Punjab Breaking News LIVE: ਧੁੰਦ, ਗੜ੍ਹੇਮਾਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਸਸਤਾ ਹੋਇਆ ਪੈਟਰੋਲ-ਡੀਜ਼ਲ
Punjab Breaking News LIVE, 03 February 2024: ਧੁੰਦ, ਗੜ੍ਹੇਮਾਰੀ ਤੇ ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ, ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਸਸਤਾ ਹੋਇਆ ਪੈਟਰੋਲ-ਡੀਜ਼ਲ
Rice Inflation: ਕੇਂਦਰ ਸਰਕਾਰ (Central government) ਨੇ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਭਾਰਤ ਬ੍ਰਾਂਡ (Bharat brand) ਨੂੰ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਭਾਰਤ ਰਾਈਸ (Bharat Rice) ਨੂੰ ਬਾਜ਼ਾਰ 'ਚ ਉਤਾਰਿਆ ਜਾਵੇਗਾ। ਅਗਲੇ ਹਫਤੇ ਤੋਂ ਇਹ ਸਸਤੇ ਚੌਲ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਣਗੇ। ਨਾਲ ਹੀ, ਸਰਕਾਰ ਨੇ ਸ਼ੁੱਕਰਵਾਰ ਨੂੰ ਵਪਾਰੀਆਂ ਨੂੰ ਆਪਣੇ ਸਟਾਕ ਦਾ ਖੁਲਾਸਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੀਮਤਾਂ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।
High Court imposed fine: ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ 'ਚ ਕੀਤੀ ਗਈ ਸੋਧ 'ਤੇ ਪੰਜਾਬ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਅਤੇ ਸੰਵਿਧਾਨ ਦੀ ਧਾਰਾ 14 ਦੀ ਵੀ ਉਲੰਘਣਾ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਯੋਗਤਾ ਪ੍ਰੀਖਿਆ ਦੀ ਸ਼ਰਤ ਨੂੰ ਖਤਮ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਯੋਗਤਾ ਪ੍ਰੀਖਿਆ ਪਾਸ ਕਰਨ ਵਾਲੇ ਬਿਨੈਕਾਰਾਂ ਦਾ ਹੀ ਨਤੀਜਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
High Court imposed fine: ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ 'ਚ ਕੀਤੀ ਗਈ ਸੋਧ 'ਤੇ ਪੰਜਾਬ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਅਤੇ ਸੰਵਿਧਾਨ ਦੀ ਧਾਰਾ 14 ਦੀ ਵੀ ਉਲੰਘਣਾ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਯੋਗਤਾ ਪ੍ਰੀਖਿਆ ਦੀ ਸ਼ਰਤ ਨੂੰ ਖਤਮ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਯੋਗਤਾ ਪ੍ਰੀਖਿਆ ਪਾਸ ਕਰਨ ਵਾਲੇ ਬਿਨੈਕਾਰਾਂ ਦਾ ਹੀ ਨਤੀਜਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
1984 anti-Sikh riots compensation: ਦਿੱਲੀ ਸਰਕਾਰ ਵਲੋਂ ਹੁਣ 1984 ਕਤਲੇਆਮ ਪੀੜਤਾਂ ਨੂੰ ਵਾਧੂ ਮੁਆਵਜ਼ਾ ਦਿਤਾ ਜਾਵੇਗਾ। ਜਿਸ ਨੂੰ ਲੈ ਕੇ ਐਸ.ਬੀ.ਐਸ ਨਗਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਦੀ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ।
Petrol Diesel Prices Update Today: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ (Crude oil) ਦਾ ਕਾਰੋਬਾਰ ਸ਼ੁੱਕਰਵਾਰ ਨੂੰ ਗਿਰਾਵਟ ਨਾਲ ਖਤਮ ਹੋਇਆ। ਬ੍ਰੈਂਟ ਕਰੂਡ ਢਾਈ ਫੀਸਦੀ ਫਿਸਲ ਕੇ 77.30 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) 'ਤੇ ਇਸ ਦਾ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਓਡੀਸ਼ਾ, ਕਰਨਾਟਕ ਅਤੇ ਗੋਆ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ।
Punjab Weather Today: ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਵੀਰਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪਿਆ ਤੇ ਕਈ ਥਾਵਾਂ ਉੱਤੇ ਭਾਰੀ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਠੰਡ 'ਚ ਅਚਾਨਕ ਵਾਧਾ ਹੋ ਗਿਆ ਪਰ ਅਗਲੇ ਦਿਨ ਸ਼ੁੱਕਰਵਾਰ ਦੀ ਸਵੇਰ ਤੋਂ ਸ਼ੁਰੂ ਹੋਈ ਧੁੱਪ ਨੇ ਲੋਕਾਂ ਨੂੰ ਰਾਹਤ ਦਿੱਤੀ। ਸਵੇਰੇ ਦਸ ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਭਰ ਤੇਜ਼ ਧੁੱਪ ਨਿਕਲੀ, ਜਦਕਿ ਮੀਂਹ ਕਾਰਨ ਵਧੀ ਠੰਢ ਤੋਂ ਕੁਝ ਰਾਹਤ ਮਿਲੀ। ਦੂਜੇ ਪਾਸੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ ਤਿੰਨ ਦਿਨ ਯਾਨੀ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ 4 ਫਰਵਰੀ ਨੂੰ ਜ਼ਿਆਦਾਤਰ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛੋਕੜ
Punjab Breaking News LIVE, 03 February 2024: ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਵੀਰਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪਿਆ ਤੇ ਕਈ ਥਾਵਾਂ ਉੱਤੇ ਭਾਰੀ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਠੰਡ 'ਚ ਅਚਾਨਕ ਵਾਧਾ ਹੋ ਗਿਆ ਪਰ ਅਗਲੇ ਦਿਨ ਸ਼ੁੱਕਰਵਾਰ ਦੀ ਸਵੇਰ ਤੋਂ ਸ਼ੁਰੂ ਹੋਈ ਧੁੱਪ ਨੇ ਲੋਕਾਂ ਨੂੰ ਰਾਹਤ ਦਿੱਤੀ। ਸਵੇਰੇ ਦਸ ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਭਰ ਤੇਜ਼ ਧੁੱਪ ਨਿਕਲੀ, ਜਦਕਿ ਮੀਂਹ ਕਾਰਨ ਵਧੀ ਠੰਢ ਤੋਂ ਕੁਝ ਰਾਹਤ ਮਿਲੀ। ਦੂਜੇ ਪਾਸੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ ਤਿੰਨ ਦਿਨ ਯਾਨੀ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ 4 ਫਰਵਰੀ ਨੂੰ ਜ਼ਿਆਦਾਤਰ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Petrol Diesel Prices: ਕੱਚੇ ਤੇਲ ਵਿੱਚ ਗਿਰਾਵਟ, ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ
Petrol Diesel Prices Update Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦਾ ਕਾਰੋਬਾਰ ਸ਼ੁੱਕਰਵਾਰ ਨੂੰ ਗਿਰਾਵਟ ਨਾਲ ਖਤਮ ਹੋਇਆ। ਬ੍ਰੈਂਟ ਕਰੂਡ ਢਾਈ ਫੀਸਦੀ ਫਿਸਲ ਕੇ 77.30 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) 'ਤੇ ਇਸ ਦਾ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਓਡੀਸ਼ਾ, ਕਰਨਾਟਕ ਅਤੇ ਗੋਆ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ। ਕੱਚੇ ਤੇਲ ਵਿੱਚ ਗਿਰਾਵਟ, ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ
1984 anti-Sikh riots: ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਜਾਣੋ ਕਿੱਥੇ ਕਰਨੀ ਪਵੇਗੀ ਦਰਖਾਸਤ
1984 anti-Sikh riots compensation: ਦਿੱਲੀ ਸਰਕਾਰ ਵਲੋਂ ਹੁਣ 1984 ਕਤਲੇਆਮ ਪੀੜਤਾਂ ਨੂੰ ਵਾਧੂ ਮੁਆਵਜ਼ਾ ਦਿਤਾ ਜਾਵੇਗਾ। ਜਿਸ ਨੂੰ ਲੈ ਕੇ ਐਸ.ਬੀ.ਐਸ ਨਗਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਦੀ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ। ਮੁਆਵਜ਼ੇ ਤੋਂ ਵਾਂਝੇ 1984 ਕਤਲੇਆਮ ਦੇ ਪੀੜਿਤਾਂ ਨੂੰ ਸਰਕਾਰ ਦੇਵੇਗੀ ਵਾਧੂ ਮੁਆਵਜ਼ਾ, ਜਾਣੋ ਕਿੱਥੇ ਕਰਨੀ ਪਵੇਗੀ ਦਰਖਾਸਤ
- - - - - - - - - Advertisement - - - - - - - - -