟਿਆ ਰਿਕਾਰਡ

ਚੀਨ ਦੀ ਰਾਜਧਾਨੀ ਬੀਜਿੰਗ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਸ਼ਨੀਵਾਰ (29 ਜੁਲਾਈ) ਨੂੰ ਭਾਰੀ ਮੀਂਹ ਪਿਆ। ਜਿਸ ਤੋਂ ਬਾਅਦ ਮੌਸਮ ਵਿਭਾਗ ਨੇ ਬੁੱਧਵਾਰ (2 ਅਗਸਤ) ਨੂੰ ਕਿਹਾ, ਬੀਜਿੰਗ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਹੋਈ ਮੀਂਹ ਨੇ 140 ਸਾਲ ਪਹਿਲਾਂ ਹੋਈ ਭਾਰੀ ਬਾਰਿਸ਼ ਦਾ ਰਿਕਾਰਡ ਤੋੜ ਦਿੱਤਾ ਹੈ। ਬੀਜਿੰਗ ਮੌਸਮ ਵਿਭਾਗ ਨੇ ਦੱਸਿਆ, ਇਸ ਤੂਫਾਨ ਦੌਰਾਨ ਸਭ ਤੋਂ ਵੱਧ ਮੀਂਹ 744.8 ਮਿਲੀਮੀਟਰ ਦਰਜ ਕੀਤਾ ਗਿਆ। ਇਹ ਮੀਂਹ ਚਾਂਗਪਿੰਗ ਦੇ ਵਾਂਗਜੀਆਯੁਆਨ ਜਲ ਭੰਡਾਰ ਵਿੱਚ ਹੋਇਆ ਹੈ। ਇਹ ਪਿਛਲੇ 140 ਸਾਲਾਂ ਵਿੱਚ ਦਰਜ ਕੀਤੀ ਗਈ ਸਭ ਤੋਂ ਭਾਰੀ ਬਾਰਿਸ਼ ਹੈ।

14:42 PM (IST)  •  02 Aug 2023

Sangrur News: ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖਬਰ! 5 ਅਗਸਤ ਤੋਂ ਮਿਲੇਗੀ ਮੁਫਤ ਪਨੀਰੀ

ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਮੂਣਕ ਤੇ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਸੁਵਿਧਾ ਲਈ ਮੁਫ਼ਤ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ 5 ਅਗਸਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਮੁਫ਼ਤ ਪਨੀਰੀ ਦੇਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।

14:19 PM (IST)  •  02 Aug 2023

Chandigarh News: ਚੰਡੀਗੜ੍ਹੀਆਂ ਨੇ ਭਰਿਆ ਸਰਕਾਰ ਦਾ ਖਜ਼ਾਨਾ! 217 ਕਰੋੜ ਰੁਪਏ ਦਿੱਤਾ ਜੀਐਸਟੀ

ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ’ਚ ਜੀਐਸਟੀ (GST) ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਸਾਲ ਜੁਲਾਈ ਦੇ ਮਹੀਨੇ ’ਚ 41 ਕਰੋੜ ਰੁਪਏ ਵੱਧ ਆਏ ਹਨ। ਹਾਸਲ ਜਾਣਕਾਰੀ ਅਨੁਸਾਰ ਜੁਲਾਈ 2023 ’ਚ 217 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਜੁਲਾਈ ਮਹੀਨੇ ’ਚ 176 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ।

13:53 PM (IST)  •  02 Aug 2023

Ludhiana News : ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸੀਐਮ ਭਗਵੰਤ ਮਾਨ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget