Punjab Breaking News LIVE: ਹਰਜੋਤ ਸਿੰਘ ਬੈਂਸ ਵਲੋਂ 'ਮਿਸ਼ਨ 100 ਪ੍ਰਤੀਸ਼ਤ' ਲਾਂਚ, ਪੰਜਾਬ ਵਿੱਚ ਲਗਾਤਾਰ ਵੱਧ ਰਿਹੈ ਪ੍ਰਦੂਸ਼ਣ ਦਾ ਪੱਧਰ, ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ
Punjab Breaking News LIVE, 02 December, 2023: ਹਰਜੋਤ ਸਿੰਘ ਬੈਂਸ ਵਲੋਂ 'ਮਿਸ਼ਨ 100 ਪ੍ਰਤੀਸ਼ਤ' ਲਾਂਚ, ਪੰਜਾਬ ਵਿੱਚ ਲਗਾਤਾਰ ਵੱਧ ਰਿਹੈ ਪ੍ਰਦੂਸ਼ਣ ਦਾ ਪੱਧਰ, ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ
UPI Transactions: ਦੇਸ਼ 'ਚ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਨੇ ਨਵੰਬਰ 'ਚ ਨਵਾਂ ਰਿਕਾਰਡ ਬਣਾਇਆ ਹੈ। ਇਸ ਦੌਰਾਨ ਫਾਸਟੈਗ ਲੈਣ-ਦੇਣ ਵੀ ਵਧਿਆ ਹੈ। ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ਼ ਇੰਡੀਆ (ਐਨਪੀਸੀਆਈ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪਿਛਲੇ ਮਹੀਨੇ ਦੇਸ਼ ਵਿੱਚ ਯੂਪੀਆਈ ਟ੍ਰਾਂਜੈਕਸ਼ਨਾਂ ਰਾਹੀਂ 17.4 ਟ੍ਰਿਲੀਅਨ ਰੁਪਏ ਦੇ ਲੈਣ-ਦੇਣ ਹੋਏ। ਇਹ ਅਕਤੂਬਰ 'ਚ ਹੋਏ 17.16 ਟ੍ਰਿਲੀਅਨ ਰੁਪਏ ਦੇ ਲੈਣ-ਦੇਣ ਤੋਂ 1.4 ਫੀਸਦੀ ਜ਼ਿਆਦਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਲੈਣ-ਦੇਣ ਦੀ ਕੁੱਲ ਸੰਖਿਆ ਵਿੱਚ 1.5 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਅਕਤੂਬਰ ਦੇ 11.41 ਅਰਬ ਤੋਂ ਘੱਟ ਕੇ 11.24 ਅਰਬ ਰਹਿ ਗਿਆ ਹੈ। ਇਸ ਤੋਂ ਇਹ ਸਮਝਿਆ ਜਾ ਸਕਦਾ ਹੈ ਕਿ ਪ੍ਰਤੀ ਲੈਣ-ਦੇਣ ਜ਼ਿਆਦਾ ਪੈਸੇ ਦਾ ਲੈਣ-ਦੇਣ ਹੋਇਆ।
Punjab News: ਸੰਗਰੂਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਘਾਵਦਾ ਵਿੱਚ ਬਣੇ ਇੱਕ ਮੈਰੀਟੋਰੀਅਸ ਸਕੂਲ ਵਿੱਚ ਬੱਚਿਆਂ ਨੂੰ ਦਿੱਤਾ ਗਿਆ ਖਰਾਬ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਇੰਨੀ ਵਿਗੜ ਗਈ ਕਿ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਉਣਾ ਪਿਆ। ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਵੱਡੀ ਗਿਣਤੀ ਵਿੱਚ ਬਿਮਾਰ ਬੱਚੇ ਦਾਖਲ ਕਰਵਾਏ ਗਏ ਹਨ।
Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ ਪਰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਜ਼ਿਆਦਾ ਅਸਰ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਕੁਝ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
National Pollution Control Day 2023: ਪੰਜਾਬ ਵਿੱਚ ਪਰਾਲੀ ਦਾ ਪ੍ਰਬੰਧਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਰਾਲੀ ਦੇ ਸੀਜ਼ਨ ਦੌਰਾਨ ਏਅਰ ਕੁਆਲਿਟੀ ਇੰਡੈਕਸ (AQI) 400 ਦੇ ਪੱਧਰ ਨੂੰ ਛੂਹਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਬਠਿੰਡਾ ਅਤੇ ਮੰਡੀ ਗੋਬਿੰਦਗੜ੍ਹ ਵਰਗੇ ਸ਼ਹਿਰਾਂ ਦਾ AQI ਲਗਾਤਾਰ 350 ਤੋਂ ਉਪਰ ਰਿਹਾ। ਭਾਵੇਂ ਕਿ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲਾਂ ਦੇ ਮੁਕਾਬਲੇ ਘਟ ਰਹੇ ਹਨ, ਪਰ ਇਸਦੀ ਰਫ਼ਤਾਰ ਕਾਫ਼ੀ ਮੱਠੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਗ ਦਾ ਕਹਿਣਾ ਹੈ ਕਿ ਇਸ ਵਾਰ ਸਾਲ 2022 ਦੇ ਮੁਕਾਬਲੇ 30 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ। ਹਾਲਾਂਕਿ ਟੀਚਾ 50 ਫੀਸਦੀ ਸੀ। ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਹੋਰ ਘੱਟ ਜਾਣਗੇ।
Harjot Singh Bains: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।
ਪਿਛੋਕੜ
Punjab Breaking News LIVE, 02 December, 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 'ਮਿਸ਼ਨ 100 ਪ੍ਰਤੀਸ਼ਤ' ਲਾਂਚ
National Pollution Control Day : ਪੰਜਾਬ ਵਿੱਚ ਲਗਾਤਾਰ ਵੱਧ ਰਿਹੈ ਪ੍ਰਦੂਸ਼ਣ ਦਾ ਪੱਧਰ, ਪਰਾਲੀ ਦਾ ਪ੍ਰਬੰਧਨ ਬਣਿਆ ਸਭ ਤੋਂ ਵੱਡੀ ਚੁਣੌਤੀ
Pollution Control : ਪੰਜਾਬ ਵਿੱਚ ਪਰਾਲੀ ਦਾ ਪ੍ਰਬੰਧਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਰਾਲੀ ਦੇ ਸੀਜ਼ਨ ਦੌਰਾਨ ਏਅਰ ਕੁਆਲਿਟੀ ਇੰਡੈਕਸ (AQI) 400 ਦੇ ਪੱਧਰ ਨੂੰ ਛੂਹਣਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਬਠਿੰਡਾ ਅਤੇ ਮੰਡੀ ਗੋਬਿੰਦਗੜ੍ਹ ਵਰਗੇ ਸ਼ਹਿਰਾਂ ਦਾ AQI ਲਗਾਤਾਰ 350 ਤੋਂ ਉਪਰ ਰਿਹਾ। ਭਾਵੇਂ ਕਿ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲਾਂ ਦੇ ਮੁਕਾਬਲੇ ਘਟ ਰਹੇ ਹਨ, ਪਰ ਇਸਦੀ ਰਫ਼ਤਾਰ ਕਾਫ਼ੀ ਮੱਠੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਗ ਦਾ ਕਹਿਣਾ ਹੈ ਕਿ ਇਸ ਵਾਰ ਸਾਲ 2022 ਦੇ ਮੁਕਾਬਲੇ 30 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ। ਹਾਲਾਂਕਿ ਟੀਚਾ 50 ਫੀਸਦੀ ਸੀ। ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਹੋਰ ਘੱਟ ਜਾਣਗੇ। ਪੰਜਾਬ ਵਿੱਚ ਲਗਾਤਾਰ ਵੱਧ ਰਿਹੈ ਪ੍ਰਦੂਸ਼ਣ ਦਾ ਪੱਧਰ, ਪਰਾਲੀ ਦਾ ਪ੍ਰਬੰਧਨ ਬਣਿਆ ਸਭ ਤੋਂ ਵੱਡੀ ਚੁਣੌਤੀ
Punjab News: ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ, ਲੋਕਾਂ ਨੂੰ ਸੁਚੇਤ ਰਹਿਣ ਦੀ ਦਿੱਤੀ ਸਲਾਹ
Dr Balbir Singh: ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ, ਲੋਕਾਂ ਨੂੰ ਸੁਚੇਤ ਰਹਿਣ ਦੀ ਦਿੱਤੀ ਸਲਾਹ
- - - - - - - - - Advertisement - - - - - - - - -