ਪੜਚੋਲ ਕਰੋ

Punjab Breaking News LIVE: ਧੁੰਦ, ਗੜ੍ਹੇਮਾਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਸਸਤਾ ਹੋਇਆ ਪੈਟਰੋਲ-ਡੀਜ਼ਲ

Punjab Breaking News LIVE, 03 February 2024: ਧੁੰਦ, ਗੜ੍ਹੇਮਾਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਸਸਤਾ ਹੋਇਆ ਪੈਟਰੋਲ-ਡੀਜ਼ਲ

LIVE

Key Events
Punjab Breaking News LIVE: ਧੁੰਦ, ਗੜ੍ਹੇਮਾਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਸਸਤਾ ਹੋਇਆ ਪੈਟਰੋਲ-ਡੀਜ਼ਲ

Background

Punjab Breaking News LIVE, 03 February 2024: ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਵੀਰਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪਿਆ ਤੇ ਕਈ ਥਾਵਾਂ ਉੱਤੇ ਭਾਰੀ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਠੰਡ 'ਚ ਅਚਾਨਕ ਵਾਧਾ ਹੋ ਗਿਆ ਪਰ ਅਗਲੇ ਦਿਨ ਸ਼ੁੱਕਰਵਾਰ ਦੀ ਸਵੇਰ ਤੋਂ ਸ਼ੁਰੂ ਹੋਈ ਧੁੱਪ ਨੇ ਲੋਕਾਂ ਨੂੰ ਰਾਹਤ ਦਿੱਤੀ। ਸਵੇਰੇ ਦਸ ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਭਰ ਤੇਜ਼ ਧੁੱਪ ਨਿਕਲੀ, ਜਦਕਿ ਮੀਂਹ ਕਾਰਨ ਵਧੀ ਠੰਢ ਤੋਂ ਕੁਝ ਰਾਹਤ ਮਿਲੀ। ਦੂਜੇ ਪਾਸੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ ਤਿੰਨ ਦਿਨ ਯਾਨੀ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ 4 ਫਰਵਰੀ ਨੂੰ ਜ਼ਿਆਦਾਤਰ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Petrol Diesel Prices: ਕੱਚੇ ਤੇਲ ਵਿੱਚ ਗਿਰਾਵਟ, ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

Petrol Diesel Prices Update Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦਾ ਕਾਰੋਬਾਰ ਸ਼ੁੱਕਰਵਾਰ ਨੂੰ ਗਿਰਾਵਟ ਨਾਲ ਖਤਮ ਹੋਇਆ। ਬ੍ਰੈਂਟ ਕਰੂਡ ਢਾਈ ਫੀਸਦੀ ਫਿਸਲ ਕੇ 77.30 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) 'ਤੇ ਇਸ ਦਾ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਓਡੀਸ਼ਾ, ਕਰਨਾਟਕ ਅਤੇ ਗੋਆ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ। ਕੱਚੇ ਤੇਲ ਵਿੱਚ ਗਿਰਾਵਟ, ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

1984 anti-Sikh riots: ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਜਾਣੋ ਕਿੱਥੇ ਕਰਨੀ ਪਵੇਗੀ ਦਰਖਾਸਤ

1984 anti-Sikh riots compensation:  ਦਿੱਲੀ ਸਰਕਾਰ ਵਲੋਂ ਹੁਣ 1984 ਕਤਲੇਆਮ ਪੀੜਤਾਂ ਨੂੰ ਵਾਧੂ ਮੁਆਵਜ਼ਾ ਦਿਤਾ ਜਾਵੇਗਾ। ਜਿਸ ਨੂੰ ਲੈ ਕੇ ਐਸ.ਬੀ.ਐਸ ਨਗਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਦੀ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ। ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਜਾਣੋ ਕਿੱਥੇ ਕਰਨੀ ਪਵੇਗੀ ਦਰਖਾਸਤ

