ਪੜਚੋਲ ਕਰੋ

Punjab Breaking News LIVE: ਜਾਖੜ ਹੋਣਗੇ ਬੀਜੇਪੀ ਪ੍ਰਧਾਨ? ਵਨਡੇ ਤੇ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਚੰਡੀਗੜ੍ਹ 'ਤੇ ਪ੍ਰਤਾਪ ਬਾਜਵਾ ਦਾ ਸਟੈਂਡ, ਐਲਪੀਜੀ ਸਿਲੰਡਰਾਂ 'ਤੇ ਬੇਸਿਕ ਕਸਟਮ ਡਿਊਟੀ ਵਧੀ

Punjab Breaking News LIVE 03 July, 2023: ਜਾਖੜ ਹੋਣਗੇ ਬੀਜੇਪੀ ਪ੍ਰਧਾਨ? ਵਨਡੇ ਤੇ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਚੰਡੀਗੜ੍ਹ 'ਤੇ ਪ੍ਰਤਾਪ ਬਾਜਵਾ ਦਾ ਸਟੈਂਡ, ਐਲਪੀਜੀ ਸਿਲੰਡਰਾਂ 'ਤੇ ਬੇਸਿਕ ਕਸਟਮ ਡਿਊਟੀ ਵਧੀ

LIVE

Key Events
Punjab Breaking News LIVE: ਜਾਖੜ ਹੋਣਗੇ ਬੀਜੇਪੀ ਪ੍ਰਧਾਨ? ਵਨਡੇ ਤੇ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਚੰਡੀਗੜ੍ਹ 'ਤੇ ਪ੍ਰਤਾਪ ਬਾਜਵਾ ਦਾ ਸਟੈਂਡ, ਐਲਪੀਜੀ ਸਿਲੰਡਰਾਂ 'ਤੇ ਬੇਸਿਕ ਕਸਟਮ ਡਿਊਟੀ ਵਧੀ

Background

Punjab Breaking News LIVE 03 July, 2023: ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਇਸ ਨੂੰ ਲੈ ਕੇ ਭਾਜਪਾ ਸੂਬੇ ਵਿੱਚ ਵੱਡੇ ਫੇਰਬਦਲ ਕਰ ਸਕਦੀ ਹੈ।  ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇੱਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹਨ। ਪੰਜਾਬ ਪ੍ਰਧਾਨ ਬਦਲਣ ਦੀ ਤਿਆਰੀ 'ਚ BJP, ਸੁਨੀਲ ਜਾਖੜ ਹੋ ਸਕਦੇ ਹਨ ਨਵਾਂ ਚਿਹਰਾ

ਭਗਵੰਤ ਮਾਨ ਦੇ ਸਵਾਲ 'ਤੇ ਪ੍ਰਤਾਪ ਬਾਜਵਾ ਨੇ ਸਟੈਂਡ ਕੀਤਾ ਸਪੱਸ਼ਟ

Partap Singh Bajwa: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਨਾਲ ਮਿਲ ਕੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਦ੍ਰਿੜ ਰਹਿਣਗੇ ਤੇ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਰੱਖਿਆ ਕਰਨ ਲਈ ਵਚਨਬੱਧ ਹਨ। ਬਾਜਵਾ ਨੇ ਅੱਗੇ ਕਿਹਾ, "ਮੇਰਾ ਤੇ ਮੇਰੀ ਪਾਰਟੀ ਦਾ ਸਟੈਂਡ ਬਿਲਕੁਲ ਸਪਸ਼ਟ ਹੈ ਕਿ ਚੰਡੀਗੜ੍ਹ ਦਾ ਇੱਕ ਇੰਚ ਵੀ ਹਿਮਾਚਲ ਪ੍ਰਦੇਸ਼ ਜਾਂ ਹਰਿਆਣਾ ਨੂੰ ਨਹੀਂ ਜਾ ਸਕਦਾ। ਭਗਵੰਤ ਮਾਨ ਦੇ ਸਵਾਲ 'ਤੇ ਪ੍ਰਤਾਪ ਬਾਜਵਾ ਨੇ ਸਟੈਂਡ ਕੀਤਾ ਸਪੱਸ਼ਟ

