Punjab Breaking News Live: ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, 'ਆਪ' ਉਮੀਦਵਾਰਾਂ ਦੀ ਸੂਚੀ ਤਿਆਰੀ, ਪੰਜਾਬ 'ਚ ਤੂਫਾਨ ਦੀਆਂ ਖੌਫਨਾਕ ਤਸਵੀਰਾਂ

Punjab Breaking News LIVE, 03 March, 2024: ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, 'ਆਪ' ਉਮੀਦਵਾਰਾਂ ਦੀ ਸੂਚੀ ਤਿਆਰੀ, ਪੰਜਾਬ 'ਚ ਤੂਫਾਨ ਦੀਆਂ ਖੌਫਨਾਕ ਤਸਵੀਰਾਂ

ABP Sanjha Last Updated: 03 Mar 2024 11:32 AM
Amritsar News: ਨਿੱਜੀ ਲਾਭ ਲਈ ਕਿਸਾਨਾਂ ਦੇ ਹਿੱਤਾਂ ਨੂੰ ਕੇਂਦਰ ਕੋਲ ਵੇਚਣ ਲਈ ਕੀਤਾ ਸਮਝੌਤਾ...ਸਿੱਧੂ ਦੇ ਸੀਐਮ ਭਗਵੰਤ ਮਾਨ 'ਤੇ ਗੰਭੀਰ ਇਲਜ਼ਾਮ

Amritsar News: ਕਾਂਗਰਸ ਨੇਤਾ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਲੜ ਰਹੇ ਪੰਜਾਬ ਦੇ ਕਿਸਾਨਾਂ ਦੇ ਮਾਮਲੇ 'ਚ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾਈ ਹੈ ਜਿਸ ਵਿੱਚ ਲਿਖਿਆ ਕਿ ਕੇਂਦਰ ਦੇ ਰਿਮੋਟ ਕੰਟਰੋਲ ਵਾਲੇ ਮੋਹਰੇ ਹੋਣ ਦੇ ਨਾਤੇ, ਤੁਸੀਂ ਆਪਣੇ ਨਿੱਜੀ ਮੁਨਾਫ਼ਿਆਂ ਲਈ ਕਿਸਾਨਾਂ ਦੇ ਹਿੱਤਾਂ ਨੂੰ ਵੇਚਣ ਲਈ ਇੱਕ ਕਰਾਰ 'ਤੇ ਮੋਹਰ ਲਈ ਹੈ...ਠੇਕੇ ਦੀ ਖੇਤੀ ਦੀ ਵੇਦੀ 'ਤੇ ਕਿਸਾਨਾਂ ਦੀ ਬਲੀ ਦੇਣਾ - ਵਿਸ਼ਵਾਸਘਾਤ !!

Punjab Sports Department: ਨੌਜਵਾਨਾਂ ਕੋਲ ਸੁਨਹਿਰੀ ਮੌਕਾ! ਵਧਾਈ ਗਈ ਪੰਜਾਬ ਖੇਡ ਵਿਭਾਗ 'ਚ 286 ਕੋਚ ਤੇ ਸੁਪਰਵਾਈਜ਼ਰ ਭਰਤੀ ਲਈ ਅਰਜ਼ੀ ਦੀ ਤਰੀਕ

Sports Nursery by Punjab Govt: ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਨੂੰ ਕੁੱਝ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜੇ ਕੋਈ ਕਿਸੇ ਕਾਰਨ ਕਰਕੇ ਅਜੇ ਤੱਕ ਅਪਲਾਈ ਨਹੀਂ ਸੀ ਕਰ ਸਕਿਆ ਤਾਂ ਉਸ ਲਈ ਇਹ ਸੁਨਹਿਰੀ ਮੌਕਾ ਹੈ। ਹੁਣ ਉਹ ਵੀ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਸਰਕਾਰ ਨੇ ਅਰਜ਼ੀ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਲੋਕ 10 ਮਾਰਚ ਤੱਕ ਅਪਲਾਈ ਕਰ ਸਕਣਗੇ। ਇਹ ਭਰਤੀ ਪ੍ਰਕਿਰਿਆ ਪਾਸਕੋ ਰਾਹੀਂ ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਹੈ।

Storm In Punjab: ਪੰਜਾਬ 'ਚ ਤੂਫਾਨ ਦੀਆਂ ਖੌਫਨਾਕ ਤਸਵੀਰਾਂ, ਉੱਡ ਗਈਆਂ ਘਰ ਦੀਆਂ ਛੱਤਾਂ, ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਕੰਧਾਂ

storm in punjab: ਬੀਤੇ ਦਿਨੀਂ ਪੰਜਾਬ ਦੇ ਬਠਿੰਡਾ 'ਚ ਦੁਪਹਿਰ ਨੂੰ ਜ਼ਿਲੇ ਦੇ ਵੱਖ-ਵੱਖ ਪਿੰਡਾਂ 'ਚ ਪਏ ਭਾਰੀ ਗੜੇਮਾਰੀ ਤੋਂ ਇਲਾਵਾ ਪਿੰਡ ਕੋਠਾ ਗੁਰੂ ਕਾ 'ਚ ਮੀਂਹ ਤੋਂ ਪਹਿਲਾਂ ਤੇਜ਼ ਹਨੇਰੀ ਦੇ ਨਾਲ-ਨਾਲ ਵਾਵਰੋਲਾ ਦੇਖਣ ਨੂੰ ਮਿਲਿਆ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ। ਤੇਜ਼ ਤੂਫ਼ਾਨ ਨੇ ਪਿੰਡ ਕੋਠਾ ਗੁਰੂ ਕਾ ਵਿੱਚ ਇੱਕ ਸ਼ੈੱਡ ਦੀਆਂ ਕੰਧਾਂ ਨੂੰ ਤੋੜ ਦਿੱਤਾ ਅਤੇ ਟੀਨ ਦੀਆਂ ਛੱਤਾਂ ਨੂੰ ਢੱਕਣ ਵਾਲੀਆਂ ਚਾਦਰਾਂ ਵੀ ਤੋੜ ਦਿੱਤੀਆਂ। ਇਸ ਤੋਂ ਇਲਾਵਾ ਦਰੱਖਤ ਵੀ ਡਿੱਗ ਗਏ।




 


Punjab Lok Sabha Elections 2024: 'ਆਪ' ਉਮੀਦਵਾਰਾਂ ਦੀ ਸੂਚੀ ਤਿਆਰੀ, ਫਾਈਨਲ ਟੱਚ ਮਗਰੋਂ ਹੋਏਗਾ ਐਲਾਨ, ਕੇਜਰੀਵਾਲ ਨੇ ਕੀਤੀ ਪੁਸ਼ਟੀ

Punjab Lok Sabha Elections :ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਪਾਰਟੀ ਆਪਣੇ ਉਮੀਦਵਾਰਾਂ ਦੇ ਨਾਵਾਂ 'ਤੇ ਮੰਥਨ ਕਰ ਰਹੀ ਹੈ। ਸੂਤਰਾਂ ਮੁਤਾਬਕ ਉਮੀਦਵਾਰਾਂ ਦੀ ਲਿਸਟ ਤਕਰੀਬਨ ਤਿਆਰ ਹੈ ਤੇ ਬੱਸ ਹੁਣ ਫਾਈਨਲ ਟੱਚ ਦੇਣਾ ਬਾਕੀ ਹੈ। ਅਗਲੇ ਇੱਕ-ਦੋ ਦਿਨਾਂ ਅੰਦਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਮੀਦਵਾਰਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਤੇ ਅਗਲੇ 2-4 ਦਿਨਾਂ 'ਚ ਐਲਾਨ ਕਰ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਉਪਰ ਆਏ ਹੋਏ ਹਨ। ਇੱਕ ਪਾਸੇ ਉਹ ਲੋਕਾਂ ਨੂੰ ਆਮ ਆਦਮੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ ਤੇ ਨਾਲ ਹੀ ਉਮੀਦਵਾਰਾਂ ਦੀ ਲਿਸਟ ਨੂੰ ਫਾਈਨਲ ਟੱਚ ਦੇਣ ਲਈ ਚਰਚਾ ਵੀ ਕਰ ਰਹੇ ਹਨ।

Punjab Weather Update: ਵੈਸਟਰਨ ਡਿਸਟਰਬੈਂਸ ਕਰਕੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਜਾਣੋ IMD ਦੀ ਤਾਜ਼ਾ ਭਵਿੱਖਬਾਣੀ

Punjab Weather: ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ 'ਚ 11, ਲੁਧਿਆਣਾ 'ਚ 6, ਪਟਿਆਲਾ 'ਚ 7 ਅਤੇ ਜਲੰਧਰ 'ਚ 17 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

ਪਿਛੋਕੜ

Punjab Breaking News LIVE, 03 March, 2024: ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ 'ਚ 11, ਲੁਧਿਆਣਾ 'ਚ 6, ਪਟਿਆਲਾ 'ਚ 7 ਅਤੇ ਜਲੰਧਰ 'ਚ 17 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਵੈਸਟਰਨ ਡਿਸਟਰਬੈਂਸ ਕਰਕੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਜਾਣੋ IMD ਦੀ ਤਾਜ਼ਾ ਭਵਿੱਖਬਾਣੀ


Punjab Lok Sabha Elections 2024: 'ਆਪ' ਉਮੀਦਵਾਰਾਂ ਦੀ ਸੂਚੀ ਤਿਆਰੀ, ਫਾਈਨਲ ਟੱਚ ਮਗਰੋਂ ਹੋਏਗਾ ਐਲਾਨ, ਕੇਜਰੀਵਾਲ ਨੇ ਕੀਤੀ ਪੁਸ਼ਟੀ


Punjab Lok Sabha Elections :ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਪਾਰਟੀ ਆਪਣੇ ਉਮੀਦਵਾਰਾਂ ਦੇ ਨਾਵਾਂ 'ਤੇ ਮੰਥਨ ਕਰ ਰਹੀ ਹੈ। ਸੂਤਰਾਂ ਮੁਤਾਬਕ ਉਮੀਦਵਾਰਾਂ ਦੀ ਲਿਸਟ ਤਕਰੀਬਨ ਤਿਆਰ ਹੈ ਤੇ ਬੱਸ ਹੁਣ ਫਾਈਨਲ ਟੱਚ ਦੇਣਾ ਬਾਕੀ ਹੈ। ਅਗਲੇ ਇੱਕ-ਦੋ ਦਿਨਾਂ ਅੰਦਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਮੀਦਵਾਰਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਤੇ ਅਗਲੇ 2-4 ਦਿਨਾਂ 'ਚ ਐਲਾਨ ਕਰ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਉਪਰ ਆਏ ਹੋਏ ਹਨ। ਇੱਕ ਪਾਸੇ ਉਹ ਲੋਕਾਂ ਨੂੰ ਆਮ ਆਦਮੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ ਤੇ ਨਾਲ ਹੀ ਉਮੀਦਵਾਰਾਂ ਦੀ ਲਿਸਟ ਨੂੰ ਫਾਈਨਲ ਟੱਚ ਦੇਣ ਲਈ ਚਰਚਾ ਵੀ ਕਰ ਰਹੇ ਹਨ। 'ਆਪ' ਉਮੀਦਵਾਰਾਂ ਦੀ ਸੂਚੀ ਤਿਆਰੀ, ਫਾਈਨਲ ਟੱਚ ਮਗਰੋਂ ਹੋਏਗਾ ਐਲਾਨ, ਕੇਜਰੀਵਾਲ ਨੇ ਕੀਤੀ ਪੁਸ਼ਟੀ


Storm In Punjab: ਪੰਜਾਬ 'ਚ ਤੂਫਾਨ ਦੀਆਂ ਖੌਫਨਾਕ ਤਸਵੀਰਾਂ, ਉੱਡ ਗਈਆਂ ਘਰ ਦੀਆਂ ਛੱਤਾਂ, ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਕੰਧਾਂ


Punjab: ਬੀਤੇ ਦਿਨੀਂ ਪੰਜਾਬ ਦੇ ਬਠਿੰਡਾ 'ਚ ਦੁਪਹਿਰ ਨੂੰ ਜ਼ਿਲੇ ਦੇ ਵੱਖ-ਵੱਖ ਪਿੰਡਾਂ 'ਚ ਪਏ ਭਾਰੀ ਗੜੇਮਾਰੀ ਤੋਂ ਇਲਾਵਾ ਪਿੰਡ ਕੋਠਾ ਗੁਰੂ ਕਾ 'ਚ ਮੀਂਹ ਤੋਂ ਪਹਿਲਾਂ ਤੇਜ਼ ਹਨੇਰੀ ਦੇ ਨਾਲ-ਨਾਲ ਵਾਵਰੋਲਾ ਦੇਖਣ ਨੂੰ ਮਿਲਿਆ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ। ਤੇਜ਼ ਤੂਫ਼ਾਨ ਨੇ ਪਿੰਡ ਕੋਠਾ ਗੁਰੂ ਕਾ ਵਿੱਚ ਇੱਕ ਸ਼ੈੱਡ ਦੀਆਂ ਕੰਧਾਂ ਨੂੰ ਤੋੜ ਦਿੱਤਾ ਅਤੇ ਟੀਨ ਦੀਆਂ ਛੱਤਾਂ ਨੂੰ ਢੱਕਣ ਵਾਲੀਆਂ ਚਾਦਰਾਂ ਵੀ ਤੋੜ ਦਿੱਤੀਆਂ। ਪੰਜਾਬ 'ਚ ਤੂਫਾਨ ਦੀਆਂ ਖੌਫਨਾਕ ਤਸਵੀਰਾਂ, ਉੱਡ ਗਈਆਂ ਘਰ ਦੀਆਂ ਛੱਤਾਂ, ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਕੰਧਾਂ


 




 



 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.