Punjab Breaking News LIVE: ਗ਼ੈਰ ਕਾਨੂੰਨੀ ਮਾਈਨਿੰਗ 'ਤੇ ਚਾਰੇ ਪਾਸੋਂ ਘਿਰੀ ਸਰਕਾਰ, 1500 ਰੁਪਏ ਰਿਸ਼ਵਤ ਲੈਂਦਾ ਫੜਿਆ ਗਿਆ ਪਟਵਾਰੀ, ਏਅਰ ਇੰਡੀਆ ਖ਼ਿਲਾਫ਼ ਫੁੱਟਿਆ ਯਾਤਰੀਆਂ ਦਾ ਗੁੱਸਾ

Punjab Breaking News LIVE, 02 February 2024:ਗ਼ੈਰ ਕਾਨੂੰਨੀ ਮਾਈਨਿੰਗ 'ਤੇ ਚਾਰੇ ਪਾਸੋਂ ਘਿਰੀ ਸਰਕਾਰ, 1500 ਰੁਪਏ ਰਿਸ਼ਵਤ ਲੈਂਦਾ ਫੜਿਆ ਗਿਆ ਪਟਵਾਰੀ, ਏਅਰ ਇੰਡੀਆ ਖ਼ਿਲਾਫ਼ ਫੁੱਟਿਆ ਯਾਤਰੀਆਂ ਦਾ ਗੁੱਸਾ

ABP Sanjha Last Updated: 02 Feb 2024 10:39 AM

ਪਿਛੋਕੜ

Punjab Breaking News LIVE, 02 February 2024: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ 'ਚ ਵੱਡੇ ਪੱਧਰ 'ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ...More

AAP Protest: ਸੁਪਰੀਮੋ ਕੇਜਰੀਵਾਲ ਤੇ CM ਮਾਨ ਦਾ ਦਿੱਲੀ 'ਚ ਐਕਸ਼ਨ; ਕਰਨਗੇ ਭਾਜਪਾ ਦਫ਼ਤਰ ਦਾ ਘਿਰਾਓ

AAP Protest In Delhi: ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਆਮ ਆਦਮੀ ਪਾਰਟੀ (AAP) ਅੱਜ ਵੱਡਾ ਪ੍ਰਦਰਸ਼ਨ ਕਰੇਗੀ। ਅੱਜ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਹਨ। ‘ਆਪ’ ਦਾ ਦੋਸ਼ ਹੈ ਕਿ ਭਾਜਪਾ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੇ ਚੋਣਾਂ ਵਿੱਚ ਧਾਂਦਲੀ ਕਰਕੇ ਭਾਜਪਾ ਨੂੰ ਮੇਅਰ ਬਣਾਇਆ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਵਰਕਰਾਂ ਨੂੰ ਅੱਜ ਦਿੱਲੀ ਪਹੁੰਚਣ ਲਈ ਕਿਹਾ ਗਿਆ ਹੈ।