12:03 PM (IST)  •  03 Feb 2024

Bharat Rice: ਸਰਕਾਰ ਨੇ ਲਾਂਚ ਕੀਤਾ Bharat Rice, 29 ਰੁਪਏ ਕਿਲੋਂ ਹੋਵੇਗੀ ਕੀਮਤ, ਹਰ ਸ਼ੁੱਕਰਵਾਰ ਨੂੰ ਦੱਸਣਾ ਹੋਵੇਗਾ ਸਟਾਕ

Rice Inflation: ਕੇਂਦਰ ਸਰਕਾਰ (Central government) ਨੇ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਭਾਰਤ ਬ੍ਰਾਂਡ (Bharat brand) ਨੂੰ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਭਾਰਤ ਰਾਈਸ (Bharat Rice) ਨੂੰ ਬਾਜ਼ਾਰ 'ਚ ਉਤਾਰਿਆ ਜਾਵੇਗਾ। ਅਗਲੇ ਹਫਤੇ ਤੋਂ ਇਹ ਸਸਤੇ ਚੌਲ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਣਗੇ। ਨਾਲ ਹੀ, ਸਰਕਾਰ ਨੇ ਸ਼ੁੱਕਰਵਾਰ ਨੂੰ ਵਪਾਰੀਆਂ ਨੂੰ ਆਪਣੇ ਸਟਾਕ ਦਾ ਖੁਲਾਸਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੀਮਤਾਂ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।

12:03 PM (IST)  •  03 Feb 2024

HighCourt imposed fine: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਇਆ 50 ਹਜ਼ਾਰ ਦਾ ਜ਼ੁਰਮਾਨਾ ਅਤੇ ਸੁਣਾਈਆਂ ਖਰੀਆਂ ਖਰੀਆਂ

High Court imposed fine: ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ 'ਚ ਕੀਤੀ ਗਈ ਸੋਧ 'ਤੇ ਪੰਜਾਬ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਅਤੇ ਸੰਵਿਧਾਨ ਦੀ ਧਾਰਾ 14 ਦੀ ਵੀ ਉਲੰਘਣਾ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਯੋਗਤਾ ਪ੍ਰੀਖਿਆ ਦੀ ਸ਼ਰਤ ਨੂੰ ਖਤਮ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਯੋਗਤਾ ਪ੍ਰੀਖਿਆ ਪਾਸ ਕਰਨ ਵਾਲੇ ਬਿਨੈਕਾਰਾਂ ਦਾ ਹੀ ਨਤੀਜਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

10:03 AM (IST)  •  03 Feb 2024

1984 anti-Sikh riots: ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਜਾਣੋ ਕਿੱਥੇ ਕਰਨੀ ਪਵੇਗੀ ਦਰਖਾਸਤ

1984 anti-Sikh riots compensation:  ਦਿੱਲੀ ਸਰਕਾਰ ਵਲੋਂ ਹੁਣ 1984 ਕਤਲੇਆਮ ਪੀੜਤਾਂ ਨੂੰ ਵਾਧੂ ਮੁਆਵਜ਼ਾ ਦਿਤਾ ਜਾਵੇਗਾ। ਜਿਸ ਨੂੰ ਲੈ ਕੇ ਐਸ.ਬੀ.ਐਸ ਨਗਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਦੀ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ।

09:01 AM (IST)  •  03 Feb 2024

Petrol Diesel Prices: ਕੱਚੇ ਤੇਲ ਵਿੱਚ ਗਿਰਾਵਟ, ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

Petrol Diesel Prices Update Today: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ (Crude oil) ਦਾ ਕਾਰੋਬਾਰ ਸ਼ੁੱਕਰਵਾਰ ਨੂੰ ਗਿਰਾਵਟ ਨਾਲ ਖਤਮ ਹੋਇਆ। ਬ੍ਰੈਂਟ ਕਰੂਡ ਢਾਈ ਫੀਸਦੀ ਫਿਸਲ ਕੇ 77.30 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) 'ਤੇ ਇਸ ਦਾ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਓਡੀਸ਼ਾ, ਕਰਨਾਟਕ ਅਤੇ ਗੋਆ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget