Punjab Breaking News LIVE: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ
Punjab Breaking News LIVE 03 August, 2023: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ, ਪੰਜਾਬ ਸਰਕਾਰ ਵੱਲੋਂ 10 ਕੀਟਨਾਸ਼ਕ ਦਵਾਈਆਂ 'ਤੇ ਬੈਨ
ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਡਿਪਟੀ ਮੁੱਖ ਮੰਤਰੀ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਇਹ ਸਵਾਲ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਖੜ੍ਹੇ ਕੀਤੇ ਗਏ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੌਰਾਨ ਤਾਂ ਵੱਡੇ ਦਾਅਵੇ ਕੀਤੇ ਸਨ ਕਿ ਜੇਕਰ ਸੂਬੇ ਵਿੱਚ ਸਾਡੀ ਸਰਕਾਰ ਆਈ ਤਾਂ ਅਸੀਂ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਮੁੱਖ ਮੰਤਰੀ ਬਣਾਵਾਂਗੇ।
ਬਾਰਸ਼ ਤੇ ਹੜ੍ਹਾਂ ਮਗਰੋਂ ਡੇਂਗੂ ਤੇ ਚਿਕਨਗੁਨੀਆ ਕਹਿਰ ਢਾਹੁਣ ਲੱਗਾ ਹੈ। ਅੰਮ੍ਰਿਤਸਰ ਵਿੱਚ ਚਿਕਨਗੁਨੀਆ ਦੇ 23 ਤੇ ਡੇਂਗੂ ਦੇ 24 ਕੇਸ ਸਾਹਮਣੇ ਆਏ ਹਨ। ਇਹ ਅੰਕੜੇ ਸਰਕਾਰੀ ਹਨ ਪਰ ਇਨ੍ਹਾਂ ਕੇਸਾਂ ਦੀ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੈ ਕਿਉਂਕਿ ਬਹੁਤੇ ਲੋਕ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਵਾ ਰਹੇ ਹਨ। ਇਸ ਦੇ ਨਾਲ ਹੀ ਆਈ ਫਲੂ ਦੇ ਕੇਸ ਵੀ ਵਧ ਰਹੇ ਹਨ। ਇਸ ਮਗਰੋਂ ਪ੍ਰਸਾਸ਼ਨ ਅਲਰਟ ਹੋ ਗਿਆ ਹੈ।
ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੇ ਮੁਲਜ਼ਮ ਏਆਈਜੀ ਰਾਜਜੀਤ ਸਿੰਘ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮੁਲਜ਼ਮ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ ਜਿਸ ਕਾਰਨ ਉਸ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲਿਸ ਸਮੇਤ ਵਿਜੀਲੈਂਸ ਟੀਮ ਪਹਿਲਾਂ ਹੀ ਮੁਲਜ਼ਮ ਰਾਜਜੀਤ ਦੀ ਭਾਲ ਕਰ ਰਹੀ ਹੈ ਪਰ ਉਸ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਫਰਾਰ ਹੈ। ਵਿਜੀਲੈਂਸ ਮੁਲਜ਼ਮ ਦੀ ਡਰੱਗ ਰੈਕੇਟ ਜ਼ਰੀਏ ਬਣਾਈ ਜਾਇਦਾਦ ਦਾ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ 'ਤੇ ਹਾਈਕੋਰਟ ਨੇ ਬੀਤੇ ਬੁੱਧਵਾਰ ਨੂੰ ਵੀ ਸੁਣਵਾਈ ਕੀਤੀ ਸੀ। ਇਸ ਮਾਮਲੇ ਵਿੱਚ ਅਕਾਲੀ ਆਗੂ ਬਿਕਰ ਮਜੀਠੀਆ ਵੀ ਮੁਲਜ਼ਮ ਹੈ।
ਬ੍ਰਿਟੇਨ 'ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ 'ਤੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕਰਨ ਗਏ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ।
ਗਾਇਕਾ ਪਰਮਜੀਤ ਕੌਰ ਪੰਮੀ ਤੇ ਉਸ ਦੇ ਸਾਥੀ ਜਗਦੀਸ਼ ਸਿੰਘ ਦੀਸ਼ਾ ਨੂੰ ਚਿੱਟੇ ਦੀ ਤਸਕਰੀ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗਾਇਕ ਪੰਮੀ ਚਿੱਟੇ ਦੀ ਸਮੱਗਲਰ ਹੈ ਜੋ ਨੌਜਵਾਨਾਂ ਨੂੰ ਚਿੱਟਾ ਸਪਲਾਈ ਕਰਦੀ ਸੀ। ਇਹ ਗ੍ਰਿਫਤਾਰੀ ਇੱਕ ਨੌਜਵਾਨ ਦੀ ਚਿੱਟੇ ਨਾਲ ਮੌਤ ਹੋਣ ਮਗਰੋਂ ਕੀਤੀ ਗਈ ਹੈ।
ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਖਿੱਚੋਤਾਣ ਜਾਰੀ ਹੈ। ਹੁਣ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਟਵੀਟ ਕਰਕੇ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ।
ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਪੁੱਡਾ ਦੇ 3 ਅਧਿਕਾਰੀ ਵਿਜੀਲੈਂਸ ਦੇ ਰਡਾਰ 'ਤੇ ਹਨ। ਇਨ੍ਹਾਂ ਅਧਿਕਾਰੀਆਂ ਤੋਂ ਪੁੱਛਗਿੱਛ ਕਰਕੇ ਵਿਜੀਲੈਂਸ ਪਤਾ ਲਗਾਵੇਗੀ ਕਿ ਕਮਰਸ਼ੀਅਲ ਪ੍ਰਾਪਰਟੀ ਨੂੰ ਰਿਹਾਇਸ਼ੀ ਵਿਚ ਕਿਵੇਂ ਤਬਦੀਲ ਕੀਤਾ ਗਿਆ?
ਜਾਇਦਾਦਾਂ ਦੀ ਖਰੀਦ-ਵੇਚ ਵਿੱਚ ਧਾਂਦਲੀ ਦੇ ਦੋਸ਼ ਹਨ। ਵਿਜੀਲੈਂਸ ਇਸ ਬਾਰੇ ਜਾਣਕਾਰੀ ਇਕੱਠੀ ਕਰੇਗੀ ਕਿ ਨਿਲਾਮੀ ਪਿੱਛੇ ਕਿਹੜੇ-ਕਿਹੜੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਮੁੱਖ ਭੂਮਿਕਾ ਨਿਭਾਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਮਨਪ੍ਰੀਤ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ।
ਮਨਪ੍ਰੀਤ ਸਿੰਘ ਬਾਦਲ ਨੇ ਸਸਤੇ ਭਾਅ 'ਤੇ ਜੋ ਜ਼ਮੀਨ ਖਰੀਦੀ, ਉਸ ਦੀ ਬਾਜ਼ਾਰੀ ਕੀਮਤ ਕਰੋੜਾਂ ਰੁਪਏ ਹੈ। ਮਨਪ੍ਰੀਤ ਨੇ ਇੱਥੇ ਕੰਮ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਮਨਪ੍ਰੀਤ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਏਗੀ।
ਕਣਕ ਦੀ ਕਮੀ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਇਸ ਨੂੰ ਰੂਸ ਤੋਂ ਦਰਾਮਦ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਕਾਰਨ ਘਰੇਲੂ ਕਣਕ ਦਾ ਸਟਾਕ ਵਧਣ ਦੀ ਸੰਭਾਵਨਾ ਹੈ ਤੇ ਆਟੇ ਦੀਆਂ ਕੀਮਤਾਂ 'ਚ ਰਾਹਤ ਮਿਲ ਸਕਦੀ ਹੈ। ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਕੇਂਦਰ ਸਰਕਾਰ ਸਰਕਾਰੀ ਸੌਦਿਆਂ ਰਾਹੀਂ ਰੂਸ ਤੋਂ 90 ਲੱਖ ਟਨ ਕਣਕ ਦੀ ਦਰਾਮਦ 'ਤੇ ਵਿਚਾਰ ਕਰ ਰਹੀ ਹੈ। ਭਾਰਤੀ ਖਪਤਕਾਰ ਕਣਕ ਦੀ ਥੋਕ ਕੀਮਤ ਬੁੱਧਵਾਰ ਨੂੰ 2,480 ਰੁਪਏ ਪ੍ਰਤੀ ਕੁਇੰਟਲ ਤੋਂ 6.2 ਫੀਸਦੀ ਵਧ ਕੇ 2,633 ਰੁਪਏ ਹੋ ਚੁੱਕੀ ਹੈ।
ਆਸਟ੍ਰੇਲੀਆ ਵਿੱਚ ਪੰਜਾਬੀ ਵਿਦਿਆਰਥਣ ਨਾਲ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਮਗਰੋਂ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਸਾਊਥ ਆਸਟ੍ਰੇਲੀਆ ਦੀ ਅਦਾਲਤ ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਮਿੱਟੀ ’ਚ ਦੱਬ ਕੇ ਮਾਰਨ ਦੇ ਦੋਸ਼ ਵਿੱਚ ਤਾਰਿਕਜੋਤ ਸਿੰਘ ਧਾਲੀਵਾਲ ਨੂੰ 22 ਸਾਲ 10 ਮਹੀਨੇ ਦੀ ਸਜ਼ਾ ਸੁਣਾਈ ਹੈ।
ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਅੰਮ੍ਰਿਤਸਰ ਤੇ ਮਾਝੇ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਸਵੇਰੇ ਹਲਕੀ ਬਾਰਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅੰਦਰ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਜ਼ਮੀਨ ਦੇਣ ਦੇ ਮਾਮਲੇ ਵਿੱਚ ਨਵਾਂ ਅੜਿੱਕਾ ਖੜ੍ਹਾ ਹੋ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਦੀ ਜ਼ਮੀਨ ਬਦਲੇ ਪੇਸ਼ਕਸ਼ ਕੀਤੀ ਜ਼ਮੀਨ ਸੁਖਨਾ ਜੰਗਲੀ ਜੀਵ ਸੁਰੱਖਿਆ ਦੇ ‘ਈਕੋ ਸੰਵੇਦਨਸ਼ੀਲ ਜ਼ੋਨ’ ਅਧੀਨ ਆਉਂਦੀ ਹੈ। ਇਸ ਲਈ ਵਾਤਾਵਰਨ ਵਿਭਾਗ ਦੇ ਨਿਯਮਾਂ ਮੁਤਾਬਕ ਇਹ ਜ਼ਮੀਨ ਉੱਪਰ ਉਸਾਰੀ ਨਹੀਂ ਕੀਤੀ ਜਾ ਸਕਦੀ।
ਹੁਣ ਚੰਡੀਗੜ੍ਹ 'ਚ ਸਸਤੇ ਫਲੈਟ ਮਿਲ ਸਕਣਗੇ। ਚੰਡੀਗੜ੍ਹ ਹਾਊਸਿੰਗ ਬੋਰਡ (ਸੀਐਚਬੀ) ਵੱਲੋਂ ਸੈਕਟਰ-53 ਵਿੱਚ ਜਨਰਲ ਹਾਊਸਿੰਗ ਸਕੀਮ ਨੂੰ 15 ਫ਼ੀਸਦ ਦੀ ਕਟੌਤੀ ਕਰਨ ਨਾਲ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਸਕੀਮ ਅਧੀਨ ਫਲੈਟਾਂ ਦੀ ਉਸਾਰੀ ਲਈ ਬੋਰਡ ਨੇ 200 ਕਰੋੜ ਰੁਪਏ ਦੇ ਟੈਂਡਰ ਜਾਰੀ ਕਰ ਦਿੱਤੇ ਹਨ।
ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ।
ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆਉਣ ਦੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਵੱਲੋਂ ਇਸ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਯਾਦ ਰਹੇ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬਾਇਜਾਨ ਤੋਂ ਲੈ ਕੇ ਆਈ ਹੈ। ਓਧਰ ਸਚਿਨ ਬਿਸ਼ਨੋਈ ਨੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਦੱਸਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਦੁਬਈ ਵਿਚ ਬਣਾਈ ਗਈ ਸੀ।
ਪਿਛੋਕੜ
Punjab Breaking News LIVE 03 August, 2023: ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣ ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਅਗਲੀ ਕਾਰਵਾਈ ਸਟੇਟ ਚੋਣ ਕਮਿਸ਼ਨ ਨੇ ਕਰਨੀ ਹੈ। ਪੰਜਾਬ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ
Amritsar News :ਪੰਜਾਬ ਦੇ ਅੰਮ੍ਰਿਤਸਰ 'ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰਾਂ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ 'ਚ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ
ਪੰਜਾਬ ਸਰਕਾਰ ਵੱਲੋਂ 10 ਕੀਟਨਾਸ਼ਕ ਦਵਾਈਆਂ 'ਤੇ ਬੈਨ, ਬਾਸਮਤੀ 'ਤੇ ਨਹੀਂ ਕੀਤਾ ਜਾ ਸਕੇਗਾ ਛੜਕਾਅ
Agriculture News: ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ 'ਤੇ ਪਾਬੰਦੀ ਲਾ ਦਿੱਤੀ ਹੈ। ਕਿਸਾਨ ਫਸਲਾਂ ਉਪਰ ਇਨ੍ਹਾਂ ਕੀਟਨਾਸ਼ਕਾਂ ਦਾ ਛੜਕਾਅ ਨਹੀਂ ਕਰ ਸਕਣਗੇ। ਸਰਕਾਰ ਦਾ ਦਾਅਵਾ ਹੈ ਕਿ ਇਹ ਫੈਸਲਾ ਬਾਸਮਤੀ ਦੀ ਗੁਣਵੱਤਾ ਸੁਧਾਰਨ ਲਈ ਲਿਆ ਗਿਆ ਹੈ। ਇਸ ਲਈ ਖੇਤੀਬਾੜੀ ਮਹਿਕਮਾ ਇੱਕ ਪਾਸੇ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਉੱਪਰ ਇਹ 10 ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰ ਰਿਹਾ ਤੇ ਦੂਜੇ ਪਾਸੇ ਕੀਟਨਾਸ਼ਕ ਵਿਕਰੇਤਾ ਉੱਪਰ ਵੀ ਸ਼ਿਕੰਜਾ ਕੱਸ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 10 ਕੀਟਨਾਸ਼ਕ ਦਵਾਈਆਂ 'ਤੇ ਬੈਨ, ਬਾਸਮਤੀ 'ਤੇ ਨਹੀਂ ਕੀਤਾ ਜਾ ਸਕੇਗਾ ਛੜਕਾਅ
ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਨੂੰ ਸਰਕਾਰ ਦੀ ਚੇਤਾਵਨੀ, ਫੜੇ ਗਏ ਤਾਂ...
Punjab news: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੂਹ ਫੀਲਡ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ 'ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ। Punjab news: ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਨੂੰ ਸਰਕਾਰ ਦੀ ਚੇਤਾਵਨੀ, ਫੜੇ ਗਏ ਤਾਂ...
Lawrence Bishnoi ਦਾ ਭਾਣਜਾ ਸਚਿਨ ਥਾਪਨ ਆਵੇਗਾ ਪੰਜਾਬ
Gangster in Punjab: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆਉਣ ਦੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਵੱਲੋਂ ਇਸ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਯਾਦ ਰਹੇ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਸਚਿਨ ਬਿਸ਼ਨੋਈ ਨੂੰ ਅਜ਼ਰਬਾਇਜਾਨ ਤੋਂ ਲੈ ਕੇ ਆਈ ਹੈ। ਓਧਰ ਸਚਿਨ ਬਿਸ਼ਨੋਈ ਨੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਦੱਸਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਯੋਜਨਾ ਦੁਬਈ ਵਿਚ ਬਣਾਈ ਗਈ ਸੀ। Lawrence Bishnoi ਦਾ ਭਾਣਜਾ ਸਚਿਨ ਥਾਪਨ ਆਵੇਗਾ ਪੰਜਾਬ
- - - - - - - - - Advertisement - - - - - - - - -