Punjab Breaking News Live: ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, ਬਾਦਲ ਦੇ ਸੁੱਖ ਵਿਲਾਸ 'ਤੇ ਭੱਖੀ ਸਿਆਸਤ, ਬੈਂਗਲੁਰੂ ਕੈਫੇ ਧਮਾਕੇ ਦੇ ਦੋਸ਼ੀ ਦੀ ਹੋਈ ਪਛਾਣ

Punjab Breaking News LIVE, 02 March, 2024: ਪੰਜਾਬ 'ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, ਬਾਦਲ ਦੇ ਸੁੱਖ ਵਿਲਾਸ 'ਤੇ ਭੱਖੀ ਸਿਆਸਤ, ਬੈਂਗਲੁਰੂ ਕੈਫੇ ਧਮਾਕੇ ਦੇ ਦੋਸ਼ੀ ਦੀ ਹੋਈ ਪਛਾਣ

ABP Sanjha Last Updated: 02 Mar 2024 10:31 AM

ਪਿਛੋਕੜ

Punjab Breaking News LIVE, 02 March, 2024: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ (Orange alert issued by...More

Shanan Project: ਸ਼ਾਨਨ ਪ੍ਰੋਜੇਕਟ ਦੀ 99 ਸਾਲਾ ਲੀਜ਼ ਹੋਣ ਜਾ ਰਹੀ ਖ਼ਤਮ, ਹਿਮਾਚਲ ਮੁੜ ਹਾਸਲ ਕਰਨ ਦੀ ਤਿਆਰੀ 'ਚ, SC ਪਹੁੰਚੀ ਮਾਨ ਸਰਕਾਰ

Shanan Hydropower Project Lease:  ਸ਼ੈਨਨ ਪਾਵਰ ਪ੍ਰੋਜੈਕਟ ਦੀ 99 ਸਾਲਾਂ ਦੀ ਲੀਜ਼ ਮਾਰਚ ਮਹੀਨੇ ਵਿੱਚ ਖਤਮ ਹੋਣ ਵਾਲੀ ਹੈ। ਹਿਮਾਚਲ ਸਰਕਾਰ ਇਸ ਪ੍ਰੋਜੈਕਟ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕਰਦੇ ਹੋਏ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਸੋਮਵਾਰ ਨੂੰ ਇਸ 'ਤੇ ਵਿਚਾਰ ਕੀਤਾ ਜਾਵੇਗਾ। ਸੀਨੀਅਰ ਵਕੀਲ ਸ਼ਾਦਾਨ ਫਰਾਸਾਤ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦਾ ਪੱਖ ਉਠਾਇਆ।