LPG Cylinder ਦੇ ਆਯਾਤ 'ਤੇ ਸਰਕਾਰ ਨੇ ਵਧਾਈ ਕਸਟਮ ਡਿਊਟੀ

LPG Cylinder Custom Duty : ਕੇਂਦਰ ਸਰਕਾਰ ਨੇ ਘਰੇਲੂ ਐਲਪੀਜੀ ਸਿਲੰਡਰਾਂ 'ਤੇ ਲਗਾਈ ਗਈ ਬੇਸਿਕ ਕਸਟਮ ਡਿਊਟੀ ਵਿੱਚ ਭਾਰੀ ਵਾਧਾ ਕੀਤਾ ਹੈ। ਇਸ ਨੂੰ ਸਿੱਧੇ ਤੌਰ 'ਤੇ 5 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤਾ ਗਿਆ ਹੈ। ਇਸ ਦੇ ਸਿਖਰ 'ਤੇ ਹੁਣ ਖੇਤੀਬਾੜੀ ਬੁਨਿਆਦੀ ਢਾਂਚਾ ਐਂਡ ਵਿਕਾਸ ਸੈੱਸ (AIDC) ਵੀ ਲਗਾਇਆ ਜਾਵੇਗਾ। ਐਲਪੀਜੀ ਸਿਲੰਡਰਾਂ ਦੀ ਆਯਾਤ 'ਤੇ 15% ਦਾ ਖੇਤੀਬਾੜੀ ਸੈੱਸ ਲਗਾਇਆ ਜਾਵੇਗਾ। LPG Cylinder ਦੇ ਆਯਾਤ 'ਤੇ ਸਰਕਾਰ ਨੇ ਵਧਾਈ ਕਸਟਮ ਡਿਊਟੀ

ਵਨਡੇ ਤੇ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

BCCI Announced India Women Team For Bangladesh Tour: ਭਾਰਤੀ ਕ੍ਰਿਕਟ ਬੋਰਡ ਨੇ ਬੰਗਲਾਦੇਸ਼ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਵਿਕਟਕੀਪਰ ਰਿਚਾ ਘੋਸ਼ ਨੂੰ 18 ਮੈਂਬਰੀ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਭਾਰਤ ਦਾ ਬੰਗਲਾਦੇਸ਼ ਦੌਰਾ 9 ਜੁਲਾਈ ਤੋਂ ਸ਼ੁਰੂ ਹੋਵੇਗਾ। ਸੱਜੇ ਹੱਥ ਦੀ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਵਿਕਟਕੀਪਰ ਰਿਚਾ ਘੋਸ਼ ਨੂੰ 18 ਮੈਂਬਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਤੋਂ ਬਾਹਰ ਰੱਖਿਆ ਗਿਆ ਹੈ ਜਿਸਦਾ ਭਾਰਤ ਨੇ ਮੀਰਪੁਰ ਵਿੱਚ 9 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਬੰਗਲਾਦੇਸ਼ ਦੇ ਸੀਮਤ ਓਵਰਾਂ ਦੇ ਦੌਰੇ ਲਈ ਐਲਾਨ ਕੀਤਾ ਸੀ। ਇਨ੍ਹਾਂ ਦੋਵਾਂ ਤੋਂ ਇਲਾਵਾ ਨੌਜਵਾਨ ਆਫ ਸਪਿਨਰ ਸ਼੍ਰੇਅੰਕਾ ਪਾਟਿਲ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਵਨਡੇ ਅਤੇ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

