Punjab Breaking News LIVE: ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ, ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ

Punjab Breaking News LIVE, 03 January, 2024: ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ, ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ, PSEB ਵੱਲੋਂ ਸਾਰੀਆਂ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ

ABP Sanjha Last Updated: 03 Jan 2024 01:01 PM

ਪਿਛੋਕੜ

Punjab Breaking News LIVE, 03 January, 2024: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਿਲਿਆ-ਜੁਲਿਆ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਮਾਮੂਲੀ...More

Amritsar News: ਸਰਕਾਰੀ ਅੱਤਵਾਦ ਨੇ ਇੱਕ ਲੱਖ ਸਿੱਖ ਨੌਜਵਾਨਾਂ ਦਾ ਕੀਤਾ ਕਤਲ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਸਮੇਂ ਦੀਆਂ ਸਰਕਾਰਾਂ ਤੇ ਪੁਲਿਸ 'ਤੇ ਸਖਤ ਬਿਆਨ ਦਿੰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਨੇ ਬਹੁਤ ਤਸ਼ੱਦਦ ਸਹਿਣ ਤੋਂ ਬਾਅਦ ਸ਼ਹੀਦ ਕਰ ਦਿੱਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੰਦੀ ਸਿੱਖਾਂ ਬਾਰੇ ਦਿੱਤੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ।