Punjab Breaking News Live: ਪੰਜਾਬ-ਹਰਿਆਣਾ 'ਚ ਮੌਸਮ ਮੁੜ ਲਵੇਗਾ ਕਰਵਟ, ਕਣਕ ਦੀ ਕਟਾਈ ਲਈ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤੀਆਂ, ਨਵੇਂ ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨਾ

Punjab Breaking News LIVE, 03 April, 2024: ਪੰਜਾਬ-ਹਰਿਆਣਾ 'ਚ ਮੌਸਮ ਮੁੜ ਲਵੇਗਾ ਕਰਵਟ, ਕਣਕ ਦੀ ਕਟਾਈ ਲਈ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤੀਆਂ, ਨਵੇਂ ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨਾ

ABP Sanjha Last Updated: 03 Apr 2024 10:52 AM

ਪਿਛੋਕੜ

Punjab Breaking News LIVE, 03 April, 2024: ਪੰਜਾਬ ਅਤੇ ਹਰਿਆਣਾ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਵਾਲਾ ਹੈ। ਦੱਸ ਦੇਈਏ ਕਿ 2 ਅਪ੍ਰੈਲ ਨੂੰ ਪੱਛਮੀ ਗੜਬੜ ਸਰਗਰਮ ਹੋ ਗਈ...More

Harvesting Wheat: ਕਣਕ ਦੀ ਕਟਾਈ ਲਈ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤੀਆਂ, ਕਿਸਾਨ ਵਾਢੀ ਤੋਂ ਪਹਿਲਾਂ ਪੜ੍ਹ ਲੈਣ ਇਹ ਖ਼ਬਰ

Harvesting Wheat: ਪੰਜਾਬ ਵਿੱਚ ਕਣਕ ਦੀ ਖਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਕਣਕ ਦੀ ਕਟਾਈ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਆਪੋ ਆਪਣੇ ਪੱਧਰ 'ਤੇ ਸਖ਼ਤੀਆਂ ਕਰ ਰਿਹਾ ਹੈ। ਇਸੇ ਤਹਿਤ ਫਤਹਿਗੜ੍ਹ ਸਾਹਿਬ ਜਿਲ੍ਹਾ ਪ੍ਰਸ਼ਾਸਨ ਨੇ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ 'ਤੇ ਹਦਾਇਤਾਂ ਜਾਰੀ ਕੀਤੀਆਂ ਹਨ। ਜਿਲ੍ਹਾ ਮੈਜਿਸਟਰੇਟ ਪਰਨੀਤ ਸੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਲੈ ਕੇ ਸਵੇਰੇ 06.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦਾ ਹੁਕਮ ਜਾਰੀ ਕੀਤੇ ਹਨ।