ਚੰਡੀਗੜ੍ਹੀਆਂ ਨੇ ਭਰਿਆ ਸਰਕਾਰੀ ਖਜ਼ਾਨਾ, ਰਿਕਾਰਡ ਜੀਐਸਟੀ ਕੁਲੈਕਸ਼ਨ

Chandigarh News: ਚੰਡੀਗੜ੍ਹੀਏ ਸਰਕਾਰ ਦਾ ਖਜਾਨਾ ਭਰਨ ਦਾ ਰਿਕਾਰਡ ਤੋੜ ਰਹੇ ਹਨ। ਚੰਡੀਗੜ੍ਹ ਵਿੱਚ ਜੂਨ ਮਹੀਨੇ ਵਿੱਚ ਜੀਐਸਟੀ ਪਿਛਲੇ ਸਾਲ ਦੇ ਮੁਕਾਬਲੇ 34 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਸਾਲ ਜੂਨ ਮਹੀਨੇ ਵਿੱਚ ਜੀਐਸਟੀ ਵਜੋਂ 68 ਕਰੋੜ ਰੁਪਏ ਵੱਧ ਆਏ ਹਨ। ਮਈ ਵਿੱਚ ਵੀ 55 ਫ਼ੀਸਦ ਜੀਐਸਟੀ ਕੁਲੈਕਸ਼ਨ ਵਧਿਆ ਸੀ। ਹਾਸਲ ਜਾਣਕਾਰੀ ਅਨੁਸਾਰ ਜੂਨ 2023 ਵਿੱਚ 227.06 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਜੂਨ ਮਹੀਨੇ ਵਿੱਚ 169.7 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ। ਮਈ 2023 ਵਿੱਚ 259 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਮਈ ਮਹੀਨੇ ’ਚ 167 ਕਰੋੜ ਰੁਪਏ ਜੀਐਸਟੀ ਇਕੱਠਾ ਹੋਇਆ ਸੀ। ਇਸ ਤਰ੍ਹਾਂ ਮਈ ਮਹੀਨੇ ’ਚ 55 ਫ਼ੀਸਦ ਜੀਐਸਟੀ ਵਜੋਂ ਵੱਧ ਇਕੱਠੇ ਹੋਏ ਸਨ। ਚੰਡੀਗੜ੍ਹੀਆਂ ਨੇ ਭਰਿਆ ਸਰਕਾਰੀ ਖਜ਼ਾਨਾ, ਰਿਕਾਰਡ ਜੀਐਸਟੀ ਕੁਲੈਕਸ਼ਨ

16:11 PM (IST)  •  03 Jul 2023

Punjab News: ਖਾਲਿਸਤਾਨੀ ਖੰਡਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ

ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਨੂੰ ਬ੍ਰਿਟੇਨ ਤੋਂ ਭਾਰਤ ਲਿਆਉਣ ਸਬੰਧੀ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਸਬੰਧੀ ਅੱਜ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈਕੋਰਟ ਨੇ ਇੱਕ ਹਫ਼ਤੇ ਵਿੱਚ ਨੋਟਿਸ ਦਾ ਜਵਾਬ ਮੰਗਿਆ ਹੈ। ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਹੈ ਕਿ ਖੰਡਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਸ ਦਾ ਸਸਕਾਰ ਉਸ ਦੇ ਜੱਦੀ ਪਿੰਡ ਮੋਗਾ 'ਚ ਕੀਤਾ ਜਾ ਸਕੇ। 

16:02 PM (IST)  •  03 Jul 2023

Threat To Indian Diplomat In Canada: ਖਾਲਿਸਤਾਨੀਆਂ ਵੱਲੋਂ ਕੈਨੇਡਾ 'ਚ ਭਾਰਤੀ ਅਧਿਕਾਰੀਆਂ ਨੂੰ ਧਮਕੀ

ਭਾਰਤ ਨੇ ਕੈਨੇਡਾ ਵਿੱਚ ਮੌਜੂਦ ਆਪਣੇ ਵਿਦੇਸ਼ ਵਿਭਾਗ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਕੋਲ ਚਿੰਤਾ ਜ਼ਾਹਰ ਕੀਤੀ ਹੈ। ਭਾਰਤ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਾਲ ਹੀ 'ਚ ਕੈਨੇਡਾ 'ਚ ਖਾਲਿਸਤਾਨ ਸਮਰਥਕਾਂ ਦੀ ਰੈਲੀ ਨੂੰ ਲੈ ਕੇ ਪੋਸਟਰ ਵੰਡੇ ਗਏ ਹਨ, ਜਿਸ 'ਚ ਓਟਾਵਾ 'ਚ ਹਾਈ ਕਮਿਸ਼ਨਰ ਤੇ ਟੋਰਾਂਟੋ ਸਥਿਤ ਕੌਂਸਲੇਟ ਜਨਰਲ ਦੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

15:31 PM (IST)  •  03 Jul 2023

Amritpal Singh News: ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ਮਗਰੋਂ ਨਰਮ ਪਿਆ ਡਿਬਰੂਗੜ੍ਹ ਜੇਲ੍ਹ ਪ੍ਰਸਾਸ਼ਨ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 'ਵਾਰਿਸ ਪੰਜਾਬ ਦੇ' ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਆਖਰ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਤੰਬਾਕੂ ਦਾ ਸੇਵਨ ਕਰਨ ਵਾਲੇ ਰਸੋਈਏ ਨੂੰ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਸਾਰਿਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸਾਰੇ ਕੈਦੀਆਂ ਨੂੰ ਘਰ ਗੱਲ ਕਰਨ ਲਈ ਫ਼ੋਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

14:58 PM (IST)  •  03 Jul 2023

US-China Relation:  ਅਮਰੀਕਾ ਖਿਲਾਫ ਜੰਗ ਦੀ ਤਿਆਰੀ 'ਚ ਚੀਨ! ਨਿੱਕੀ ਹੇਲੀ ਨੇ ਕੀਤਾ ਵੱਡਾ ਦਾਅਵਾ

ਅਮਰੀਕਾ ਵਿੱਚ ਅਗਲੇ ਸਾਲ 2024 ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਰਿਪਬਲਿਕਨ ਪਾਰਟੀ ਵੱਲੋਂ ਨਿੱਕੀ ਹੇਲੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹਨ। ਅਮਰੀਕਾ ਦੇ ਫੌਕਸ ਨਿਊਜ਼ 'ਤੇ ਐਤਵਾਰ ਨੂੰ ਇੱਕ ਇੰਟਰਵਿਊ ਦਿੰਦੇ ਹੋਏ, ਉਨ੍ਹਾਂ ਨੇ ਚੀਨ ਦੀ ਜਲ ਸੈਨਾ ਦੀ ਸਮਰੱਥਾ ਤੇ ਫੌਜੀ ਤਕਨਾਲੋਜੀ ਦੇ ਵਿਕਾਸ ਨੂੰ ਅਮਰੀਕਾ ਲਈ ਗੰਭੀਰ ਖ਼ਤਰਾ ਦੱਸਿਆ ਹੈ। 

14:06 PM (IST)  •  03 Jul 2023

Punjab News: ਬੀਜੇਪੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ

ਬੀਜੇਪੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਬੀਜੇਪੀ ਪੰਜਾਬ ਵਿੱਚ ਵੱਡੇ ਫੇਰਬਦਲ ਦੀ ਚਰਚਾ ਮਗਰੋਂ ਦਿੱਤਾ ਹੈ। ਹੁਣ ਇਹ ਤੈਅ ਹੈ ਕਿ ਬੀਜੇਪੀ ਪੰਜਾਬ ਅੰਦਰ ਨਵੇਂ ਚਿਹਰੇ ਨੂੰ ਮੌਕਾ ਦੇਵੇਗੀ। ਚਰਚਾ ਹੈ ਕਿ ਉਹ ਚਿਹਰਾ ਸੁਨੀਲ ਜਾਖੜ ਹੋ ਸਕਦੇ ਹਨ। ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇੱਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇੱਕ ਸਾਂਝਾ ਚਿਹਰਾ ਹਨ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget